ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਕਿ ਵੱਲੋਂ ਸਹਿਮਤੀ ਤੋਂ ਕੁਝ ਘੰਟੇ ਬਾਅਦ ਹੀ ਗੋਲੀਬੰਦੀ ਦੀ ਉਲੰਘਣਾ

04:44 AM May 11, 2025 IST
featuredImage featuredImage
ਪੁਣਛ ਵਿੱਚ ਪਾਕਿਸਤਾਨੀ ਹਮਲੇ ਕਾਰਨ ਨੁਕਸਾਨਿਆ ਘਰ ਦੇਖਦਾ ਹੋਇਆ ਇੱਕ ਵਿਅਕਤੀ। -ਫੋਟੋ: ਪੀਟੀਆਈ

ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 10 ਮਈ
ਭਾਰਤ ਤੇ ਪਾਕਿਸਤਾਨ ਵਿਚਾਲੇ ਅੱਜ ਸ਼ਾਮ ਗੋਲੀਬਾਰੀ ਤੇ ਜੰਗੀ ਕਾਰਵਾਈ ਰੋਕਣ ’ਤੇ ਸਹਿਮਤੀ ਤੋਂ ਕੁਝ ਘੰਟਿਆਂ ਬਾਅਦ ਹੀ ਦੇਰ ਰਾਤ ਪਾਕਿਸਤਾਨ ਨੇ ਇਸ ਦੀ ਉਲੰਘਣਾ ਕਰਦਿਆਂ ਦੇਸ਼ ਦੇ ਚਾਰ ਸਰਹੱਦੀ ਰਾਜਾਂ ਪੰਜਾਬ, ਜੰਮੂ ਕਸ਼ਮੀਰ, ਰਾਜਸਥਾਨ ਤੇ ਗੁਜਰਾਤ ਦੀਆਂ ਵੱਖ ਵੱਖ ਥਾਵਾਂ ’ਤੇ ਵੱਡੇ ਪੱਧਰ ’ਤੇ ਹਮਲੇ ਕੀਤੇ, ਜਿਸ ਦੌਰਾਨ ਸਰਹੱਦੀ ਜ਼ਿਲ੍ਹਿਆਂ ’ਚ ਕਈ ਡਰੋਨ ਦੇਖੇ ਗਏ। ਭਾਰਤੀ ਫ਼ੌਜ ਨੇ ਹਮਲੇ ਨਾਕਾਮ ਕਰ ਦਿੱਤੇ ਤੇ ਇਨ੍ਹਾਂ ਹਮਲਿਆਂ ਦਾ ਕਰਾਰਾ ਜਵਾਬ ਦਿੱਤਾ ਹੈ। ਹਮਲਿਆਂ ਤੋਂ ਬਾਅਦ ਪੰਜਾਬ ਦੇ ਕਈ ਸ਼ਹਿਰਾਂ ’ਚ ਅਲਰਟ ਜਾਰੀ ਕਰਦਿਆਂ ਬਲੈਕ ਆਊਟ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਭਾਰਤ ਤੇ ਪਾਕਿਸਤਾਨ ਦੇ ਡੀਜੀਐੱਮਓ ਨੂੰ 12 ਮਈ ਨੂੰ ਦੁਪਹਿਰ 12 ਵਜੇ ਮੁੜ ਤੋਂ ਗੱਲਬਾਤ ਦਾ ਕੰਮ ਸੌਂਪਿਆ ਗਿਆ ਹੈ। ਹਾਲਾਂਕਿ ਭਾਰਤ ਦੇ ਸੂਤਰਾਂ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਵਿਚਾਲੇ ਗੋਲੀਬਾਰੀ ਤੇ ਫੌਜੀ ਕਾਰਵਾਈ ਰੋਕਣ ਦਾ ਮਾਮਲਾ ਸਿੱਧੇ ਦੋਵਾਂ ਦੇਸ਼ਾਂ ਵਿਚਾਲੇ ਤੈਅ ਹੋਇਆ ਸੀ। ਦੇਰ ਰਾਤ ਕੇਂਦਰੀ ਗ੍ਰਹਿ ਸਕੱਤਰ ਗੋਿਵੰਦ ਮੋਹਨ ਨੇ ਪਾਕਿਸਤਾਨ ਨਾਲ ਲੱਗਦੇ ਰਾਜਾਂ ਦੇ ਮੁੱਖ ਸਕੱਤਰਾਂ ਨਾਲ ਵੀਡੀਓ ਕਾਨਫਰੰਸਿੰਗ ਕੀਤੀ।
ਸੀਨੀਅਰ ਅਧਿਕਾਰੀ ਨੇ ਦੱਸਿਆ ਪਾਕਿਸਤਾਨ ਨੇ ਪੰਜਾਬ, ਰਾਜਸਥਾਨ, ਜੰਮੂ ਕਸ਼ਮੀਰ ਤੇ ਗੁਜਰਾਤ ’ਚ ਆਰਟੀਲਰੀ ਗੰਨ, ਹਥਿਆਰਬੰਦ ਡਰੋਨ ਤੇ ਮਿਜ਼ਾਈਲਾਂ ਦੀ ਵਰਤੋਂ ਕਰਦਿਆਂ ਵੱਡੇ ਪੱਧਰ ’ਤੇ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਜਵਾਬੀ ਕਾਰਵਾਈ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀਨਗਰ ਤੇ ਉੱਤਰੀ ਕਸ਼ਮੀਰ ’ਚ ਕਈ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜੰਮੂ ਕਸ਼ਮੀਰ ਦੇ ਨੌਸ਼ਹਿਰਾ, ਸੁੰਦਰਬਨੀ ਤੇ ਹੋਰ ਸੈਕਟਰਾਂ ਤੋਂ ਇਲਾਵਾ ਜੰਮੂ, ਪੁਣਛ ਤੇ ਰਾਜੌਰੀ ਜ਼ਿਲ੍ਹਿਆਂ ’ਚ ਪਾਕਿਸਤਾਨ ਵੱਲੋਂ ਭਾਰੀ ਗੋਲੀਬਾਰੀ ਕੀਤੀ ਗਈ ਹੈ। ਹਾਲਾਂਕਿ ਇਸ ਸਬੰਧੀ ਸੈਨਾ ਵੱਲੋਂ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਪਾਕਿਸਤਾਨ ਦੇ ਹਮਲੇ ਤੋਂ ਬਾਅਦ ਪੰਜਾਬ ਫਿਰੋਜ਼ਪੁਰ, ਮੁਕਤਸਰ, ਪਠਾਨਕੋਟ, ਬਰਨਾਲਾ ਤੇ ਅੰਮ੍ਰਿਤਸਰ ਸਮੇਤ ਕਈ ਥਾਵਾਂ ’ਤੇ ਬਲੈਕ ਆਊਟ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਭਾਰਤ ਤੇ ਪਾਕਿਸਤਾਨ ਦੋਵਾਂ ਮੁਲਕਾਂ ਵਿਚਾਲੇ ਪਿਛਲੇ ਚਾਰ ਦਿਨਾਂ ਤੋਂ ਚੱਲ ਰਹੀ ਜੰਗ ਖਤਮ ਕਰਦਿਆਂ ਅੱਜ ਸ਼ਾਮ ਪੰਜ ਵਜੇ ਤੋਂ ‘ਸਾਰੀ ਗੋਲੀਬਾਰੀ ਤੇ ਫੌਜੀ ਕਾਰਵਾਈ ਰੋਕਣ’ ’ਤੇ ਸਹਿਮਤ ਹੋ ਗਏ ਸਨ। ਹਾਲਾਂਕਿ ਗੋਲੀਬਾਰੀ ਰੋਕਣ ਦੇ ਐਲਾਨ ਤੋਂ ਕੁਝ ਘੰਟਿਆਂ ਬਾਅਦ ਹੀ ਦੇਰ ਸ਼ਾਮ ਨੂੰ ਜੰਮੂ ਕਸ਼ਮੀਰ ’ਚ ਕੰਟਰੋਲ ਰੇਖਾ ਨੇੜਲੇ ਇਲਾਕਿਆਂ ’ਚ ਗੋਲੀਬਾਰੀ ਦੀਆਂ ਰਿਪੋਰਟਾਂ ਪ੍ਰਾਪਤ ਹੋਈਆਂ ਸਨ। ਭਾਰਤੀ ਥਲ ਸੈਨਾ ਵੱਲੋਂ ਹਾਲਾਂਕਿ ਇਸ ਸਬੰਧੀ ਰਸਮੀ ਐਲਾਨ ਬਾਕੀ ਹੈ। ਭਾਰਤ ਤੇ ਪਾਕਿਸਤਾਨ ਨੇ ‘ਜੰਗ ਰੋਕਣ’ ’ਤੇ ਸਹਿਮਤੀ ਜਤਾਈ ਸੀ ਹਾਲਾਂਕਿ ਅਮਰੀਕੀ ਵਿਦੇਸ਼ ਵਿਭਾਗ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਇਹ ‘ਅਮਰੀਕਾ ਦੀ ਸਾਲਸੀ ਵਾਲੀ ਗੋਲੀਬੰਦੀ’ ਹੈ। ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਘਟਨਾਕ੍ਰਮ ਦਾ ਐਲਾਨ ਕਰਦਿਆਂ ‘ਜੰਗਬੰਦੀ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ। ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਦੋਵਾਂ ਮੁਲਕਾਂ ਦੀਆਂ ਸੈਨਾਵਾਂ ਵਿਚਾਲੇ ਬਣੀ ਸਹਿਮਤੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਾਕਿਸਤਾਨ ਦੇ ਡਾਇਰੈਕਟਰ ਜਨਰਲ ਆਫ ਮਿਲਟਰੀ ਅਪਰੇਸ਼ਨਜ਼ (ਡੀਜੀਐੱਮਓ) ਨੇ ਬਾਅਦ ਦੁਪਹਿਰ 3.30 ਵਜੇ ਭਾਰਤੀ ਡੀਜੀਐੱਮਓ ਨਾਲ ਫੋਨ ’ਤੇ ਗੱਲ ਕੀਤੀ।

