ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਣੀਆਂ ਦੇ ਮਸਲੇ ’ਤੇ ਸਾਰਾ ਪੰਜਾਬ ਇਕਜੁੱਟ: ਧਾਲੀਵਾਲ

05:55 AM May 15, 2025 IST
featuredImage featuredImage
ਕੇਂਦਰ ਸਰਕਾਰ ਤੇ ਬੀਬੀਐੱਮਬੀ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੰਤਰੀ ਤੇ ‘ਆਪ’ ਆਗੂ।

ਬਲਵਿੰਦਰ ਰੈਤ
ਨੰਗਲ, 14 ਮਈ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰਿਆਣਾ ਨੂੰ ਚੌਕਸ ਕੀਤਾ ਸੀ ਕਿ ਪਾਣੀ ਸੰਜਮ ਨਾਲ ਵਰਤਿਆ ਜਾਵੇ ਪਰ ਹਰਿਆਣਾ ਨੇ ਆਪਣੇ ਹਿੱਸੇ ਦਾ ਪਾਣੀ ਸਮੇਂ ਤੋਂ ਪਹਿਲਾਂ ਮੁਕਾ ਲਿਆ। ਕੁਲਦੀਪ ਸਿੰਘ ਧਾਲੀਵਾਲ ਅੱਜ ਨੰਗਲ ਡੈਮ ’ਤੇ ਆਮ ਆਦਮੀ ਪਾਰਟੀ ਵੱਲੋਂ ਲਾਏ ਧਰਨੇ ਨੂੰ ਸੰਬੋਧਨ ਕਰ ਰਹੇ ਸਨ, ਜਿਸ ਵਿੱਚ ਪੰਜਾਬ ਦੇ ਮੰਤਰੀਆਂ, ਵਿਧਾਇਕਾਂ ਤੇ ਪਾਰਟੀ ਆਗੂਆਂ ਨੇ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ। ਇਸ ਦੌਰਾਨ ਸ੍ਰੀ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਨੂੰ 4000 ਕਿਊਸਿਕ ਵਾਧੂ ਪਾਣੀ ਦੇ ਕੇ ਪੰਜਾਬੀਆਂ ਦੀ ਦਰਿਆ ਦਿਲੀ ਦਾ ਸਬੂਤ ਦਿੱਤਾ ਹੈ ਪਰ ਹਾਲੇ ਵੀ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਨ ਦੀ ਕੋਸ਼ਿਸ਼ ਜਾਰੀ ਹੈ। ਉਨ੍ਹਾਂ ਕਿਹਾ ਕਿ ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਨਾਲ ਧੋਖਾ ਕੀਤਾ ਹੈ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪਾਣੀਆਂ ਦੇ ਮਸਲੇ ’ਤੇ ਅੱਜ ਸਾਰਾ ਪੰਜਾਬ ਇਕਜੁੱਟ ਹੈ। ਸੂਬੇ ਭਰ ’ਚੋਂ ਲੋਕ ਇਸ ਧਰਨੇ ਦੇ ਸਮਰਥਨ ਲਈ ਪਹੁੰਚ ਰਹੇ ਹਨ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਬੀਬੀਐੱਮਬੀ ਅਸਲ ਵਿੱਚ ਸਤਲੁਜ ਅਤੇ ਬਿਆਸ ਦਰਿਆਵਾਂ ਦੇ ਪਾਣੀਆਂ ਦੇ ਪ੍ਰਬੰਧਨ ਲਈ ਸਥਾਪਤ ਕੀਤਾ ਗਿਆ ਸੀ ਪਰ ਭਾਜਪਾ ਨੇ ਆਪਣੇ ਸਿਆਸੀ ਹਿੱਤਾਂ ਲਈ ਇਸ ਬੋਰਡ ਦੀ ਦੁਰਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਸਲਾਹ ਕੀਤੇ ਬਗ਼ੈਰ ਅੱਧੀ ਰਾਤ ਨੂੰ ਮੀਟਿੰਗਾਂ ਬੁਲਾਈਆਂ ਜਾ ਰਹੀਆਂ ਹਨ ਅਤੇ ਦੂਜੇ ਸੂਬਿਆਂ ਦੇ ਦਬਾਅ ਹੇਠ ਪੰਜਾਬ ਦਾ ਬਣਦਾ ਹਿੱਸਾ ਵੀ ਖੋਹਿਆ ਜਾ ਰਿਹਾ ਹੈ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦਿੱਤੀਆਂ ਹਨ ਅਤੇ ਹੁਣ ਵੀ ਪੰਜਾਬੀ ਆਪਣੇ ਹੱਕਾਂ ਲਈ ਕੁਰਬਾਨੀਆਂ ਦੇਣ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਅਗੇ ਕਿਹਾ ਕਿ ਪੰਜਾਬ ਦੇ ਹੱਕਾਂ ’ਤੇ ਡਾਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਧਰਨੇ ਵਿੱਚ ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਵਿਧਾਇਕ ਬਲਵੀਰ ਸਿੰਘ ਪੰਨੂ, ਰਾਮ ਕੁਮਾਰ ਮੁਕਾਰੀ ਤੇ ਜਲ ਬੋਰਡ ਪੰਜਾਬ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਆਦਿ ਹਾਜ਼ਰ ਸਨ।

