ਪਾਕਿਸਤਾਨ: ਇਮਰਾਨ ਖ਼ਾਨ ਦੀ ਰਿਹਾਈ ਲਈ ਪਟੀਸ਼ਨ ਦਾਇਰ
04:57 AM May 10, 2025 IST
ਇਸਲਾਮਾਬਾਦ, 9 ਮਈ
Advertisement
ਜੇਲ੍ਹ ਵਿੱਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਨੇ ਅੱਜ ਇੱਥੇ ਹਾਈ ਕੋਰਟ ਵਿੱਚ ਇਕ ਪਟੀਸ਼ਨ ਦਾਇਰ ਕਰ ਕੇ ਜੇਲ੍ਹ ਤੋਂ ਖਾਨ ਦੀ ਰਿਹਾਈ ਦੀ ਮੰਗ ਕੀਤੀ ਹੈ। ਇਸ ਪਟੀਸ਼ਨ ਵਿੱਚ ਉਨ੍ਹਾਂ ਦੀ ਸਿਹਤ ’ਤੇ ਲੰਬੇ ਸਮੇਂ ਤੱਕ ਨਜ਼ਰਬੰਦੀ ਦੇ ਪ੍ਰਭਾਵ ਅਤੇ ਭਾਰਤ ਨਾਲ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੋਣ ਦਾ ਦਾਅਵਾ ਕੀਤਾ ਗਿਆ ਹੈ। ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਨੇ ਇਕ ਵਟਸਐਪ ਸੁਨੇਹੇ ਵਿੱਚ ਕਿਹਾ ਕਿ ਪਾਰਟੀ ਦੇ ਖੈਬਰ ਪਖ਼ਤੂਨਖਵਾ ਦੇ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਨੇ ਪਾਰਟੀ ਦੇ ਸੰਸਥਾਪਕ ਦੀ ਰਿਹਾਈ ਲਈ ਇਸਲਾਮਾਬਾਦ ਹਾਈ ਕੋਰਟ ਦਾ ਬੂਹਾ ਖੜਕਾਇਆ ਹੈ। -ਪੀਟੀਆਈ
Advertisement
Advertisement