Advertisement

 

ਪਾਕਿ ਵੱਲੋਂ ਗੋਲੀਬੰਦੀ ਦੀ ਘੋਰ ਉਲੰਘਣਾ: ਭਾਰਤ

ਨਵੀਂ ਦਿੱਲੀ: ਪਾਕਿਸਤਾਨ ਵੱਲੋਂ ਗੋਲੀਬੰਦੀ ’ਤੇ ਬਣੀ ਸਹਿਮਤੀ ਦੀ ਉਲੰਘਣਾ ਕਰਨ ਤੋਂ ਬਾਅਦ ਵਿਦੇਸ਼ ਮੰਤਰਾਲੇ ਨੇ ਅੱਜ ਇਸ ਦੀ ਆਲੋਚਨਾ ਕਰਦਿਆਂ ਕਿਹਾ ਕਿ ਪਾਕਿਸਤਾਨ ਆਪਸੀ ਸਹਿਮਤੀ ਦੀ ਘੋਰ ਉਲੰਘਣਾ ਕਰ ਰਿਹਾ ਹੈ। ਇਸ ਲਈ ਪਾਕਿਸਤਾਨ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਸਰਕਾਰ ਵੱਲੋਂ ਭਾਰਤੀ ਫੌ਼ਜ ਨੂੰ ਸਖਤ ਕਦਮ ਉਠਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਤੇ ਭਾਰਤੀ ਫੌਜ ਇਸ ਦਾ ਮੂੰਹ-ਤੋੜ ਜਵਾਬ ਦੇ ਰਹੀ ਹੈ। ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਦੇਰ ਰਾਤ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਗੋਲੀਬੰਦੀ ਦੀ ਉਲੰਘਣਾ ਲਈ ਪਾਕਿਸਤਾਨ ਜ਼ਿੰਮੇਵਾਰ ਹੈ। -ਪੀਟੀਆਈ