Advertisement

ਕੇਂਦਰ ਖ਼ਿਲਾਫ਼ ਹੋਂਦ ਦੀ ਲੜਾਈ ਜਾਰੀ: ਬੈਂਸ

ਕੀਰਤਪੁਰ ਸਾਹਿਬ (ਬੀਐੱਸ ਚਾਨਾ): ਪੰਜਾਬ ਦੇ ਪਾਣੀਆਂ ਦੇ ਮੁੱਦੇ ’ਤੇ ਕਈ ਦਿਨਾਂ ਤੋਂ ਲੋਹਾਂਦ ਖੱਡ ਭਾਖੜਾ ਨਹਿਰ ਦੇ ਗੇਟਾਂ ਨੇੜੇ ਜਾਰੀ ਧਰਨੇ ਵਿੱਚ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਡਟੇ ਰਹੇ। ਮੋਰਚੇ ਦੀ ਅਗਵਾਈ ਕੀਰਤਪੁਰ ਸਾਹਿਬ ਇਲਾਕੇ ਦੇ ਮਹਿਲਾ ਮੰਡਲਾਂ ਤੇ ਮਹਿਲਾ ਸਰਪੰਚਾਂ ਤੇ ਪੰਚਾਂ ਨੇ ਕੀਤੀ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦਾ ਪਾਣੀ ਹੋਰ ਸੂਬਿਆਂ ਨੂੰ ਨਹੀਂ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਨੰਗਲ ਡੈਮ ਅਤੇ ਲੋਹਾਂਦ ਖੱਡ ਕੀਰਤਪੁਰ ਸਾਹਿਬ ਵਿੱਚ ਮੋਰਚਾ ਲੱਗਿਆ ਹੋਇਆ ਹੈ ਅਤੇ ਪਾਣੀਆਂ ਦੀ ਰਾਖੀ ਲਈ ਲੋਕ 24 ਘੰਟੇ ਪਹਿਰਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਬੀਤੇ ਦਿਨੀਂ ਬਲੈਕਆਊਟ ਤੇ ਜੰਗ ਦੇ ਹਾਲਾਤ ਬਣੇ ਸਨ ਤਾਂ ਪੰਜਾਬ ਦੇ ਲੋਕ ਦਿਨ ਰਾਤ ਇਸ ਧਰਨੇ ’ਤੇ ਡਟੇ ਰਹੇ। ਬੀਬੀਐੱਮਬੀ ਅਧਿਕਾਰੀ ਮੌਕੇ ਦੀ ਤਾਕ ਵਿਚ ਰਹੇ ਕਿ ਸੂਬੇ ਦੇ ਆਪਣੇ ਹੱਕ ਦੇ ਪਾਣੀ ਨੂੰ ਦੂਜੇ ਸੂਬੇ ਵੱਲ ਖੋਲ੍ਹ ਕੇ ਕੇਂਦਰ ਸਰਕਾਰ ਦੀ ਚਾਪਲੂਸੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਲੜਾਈ ਹੋਂਦ ਦੀ ਹੈ ਤੇ ਇਸ ਇਲਾਕੇ ਦੇ ਲੋਕਾਂ ਦੇ ਹੱਕ ਦਾ ਪਾਣੀ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਆਪਣੇ ਪਾਣੀਆਂ ਦੀ ਰਾਖੀ ਲਈ ਸੂਬਾ ਸਰਕਾਰ ਵੱਲੋਂ ਧੱਕੇਸ਼ਾਹੀ ਰੋਕਣ ਦੀ ਨਜ਼ਰਸਾਨੀ ਪਟੀਸ਼ਨ ਅਦਾਲਤ ਵਿੱਚ ਦਾਇਰ ਕੀਤੀ ਹੈ ਅਤੇ ਅਦਾਲਤ ਨੇ ਬੀਬੀਐੱਮਬੀ ਚੇਅਰਮੈਨ ਨੂੰ ਤੱਥ ਸਪੱਸ਼ਟ ਕਰਨ ਲਈ ਕਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਤੇ ਹਰਿਆਣਾ ਸਰਕਾਰ ਬੀਬੀਐੱਮਬੀ ਨੂੰ ਪੰਜਾਬ ਵਿਰੁੱਧ ਵਰਤ ਰਹੀਆਂ ਹਨ।

Advertisement
Advertisement