ਪਹਿਲਗਾਮ ਹਮਲੇ ਬਾਰੇ ਸਿਮਰਨਜੀਤ ਮਾਨ ਨੇ ਕੇਂਦਰ ’ਤੇ ਸਵਾਲ ਚੁੱਕੇ
05:49 AM Apr 27, 2025 IST
ਸੰਜੀਵ ਹਾਂਡਾ
ਫ਼ਿਰੋਜ਼ਪੁਰ, 26 ਅਪਰੈਲ
ਸਾਬਕਾ ਸੰਸਦ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪਹਿਲਗਾਮ ਵਿੱਚ ਵਾਪਰੀ ਹਿੰਸਕ ਘਟਨਾ ’ਤੇ ਸਵਾਲ ਚੁੱਕਦਿਆਂ ਕੇਂਦਰ ਸਰਕਾਰ ਤੋਂ ਪਾਕਿਸਤਾਨ ਦੇ ਸ਼ਾਮਲ ਹੋਣ ਦੇ ਸਬੂਤ ਪੇਸ਼ ਕਰਨ ਦੀ ਮੰਗ ਕੀਤੀ ਹੈ। ਫ਼ਿਰੋਜ਼ਪੁਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਕੋਲ ਕੀ ਸਬੂਤ ਹਨ ਕਿ ਇਹ ਹਮਲਾ ਪਾਕਿਸਤਾਨ ਵੱਲੋਂ ਕਰਵਾਇਆ ਗਿਆ ਹੈ। ਉਨ੍ਹਾਂ ਇਸ ਹਮਲੇ ਨੂੰ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਦੀ ‘ਨਾਕਾਮੀ’ ਦੱਸਿਆ ਅਤੇ ਕੇਂਦਰ ਸਰਕਾਰ ਨੂੰ ਭੰਗ ਕਰ ਕੇ ਦੇਸ਼ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਮੰਗ ਕੀਤੀ। ਸ੍ਰੀ ਮਾਨ ਨੇ ਦੋਵਾਂ ਮੁਲਕਾਂ ਦਰਮਿਆਨ ਜੰਗ ਦੀ ਸੂਰਤ ਵਿੱਚ ਭਾਰੀ ਨੁਕਸਾਨ ਦੀ ਚਿਤਾਵਨੀ ਦਿੱਤੀ। ਉਨ੍ਹਾਂ ਸਰਕਾਰ ਤੋਂ ਸੁਰੱਖਿਆ ਏਜੰਸੀਆਂ ਦੀ ਨਾਕਾਮੀ ਦੀ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ।
Advertisement
Advertisement