ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਕਿਸਤਾਨ ਨਾਲ ਗੱਲਬਾਤ ਸ਼ੁਰੂ ਕਰੇ ਭਾਰਤ: ਬਿਲਾਵਲ ਭੁੱਟੋ

05:28 AM Jun 17, 2025 IST
featuredImage featuredImage

ਇਸਲਾਮਾਬਾਦ, 16 ਜੂਨ
ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਮੁਖੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਭਾਰਤ ਨੂੰ ਵਾਰਤਾ ਸ਼ੁਰੂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਲਟਕ ਰਹੇ ਮਸਲਿਆਂ ਦਾ ਹੱਲ ਸਿਰਫ਼ ਆਪਸੀ ਗੱਲਬਾਤ ਰਾਹੀਂ ਹੀ ਹੋ ਸਕਦਾ ਹੈ।
ਮੀਡੀਆ ਅਨੁਸਾਰ ਪੱਛਮੀ ਮੁਲਕਾਂ ਦੀ ਯਾਤਰਾ ’ਤੇ ਗਏ ਸੰਸਦ ਮੈਂਬਰਾਂ ਦੇ ਵਫ਼ਦ ਦੀ ਅਗਵਾਈ ਕਰ ਰਹੇ ਬਿਲਾਵਲ ਨੇ ਅੱਜ ਬ੍ਰੱਸਲਜ਼ ਦੀ ਯਾਤਰਾ ਦੌਰਾਨ ਜਰਮਨ ਬਰਾਡਕਾਸਟਰ ‘ਡੀਡਬਲਿਊ ਉਰਦੂ’ ਨਾਲ ਇੰਟਰਵਿਊ ਦੌਰਾਨ ਇਹ ਟਿੱਪਣੀ ਕੀਤੀ। ਉਨ੍ਹਾਂ ਕਿਹਾ, ‘ਪਾਕਿਸਤਾਨ ਤੇ ਭਾਰਤ ਵਿਚਾਲੇ ਲਟਕ ਰਹੇ ਮੁੱਦਿਆਂ ਨੂੰ ਸਿਰਫ਼ ਆਪਸੀ ਗੱਲਬਾਤ ਰਾਹੀਂ ਹੀ ਸੁਲਝਾਇਆ ਜਾ ਸਕਦਾ ਹੈ, ਜੇ ਭਾਰਤ ਗੱਲਬਾਤ ਦੀ ਮੇਜ਼ ’ਤੇ ਨਹੀਂ ਆਉਂਦਾ ਤਾਂ ਇਹ ਉਸ ਦੇ ਹਿੱਤ ’ਚ ਨਹੀਂ ਹੋਵੇਗਾ।’ ਸਾਬਕਾ ਵਿਦੇਸ਼ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਭਾਰਤ ਵੱਲੋਂ ਪਾਕਿਸਤਾਨ ਦੀ ਜਲ ਸਪਲਾਈ ਰੋਕਣ ਦੀ ਕਿਸੇ ਵੀ ਕੋਸ਼ਿਸ਼ ਨੂੰ ਹੋਂਦ ਲਈ ਖਤਰਾ ਮੰਨਿਆ ਜਾਵੇਗਾ, ਜਿਸ ਨਾਲ ਪਾਕਿਸਤਾਨ ਕੋਲ ਜੰਗ ਤੋਂ ਇਲਾਵਾ ਕੋਈ ਰਾਹ ਨਹੀਂ ਬਚੇਗਾ। ਇੱਕ ਦਿਨ ਪਹਿਲਾਂ ਬਿਲਾਵਲ ਨੇ ਕੌਮਾਂਤਰੀ ਭਾਈਚਾਰੇ ਨੂੰ ਭਾਰਤ ਨੂੰ ਗੱਲਬਾਤ ਦੀ ਮੇਜ਼ ’ਤੇ ਲਿਆਉਣ ਤੇ ਮੁਕੰਮਲ ਵਾਰਤਾ ਰਾਹੀਂ ਦੱਖਣੀ ਏਸ਼ੀਆ ’ਚ ਸਥਾਈ ਸ਼ਾਂਤੀ ਯਕੀਨੀ ਬਣਾਉਣ ’ਚ ਆਪਣੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਸੀ, ਜਿਸ ’ਚ ਕਸ਼ਮੀਰ ਮਸਲੇ, ਪਾਣੀਆਂ ਦੇ ਮਸਲੇ ਤੇ ਅਤਿਵਾਦ ਦਾ ਹੱਲ ਵੀ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਭਾਰਤ ਨੇ ਸਪੱਸ਼ਟ ਕੀਤਾ ਹੋਇਆ ਹੈ ਕਿ ਉਹ ਪਾਕਿਸਤਾਨ ਨਾਲ ਸਿਰਫ਼ ਮਕਬੂਜ਼ਾ ਕਸ਼ਮੀਰ ਦੀ ਵਾਪਸੀ ਤੇ ਅਤਿਵਾਦ ਦੇ ਮੁੱਦੇ ’ਤੇ ਹੀ ਗੱਲਬਾਤ ਕਰੇਗਾ। -ਪੀਟੀਆਈ

Advertisement

Advertisement