ਪਾਕਿਸਤਾਨ ਖ਼ਿਲਾਫ਼ ਨਾਅਰੇਬਾਜ਼ੀ
05:15 AM May 02, 2025 IST
ਬਨੂੜ (ਪੱਤਰ ਪ੍ਰੇਰਕ): ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਤੋਂ ਭੜਕੇ ਸਾਬਕਾ ਸੈਨਿਕਾਂ ਨੇ ਪਾਕਿਸਤਾਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸਾਬਕਾ ਸੈਨਿਕ ਵੈੱਲਫ਼ੇਅਰ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਇੱਥੋਂ ਦੇ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿੱਚ ਜ਼ਿਲ੍ਹਾ ਪ੍ਰਧਾਨ ਪ੍ਰੇਮ ਸਿੰਘ ਬਨੂੜ ਅਤੇ ਬਲਾਕ ਮੁਹਾਲੀ ਦੇ ਪ੍ਰਧਾਨ ਕੈਪਟਨ ਬੰਤ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਸਾਬਕਾ ਫੌਜੀਆਂ ਨੇ ਆਪਣੇ ਮਸਲੇ ਵੀ ਵਿਚਾਰੇ। ਆਗੂਆਂ ਨੇ ਕਿਹਾ ਕਿ ਦੇਸ਼ ਵਿੱਚ ਫ਼ੌਜ ਦੀ ਸੰਖਿਆ ਘੱਟ ਰਹੀ ਹੈ ਜੋ ਹਾਲਾਤ ਮੁਤਾਬਕ ਠੀਕ ਨਹੀਂ ਹੈ। ਇਸ ਮੌਕੇ ਕੈਪਟਨ ਅਮਰਜੀਤ ਸਿੰਘ, ਗੁਰਮੀਤ ਸਿੰਘ, ਹਰਚੰਦ ਸਿੰਘ, ਰਤਨ ਸਿੰਘ ਅਮਲਾਲਾ, ਰਾਮ ਸਿੰਘ, ਮੇਜਰ ਸਿੰਘ, ਅਮਰਜੀਤ ਸਿੰਘ ਤੋਂ ਇਲਾਵਾ ਜਥੇਬੰਦੀ ਦੇ ਅਹੁਦੇਦਾਰ ਹਾਜ਼ਰ ਸਨ।
Advertisement
Advertisement