ਪਾਕਿ ਹਾਈ ਕਮਿਸ਼ਨ ਦੇ ਅਧਿਕਾਰੀ ਨੂੰ ਭਾਰਤ ਛੱਡਣ ਦਾ ਹੁਕਮ
04:42 AM May 22, 2025 IST
ਨਵੀਂ ਦਿੱਲੀ: ਭਾਰਤ ਨੇ ਅੱਜ ਇੱਥੇ ਪਾਕਿਸਤਾਨ ਹਾਈ ਕਮਿਸ਼ਨ ਵਿੱਚ ਤਾਇਨਾਤ ਇਕ ਹੋਰ ਪਾਕਿਸਤਾਨੀ ਅਧਿਕਾਰੀ ਨੂੰ ਮੁਲਕ ਛੱਡਣ ਦਾ ਹੁਕਮ ਦਿੱਤਾ ਹੈ। ਇਹ ਕਦਮ 13 ਮਈ ਨੂੰ ਇਕ ਪਾਕਿਸਤਾਨੀ ਅਧਿਕਾਰੀ ਨੂੰ 24 ਘੰਟੇ ਦੇ ਅੰਦਰ ਭਾਰਤ ਛੱਡਣ ਲਈ ਕਹੇ ਜਾਣ ਤੋਂ ਇਕ ਹਫ਼ਤੇ ਬਾਅਦ ਉਠਾਇਆ ਗਿਆ ਹੈ। ਵਿਦੇਸ਼ ਮੰਤਰਾਲੇ ਦੇ ਅਧਿਕਾਰਤ ਪ੍ਰੈੱਸ ਬਿਆਨ ਵਿੱਚ ਕਿਹਾ ਗਿਆ ਹੈ, ‘‘ਭਾਰਤ ਸਰਕਾਰ ਵੱਲੋਂ ਨਵੀਂ ਦਿੱਲੀ ਵਿੱਚ ਸਥਿਤ ਪਾਕਿਸਤਾਨ ਹਾਈ ਕਮਿਸ਼ਨ ’ਚ ਤਾਇਨਾਤ ਅਧਿਕਾਰੀ ਨੂੰ ਭਾਰਤ ਵਿੱਚ ਆਪਣੇ ਅਧਿਕਾਰਤ ਦਰਜੇ ਮੁਤਾਬਕ ਗਤੀਵਿਧੀਆਂ ਨਾ ਕਰਨ ਦੇ ਦੋਸ਼ ਹੇਠ ਗੈਰ-ਲੋੜੀਂਦਾ ਵਿਅਕਤੀ ਐਲਾਨ ਦਿੱਤਾ ਗਿਆ ਹੈ। ਅਧਿਕਾਰੀ ਨੂੰ 24 ਘੰਟੇ ਦੇ ਅੰਦਰ ਭਾਰਤ ਛੱਡਣ ਲਈ ਕਿਹਾ ਗਿਆ ਹੈ।’’ ਇਸ ਵਿੱਚ ਕਿਹਾ ਗਿਆ ਹੈ, ‘‘ਪਾਕਿਸਤਾਨ ਹਾਈ ਕਮਿਸ਼ਨ ਦੇ ਇੰਚਾਰਜ ਨੂੰ ਅੱਜ ਇਸ ਸਬੰਧੀ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ।’’ -ਟਨਸ
Advertisement
Advertisement