ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਹਿਲਵਾਨਾਂ ਦੇ ਹੱਕ ਵਿੱਚ ਮਾਰਚ ਅਤੇ ਰੈਲੀਆਂ

12:35 PM May 09, 2023 IST

ਪੱਤਰ ਪ੍ਰੇਰਕ

Advertisement

ਭੁੱਚੋ ਮੰਡੀ, 8 ਮਈ

ਜੀਐੱਚਟੀਪੀ ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਠੇਕਾ ਮੁਲਾਜ਼ਮਾਂ ਨੇ ਪਹਿਲਵਾਨ ਲੜਕੀਆਂ ਦੇ ਦਿੱਲੀ ਵਿੱਚ ਜੰਤਰ ਮੰਤਰ ‘ਤੇ ਚੱਲ ਰਹੇ ਸੰਘਰਸ਼ ਦੀ ਹਮਾਇਤ ਕੀਤੀ ਅਤੇ ਜ਼ਿਨਸੀ ਸ਼ੋਸ਼ਣ ਦੇ ਕਥਿਤ ਜ਼ਿੰਮੇਵਾਰ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਸਮੂਹ ਪ੍ਰਬੰਧਕੀ ਅਹੁਦਿਆਂ ਤੋਂ ਬਰਖ਼ਾਸਤ ਕਰਕੇ ਜੇਲ੍ਹ ਭੇਜਣ ਦੀ ਮੰਗ ਕੀਤੀ। ਉਨ੍ਹਾਂ ਅੱਜ ਥਰਮਲ ਦੇ ਮੁੱਖ ਗੇਟ ਤੋਂ ਲੈ ਕੇ ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ਦੀ ਸਰਵਿਸ ਰੋਡ ਤੱਕ ਰੋਸ ਮਾਰਚ ਕੀਤਾ ਅਤੇ ਸਰਵਿਸ ਰੋਡ ਜਾਮ ਕਰਕੇ ਰੈਲੀ ਕੀਤੀ ਅਤੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਯੂਨੀਅਨ ਦੇ ਜਰਨਲ ਸਕੱਤਰ ਜਗਸੀਰ ਸਿੰਘ ਭੰਗੂ, ਸੀਨੀਅਰ ਮੀਤ ਪ੍ਰਧਾਨ ਬਾਦਲ ਸਿੰਘ ਭੁੱਲਰ ਨੇ ਸੰਬੋਧਨ ਕੀਤਾ।

Advertisement

ਗੁਰੂਹਰਸਹਾਏ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਗੁਰੂ ਹਰ ਸਹਾਏ ਨੇ ਦਿੱਲੀ ਵਿਚ ਇਨਸਾਫ਼ ਲੈਣ ਲਈ ਜੰਤਰ ਮੰਤਰ ‘ਤੇ ਧਰਨਾ ਲਾ ਕੇ ਬੈਠੇ ਪਹਿਲਵਾਨਾਂ ਦੇ ਹੱਕ ਵਿੱਚ ਇਨਸਾਫ਼ ਦਿਵਾਉਣ ਲਈ ਕੁਸ਼ਤੀ ਸੰਘ ਦੇ ਬ੍ਰਿਜ ਭੂਸ਼ਨ ਦਾ ਪੁਤਲਾ ਫੂਕਿਆ ਤੇ ਮੋਦੀ ਸਰਕਾਰ ਤੇ ਬ੍ਰਿਜ ਭੂਸ਼ਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜ਼ਿਲ੍ਹਾ ਮੈਂਬਰ ਬਗ਼ੀਚਾ ਸਿੰਘ ਤੇ ਬਲਾਕ ਜਰਨਲ ਸਕੱਤਰ ਸੁਖਦੇਵ ਢੋਟ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਪਹਿਲਵਾਨਾਂ ਧੀਆਂ ਨੂੰ ਇਨਸਾਫ਼ ਨਾ ਮਿਲਿਆ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।

