ਪਾਣੀਆਂ ਦੀ ਰਾਖੀ ਲਈ ‘ਆਪ’ ਵਚਨਬੱਧ: ਚੰਦੂਆਂ
05:29 AM May 24, 2025 IST
ਰਾਜਪੁਰਾ: ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਅਤੇ ਚੇਅਰਮੈਨ ਮਾਰਕੀਟ ਕਮੇਟੀ ਬਨੂੜ, ਜਸਵੀਰ ਸਿੰਘ ਚੰਦੂਆਂ ਨੇ ਇੱਥੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਪਾਣੀਆਂ ਦੀ ਲੁੱਟ ਰੋਕਣ ਲਈ ਵਚਨਬੱਧ ਹੈ। ਇਸ ਲਈ ਪਾਰਟੀ ਨੂੰ ਕੋਈ ਵੀ ਕੁਰਬਾਨੀ ਕਰਨੀ ਪਵੇ ਪਾਰਟੀ ਪਿੱਛੇ ਨਹੀਂ ਹਟੇਗੀ। ਜ਼ਿਕਰਯੋਗ ਹੈ ਕਿ ਸ੍ਰੀ. ਚੰਦੂਆਂ ਬੀਬੀਐੱਮਬੀ ਨੰਗਲ ਧਰਨੇ ਵਿੱਚੋਂ ਪਰਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਕੇਵਲ ਕਾਗ਼ਜ਼ਾਂ ਵਿਚ ਹੀ ਪੰਜਾਬ ਦੇ ਪਾਣੀਆਂ ਦੇ ਰਾਖੇ ਬਣੇ ਹੋਏ ਸਨ ਜਦੋਂ ਕਿ ਪਾਣੀਆਂ ਦਾ ਅਸਲ ਰਾਖਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੈ ਜੋ ਕਿ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਚਟਾਨ ਵਾਂਗ ਅੜ ਕੇ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਾਣੀਆਂ ਦੇ ਮੁੱਦੇ ’ਤੇ ਪੰਜਾਬ ਨਾਲ ਧੱਕਾ ਕਰ ਰਹੀ ਹੈ ਜੋ ਕਿ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਜਗਤਾਰ ਸਿੰਘ ਜੱਗੀ ਇੰਟਰ ਪ੍ਰਾਈਜ਼ ਵਾਲੇ, ਦੀਦਾਰ ਸਿੰਘ ਬਨੂੜ, ਹਰਨੇਕ ਸਿੰਘ ਨਡਿਆਲ਼ੀ ਮੌਜੂਦ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement