ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਣੀਆਂ ਦਾ ਮਸਲਾ: ਕਿਰਤੀ ਕਿਸਾਨ ਯੂਨੀਅਨ ਦੇ ਵਫਦ ਵੱਲੋਂ ਡਿਪਟੀ ਸਪੀਕਰ ਨੂੰ ਮੰਗ ਪੱਤਰ

05:27 AM May 05, 2025 IST
featuredImage featuredImage
ਕਿਰਤੀ ਕਿਸਾਨ ਯੂਨੀਅਨ ਆਗੂ ਡਿਪਟੀ ਸਪੀਕਰ ਨੂੰ ਮੰਗ ਪੱਤਰ ਦਿੰਦੇ ਹੋਏ। ਫੋਟੋ: ਕੁੱਲੇਵਾਲ

ਨਿੱਜੀ ਪੱਤਰ ਪ੍ਰੇਰਕ

Advertisement

ਗੜ੍ਹਸ਼ੰਕਰ, 4 ਮਈ
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦਿੱਤੇ ਜਾਣ ਵਿਰੁੱਧ ਕਿਰਤੀ ਕਿਸਾਨ ਯੂਨੀਅਨ ਦੇ ਵਫ਼ਦ ਨੇ ਸੂਬਾ ਪੱਧਰੀ ਸੱਦੇ ਤਹਿਤ ਅੱਜ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਨੂੰ ਮੰਗ ਪੱਤਰ ਦਿੱਤਾ ਅਤੇ ਭਲਕੇ ਹੋ ਰਹੇ ਵਿਧਾਨ ਸਭਾ ਦੇ ਇਜਲਾਸ ਵਿੱਚ ਇਸ ਵਿਰੁੱਧ ਮਤਾ ਪੇਸ਼ ਕਰਨ ਦੀ ਮੰਗ ਕੀਤੀ ਗਈ। ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ, ਬਲਾਕ ਪ੍ਰਧਾਨ ਰਾਮ ਜੀਤ ਸਿੰਘ ਦੇਣੋਵਾਲ ਕਲਾਂ ਅਤੇ ਵਿੱਤ ਸਕੱਤਰ ਸੰਦੀਪ ਸਿੰਘ ਮਿੰਟੂ ਸਿਕੰਦਰਪੁਰ ਨੇ ਕਿਹਾ ਕਿ ਬੀਬੀਐੱਮਬੀ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ ’ਤੇ ਪੰਜਾਬ ਨਾਲ ਧੱਕਾ ਕਰ ਰਹੀ ਹੈ ਜਦੋਂ ਕਿ ਹਰਿਆਣਾ ਆਪਣੇ ਹਿੱਸੇ ਦਾ ਪਾਣੀ ਵਰਤ ਚੁੱਕਾ ਹੈ। ਦੂਜੇ ਪਾਸੇ ਸਾਉਣੀ ਦੀ ਫਸਲ ਲਈ ਪੰਜਾਬ ਨੂੰ ਪਾਣੀ ਦੀ ਸਖਤ ਜ਼ਰੂਰਤ ਹੈ। ਇਸ ਕਰਕੇ ਇਸ ਮਸਲੇ ਤੇ ਪੰਜਾਬ ਸਰਕਾਰ ਨੂੰ ਸਖਤ ਸਟੈਂਡ ਲੈਣ ਦੀ ਲੋੜ ਹੈ। ਮੰਗ ਪੱਤਰ ਦੇਣ ਸਮੇਂ ਕਿਸਾਨ ਆਗੂ ਸਮਸ਼ੇਰ ਸਿੰਘ ਚੱਕ ਸਿੰਘਾ, ਪਰਮਜੀਤ ਸਿੰਘ ਰੁੜਕੀ ਖਾਸ, ਸੰਤੋਖ ਸਿੰਘ, ਮਹਿੰਦਰ ਸਿੰਘ, ਸੁੱਚਾ ਸਿੰਘ ਅਲੀ ਪੁਰ ਅਤੇ ਕੁਲਵੀਰ ਸਿੰਘ ਮਜਾਰਾ ਡੀਗਰੀਆ ਹਾਜ਼ਰ ਸਨ।

Advertisement

Advertisement