ਪਾਣੀਆਂ ਦੇ ਮੁੱਦੇ ’ਤੇ ਸਰਬ ਪਾਰਟੀ ਮੀਟਿੰਗ ਬੁਲਾਉਣਾ ਸ਼ਲਾਘਾਯੋਗ ਕਦਮ: ਚੰਦੂਮਾਜਰਾ
05:32 AM May 03, 2025 IST
ਪੱਤਰ ਪ੍ਰੇਰਕ
ਐੱਸਏਐਸ ਨਗਰ (ਮੁਹਾਲੀ), 2 ਮਈ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ਦੇ ਮੁੱਦੇ ’ਤੇ ਸਰਬ ਪਾਰਟੀ ਮੀਟਿੰਗ ਬੁਲਾਉਣ ਨੂੰ ਸ਼ਲਾਘਾਯੋਗ ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਗੈਰ-ਸੰਵਿਧਾਨਕ ਤਰੀਕਿਆਂ ਰਾਹੀਂ ਪੰਜਾਬ ਦੇ ਪਾਣੀਆਂ ਦੀ ਲੁੱਟ ਰੋਕਣ ਲਈ ਸਾਰੀਆਂ ਰਾਜਸੀ ਪਾਰਟੀਆਂ ਨੂੰ ਇਕੱਠੇ ਬੈਠ ਕੇ ਭਵਿੱਖ ਲਈ ਯੋਜਨਾਬੱਧ ਰਣਨੀਤੀ ਤੈਅ ਕਰਨੀ ਪਵੇਗੀ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਜੇਕਰ ਬੀਬੀਐੱਮਬੀ ’ਚੋਂ ਪੰਜਾਬ ਦੀ ਸਥਾਈ ਮੈਂਬਰਸ਼ਿਪ ਖੋਹੀ ਨਾ ਜਾਂਦੀ ਤਾਂ ਬੋਰਡ ਵੱਲੋਂ ਚੋਰੀ ਛੁਪੇ ਅਜਿਹੇ ਫ਼ੈਸਲੇ ਲੈਣੇ ਇੰਨੇ ਆਸਾਨ ਨਾ ਹੁੰਦੇ। ਉਨ੍ਹਾਂ ਕਿਹਾ ਕਿ ਜਿਸ ਦਿਨ ਬੀਬੀਐੱਮਬੀ ’ਚੋਂ ਪੰਜਾਬ ਨੂੰ ਸਥਾਈ ਤੌਰ ’ਤੇ ਬਾਹਰ ਕੀਤਾ ਗਿਆ ਸੀ, ਜੇ ਉਸ ਦਿਨ ਪੰਜਾਬ ਦੀਆਂ ਸਾਰੀ ਰਾਜਸੀ ਪਾਰਟੀਆਂ ਵੱਲੋਂ ਇੱਕਜੁੱਟ ਹੋ ਕੇ ਕੇਂਦਰ ਦੇ ਇਸ ਫ਼ੈਸਲੇ ਦਾ ਵਿਰੋਧ ਕੀਤਾ ਹੁੰਦਾ ਤਾਂ ਪੰਜਾਬ ਨੂੰ ਅੱਜ ਇਹ ਦਿਨ ਨਾ ਦੇਖਣੇ ਪੈਂਦੇ।
Advertisement
Advertisement