Advertisement

ਪਾਕਿਸਤਾਨ ਨਾਲ ਖੜ੍ਹੇ ਰਹਾਂਗੇ: ਚੀਨ

ਇਸਲਾਮਾਬਾਦ: ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਦੇਸ਼ ਪਾਕਿਸਤਾਨ ਦੀ ਪ੍ਰਭੂਸੱਤਾ, ਖੇਤਰੀ ਅਖੰਡਤਾ ਤੇ ਕੌਮੀ ਆਜ਼ਾਦੀ’ ਕਾਇਮ ਰੱਖਣ ਵਿੱਚ ਉਸ ਦੇ ਨਾਲ ਖੜ੍ਹਾ ਰਹੇਗਾ। ਵਿਦੇਸ਼ ਦਫ਼ਤਰ ਦੇ ਬਿਆਨ ਮੁਤਾਬਕ, ਚੀਨੀ ਵਿਦੇਸ਼ ਮੰਤਰੀ ਨੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਇਸ਼ਾਕ ਡਾਰ ਨਾਲ ਟੈਲੀਫੋਨ ’ਤੇ ਗੱਲਬਾਤ ਦੌਰਾਨ ਇਹ ਟਿੱਪਣੀਆਂ ਕੀਤੀਆਂ। ਗੱਲਬਾਤ ਦੌਰਾਨ, ਡਾਰ ਨੇ ਵਾਂਗ ਯੀ ਨੂੰ ਉੱਭਰਦੇ ਖੇਤਰੀ ਹਾਲਾਤ ਤੋਂ ਜਾਣੂ ਕਰਵਾਇਆ। ਵਾਂਗ ਯੀ ਨੇ ਪਾਕਿਸਤਾਨ ਦੇ ‘ਸੰਜਮ ਨੂੰ ਸਵੀਕਾਰ ਕੀਤਾ ਅਤੇ ਚੁਣੌਤੀਪੂਰਨ ਹਾਲਾਤ ਵਿੱਚ ਉਸ ਦੇ ਜ਼ਿੰਮੇਵਾਰ ਦ੍ਰਿਸ਼ਟੀਕੋਣ ਦੀ ਸ਼ਲਾਘਾ ਕੀਤੀ। -ਪੀਟੀਆਈ

 

ਭਾਜਪਾ ਵੱਲੋਂ ਪ੍ਰਧਾਨ ਮੰਤਰੀ ਤੇ ਹਥਿਆਰਬੰਦ ਬਲਾਂ ਦੀ ਸ਼ਲਾਘਾ

ਨਵੀਂ ਦਿੱਲੀ: ਭਾਜਪਾ ਆਈਸੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਨੇ ਕਿਹਾ, ‘ਪ੍ਰਧਾਨ ਮੰਤਰੀ ਮੋਦੀ ਤੇ ਬਹਾਦਰ ਭਾਰਤੀ ਹਥਿਆਰਬੰਦ ਬਲਾਂ ਦਾ ਉਨ੍ਹਾਂ ਦੇ ਅਟੁੱਟ ਅਹਿਦ ਤੇ ਹੌਸਲੇ ਲਈ ਧੰਨਵਾਦ।’ ਇਸੇ ਦੌਰਾਨ ਮੁੱਖ ਮੰਤਰੀ ਮੋਹਨ ਯਾਦਵ ਨੇ ਪਹਿਲਗਾਮ ਹਮਲੇ ’ਤੇ ਮੋਦੀ ਦੀ ਦ੍ਰਿੜ੍ਹ ਪ੍ਰਤੀਕਿਰਿਆ ਤੇ ਦੁਸ਼ਮਣਾਂ ਨੂੰ ਗੋਡੇ ਟੇਕਣ ਲਈ ਮਜਬੂਰ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਇਸੇ ਤਰ੍ਹਾਂ ਜਨਤਾ ਦਲ (ਯੂ) ਦੇ ਬੁਲਾਰੇ ਰਾਜੀਵ ਰੰਜਨ ਪ੍ਰਸਾਦ ਨੇ ਕਿਹਾ ਕਿ ਭਾਰਤ ਨੇ ਪਾਕਿਸਤਾਨ ਨੂੰ ਅਜਿਹਾ ਸਬਕ ਸਿਖਾਇਆ ਜਿਸ ਨੂੰ ਉਹ ਕਦੀ ਨਹੀਂ ਭੁਲਾ ਸਕੇਗਾ। -ਪੀਟੀਆਈ

 

ਗੋਲੀਬੰਦੀ ਦੀ ਸਹਿਮਤੀ ਮਗਰੋਂ ਮੋਦੀ ਵੱਲੋਂ ਉੱਚ ਪੱਧਰੀ ਮੀਟਿੰਗ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਾਮ ਇੱਥੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਸਣੇ ਉੱਚ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਮੀਟਿੰਗ ਇਸ ਐਲਾਨ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਫੌਜੀ ਕਾਰਵਾਈ ਰੋਕਣ ਦੀ ਸਹਿਮਤੀ ਬਣ ਗਈ ਹੈ, ਦੇ ਬਾਅਦ ਹੋਈ ਹੈ। ਮੀਟਿੰਗ ’ਚ ਕੌਮੀ ਸੁਰੱਖਿਆ ਸਲਾਹਕਾਰ (ਐੱਨਐੱਸਏ) ਅਜੀਤ ਡੋਵਾਲ, ਚੀਫ ਆਫ ਡਿਫੈਂਸ ਸਟਾਫ (ਸੀਡੀਐੱਸ) ਜਨਰਲ ਅਨਿਲ ਚੌਹਾਨ ਤੇ ਤਿੰਨ ਫੌਜਾਂ ਦੇ ਮੁਖੀ ਵੀ ਮੌਜੂਦ ਸਨ। -ਪੀਟੀਆਈ