ਮਾਨਸਾ (ਪੱਤਰ ਪ੍ਰੇਰਕ): ਦਿੱਲੀ ਦੇ ਜੰਤਰ-ਮੰਤਰ ਵਿੱਚ ਧਰਨਾ ਦੇ ਰਹੇ ਪਹਿਲਵਾਨਾਂ ਦੇ ਹੱਕ ਵਿੱਚ ਸੀਪੀਆਈ ਵੱਲੋਂ ਅੱਜ ਇਥੇ ਕਸੂਰਵਾਰ ਬ੍ਰਿਜ ਭੂਸ਼ਨ ਸਰਨ ਸਿੰਘ ਦੀ ਬਿਨਾਂ ਦੇਰੀ ਤੋਂ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਰੋਸ ਮਾਰਚ ਕਰਕੇ ਕੇਂਦਰ ਸਰਕਾਰ ਦੀ ਅਰਥੀ ਸਾੜੀ ਗਈ। ਇਸ ਮੌਕੇ ਸੀਪੀਆਈ ਦੇ ਜ਼ਿਲ੍ਹਾ ਸਕੱਤਰ ਕ੍ਰਿਸ਼ਨ ਚੌਹਾਨ, ਐਡਵੋਕੇਟ ਕੁਲਵਿੰਦਰ ਸਿੰਘ ਉਡਤ,ਜਗਰਾਜ ਹੀਰਕੇ,ਰੂਪ ਸਿੰਘ ਢਿੱਲੋ ਨੇ ਸੰਬੋਧਨ ਕੀਤਾ।ਇਸੇ ਦੌਰਾਨ ਵੱਖਰੇ ਤੌਰ ‘ਤੇ ਭਾਰਤ ਮੁਕਤੀ ਮੋਰਚਾ ਅਤੇ ਪਛੜੇ ਵਰਗ ਵੱਲੋਂ ਮਾਨਸਾ ਦੇ ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ ਰਾਹੀਂ ਇੱਕ ਮੰਗ ਪੱਤਰ ਰਾਸ਼ਟਰਪਤੀ ਨੂੰ ਭੇਜਿਆ ਗਿਆ।

ਫਰੀਦਕੋਟ (ਨਿੱਜੀ ਪੱਤਰ ਪ੍ਰੇਰਕ): ਅਧਿਆਪਕਾਂ ਦੀ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਫਰੀਦਕੋਟ ਨੇ ਭਾਰਤੀ ਕੁਸ਼ਤੀ ਸੰਘ ਦੇ ਮੁਖੀ ਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਜਥੇਬੰਦੀ ਦੇ ਜ਼ਿਲਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਅਤੇ ਜਨਰਲ ਸਕੱਤਰ ਗਗਨ ਪਾਹਵਾ ਨੇ ਇਸ ਮੌਕੇ ਸੰਬੋਧਨ ਕੀਤਾ।

