ਪਾਕਿਸਤਾਨ ’ਚ ਕੇਸਾਂ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾ
12:32 PM Feb 07, 2023 IST
ਅੰਮ੍ਰਿਤਸਰ (ਟਨਸ): ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਜ਼ਿਲ੍ਹਾ ਨਨਕਾਣਾ ਸਾਹਿਬ ਵਿਚ ਦੋ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਕਰਨ ਦੀ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਪਿਛਲੇ ਸਮੇਂ ਦੌਰਾਨ ਕਈ ਵਾਰ ਸਿੱਖਾਂ ‘ਤੇ ਹਮਲੇ ਹੋ ਚੁੱਕੇ ਹਨ, ਪਰ ਪੁਲੀਸ ਵੱਲੋਂ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਤਾਜ਼ਾ ਮਾਮਲੇ ਵਿਚ ਵੀ ਪੁਲੀਸ ਵੱਲੋਂ ਕਿਸੇ ਵੀ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ, ਸਗੋਂ ਸਿੱਖਾਂ ‘ਤੇ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ।
Advertisement
Advertisement
Advertisement