ਸ਼ਾਹਬਾਜ਼ ਵੱਲੋਂ ਭਾਰਤ ’ਤੇ ਜੰਗ ਥੋਪਣ ਦਾ ਦੋਸ਼

ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਕਿਹਾ ਹੈ ਕਿ ਭਾਰਤ ਨੇ ਸਾਡੇ ’ਤੇ ਜੰਗ ਥੋਪੀ ਹੈ ਅਤੇ ਉਸਨੇ ਦੇਸ਼ ’ਤੇ ਮਿਜ਼ਾਈਲਾਂ ਦਾਗ਼ੀਆਂ ਹਨ। ਉਨ੍ਹਾਂ ਪਾਕਿਸਤਾਨ ਦੇ ਆਰਮੀ ਮੁਖੀ ਜਨਰਲ ਮੁਨੀਰ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਭਾਰਤ ਨਾਲ ਗੱਲਬਾਤ ਦੀ ਇੱਛਾ ਵੀ ਜਤਾਈ। ਇਸ ਤੋਂ ਪਹਿਲਾਂ ਉਨ੍ਹਾਂ ਸ਼ਾਂਤੀ ਸਥਾਪਤ ਕਰਨ ਲਈ ਅੱਜ ਅਮਰੀਕੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਉਮੀਦ ਜਤਾਈ ਕਿ ਇਸ ਨਾਲ ਖਿੱਤੇ ਦੇ ਮਸਲਿਆਂ ਦੇ ਹੱਲ ਦੀ ਨਵੀਂ ਸ਼ੁਰੂਆਤ ਹੋਵੇਗੀ। ਇਸੇ ਦੌਰਾਨ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਕਿਹਾ ਕਿ ਪਾਕਿਸਤਾਨ ‘ਅਮਨ ਪਸੰਦ’ ਮੁਲਕ ਹੈ ਪਰ ਉਹ ਆਪਣੀ ਰਾਖੀ ਕਰਨਾ ਵੀ ਜਾਣਦਾ ਹੈ। -ਪੀਟੀਆਈ

ਟਰੰਪ ਵੱਲੋਂ ਸਾਲਸੀ ਦਾ ਦਾਅਵਾ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਐਲਾਨ ਕੀਤਾ ਕਿ ਭਾਰਤ ਤੇ ਪਾਕਿਸਤਾਨ ‘ਤੁਰੰਤ ਤੇ ਪੂਰਨ’ ਗੋਲੀਬੰਦੀ ਲਈ ਸਹਿਮਤ ਹੋ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹਾ ਅਮਰੀਕੀ ਸਾਲਸੀ ਵਾਲੀ ਵਾਰਤਾ ਕਾਰਨ ਸੰਭਵ ਹੋਇਆ ਹੈ। ਟਰੰਪ ਨੇ ‘ਟਰੁੱਥ ਸੋਸ਼ਲ’ ਤੇ ਪੋਸਟ ’ਚ ਐਲਾਨ ਕੀਤਾ, ‘ਅਮਰੀਕੀ ਸਾਲਸੀ ਹੇਠ ਸਾਰੀ ਰਾਤ ਚੱਲੀ ਗੱਲਬਾਤ ਮਗਰੋਂ ਮੈਨੂੰ ਇਹ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਭਾਰਤ ਤੇ ਪਾਕਿਸਤਾਨ ‘ਤੁਰੰਤ ਤੇ ਪੂਰਨ ਗੋਲੀਬੰਦੀ’ ਲਈ ਸਹਿਮਤ ਹੋ ਗਏ ਹਨ।’ ਟਰੰਪ ਨੇ ਦੋਵਾਂ ਮੁਲਕਾਂ ਦਾ ਧੰਨਵਾਦ ਕੀਤਾ। -ਪੀਟੀਆਈ

 

Advertisement