ਸਿਰਸਾ (ਨਿੱਜੀ ਪੱਤਰ ਪ੍ਰੇਰਕ): ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ‘ਦੇਸ਼ ਬਚਾਓ, ਜਨਵਾਦ ਬਚਾਓ, ਸੰਵਿਧਾਨ ਬਚਾਓ-ਭਾਜਪਾ ਭਜਾਓ’ ਚਲਾਈ ਜਾ ਰਹੀ ਜਨ ਜਾਗਰਣ ਮੁਹਿਮ ਦੇ ਤਹਿਤ ਅੱਜ ਸਿਰਸਾ ਦੇ ਪਿੰਡ ਦਰਜਨਾਂ ਪਿੰਡਾਂ ‘ਚ ਨੁਕੜ ਸਭਾਵਾਂ ਤੇ ਜਲਸੇ ਕੀਤੇ ਗਏ। ਇਸ ਦੌਰਾਨ ਜਿਥੇ ਭਾਜਪਾ ਸਰਕਾਰ ਦੀਆਂ ਨੀਤੀਆਂ ਦੀ ਨਿੰਦਾ ਕੀਤੀ ਗਈ ਉਥੇ ਹੀ ਦਿੱਲੀ ਦੇ ਜੰਤਰ ਮੰਤਰ ‘ਤੇ ਧਰਨਾ ਦੇ ਰਹੇ ਪਹਿਲਵਾਨਾਂ ਦੀ ਹਮਾਇਤ ਕਰਦਿਆਂ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ। ਪਿੰਡਾਂ ‘ਚ ਪਾਰਟੀ ਆਗੂ ਸਵਰਨ ਸਿੰਘ ਵਿਰਕ ਨੇ ਸੰਬੋਧਨ ਕੀਤਾ। ਇਸ ਦੌਰਾਨ ਬਿ੍ਰਜ ਭੂਸ਼ਨ ਸ਼ਰਨ ਤੇ ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਜਨਵਾਦੀ ਮਹਿਲਾ ਸਮਿਤੀ ਵੱਲੋਂ ਰੋਸ ਮਾਰਚ ਕੀਤਾ ਗਿਆ।

ਪਹਿਲਵਾਨਾਂ ਦੇ ਹੱਕ ‘ਚ ਪੱਕਾ ਮੋਰਚਾ ਲਾਉਣ ਦੀ ਚਿਤਾਵਨੀ

ਸਿਰਸਾ (ਪ੍ਰਭੂ ਦਿਆਲ): ਰਾਸ਼ਟਰੀ ਕਿਸਾਨ ਮੰਚ ਦੇ ਪ੍ਰਧਾਨ ਪ੍ਰਹਿਲਾਦ ਸਿੰਘ ਭਾਰੂਖੇੜਾ ਨੇ ਕਿਹਾ ਹੈ ਕਿ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਦੇ ਨਾਲ ਨਾਲ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਨ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਮੰਚ ਵੱਲੋਂ ਰਾਣੀਆ ਤਹਿਸੀਲ ‘ਚ ਪੱਕਾ ਮੋਰਚਾ ਲਾਇਆ ਜਾਵੇਗਾ। ਜੇ ਸਰਕਾਰ ਨੇ ਜਲਦ ਬ੍ਰਿਜ ਭੂਸ਼ਨ ਨੂੰ ਸਾਰੇ ਅਹੁਦਿਆਂ ਤੋਂ ਬਰਖਾਸਤ ਕਰਕੇ ਗ੍ਰਿਫ਼ਤਾਰ ਨਾ ਕੀਤਾ ਤਾਂ ਮੰਚ ਵੱਲੋਂ ਕਾਲਾਂਵਾਲੀ, ਸਿਰਸਾ ਤਹਿਸੀਲ ਕੰਪਲੈਕਸ ‘ਚ ਵੀ ਪੱਕਾ ਮੋਰਚਾ ਤਹਿਤ ਧਰਨਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਮਾ ਮੰਡੀ ‘ਚ ਲੱਗੀ ਰਿਫਾਈਨਰੀ ਤੋਂ ਹੋਣ ਵਾਲੇ ਪ੍ਰਦੂਸ਼ਨ ਨਾਲ ਹਰਿਆਣਾ ਦੇ ਦਰਜਨਾਂ ਪਿੰਡਾਂ ਦੇ ਲੋਕ ਪ੍ਰਭਾਵਿਤ ਹੋ ਰਹੇ ਹਨ। ਇਸ ਸਮੱਸਿਆ ਨੂੰ ਹਰਿਆਣਾ ਦੇ ਮੁੱਖ ਮੰਤਰੀ ਦੇ ਸੰਭਾਵਿਤ ਸਿਰਸਾ ਦੌਰੇ ਦੌਰਾਨ ਚੁੱਕਿਆ ਜਾਵੇਗਾ।

Advertisement