‘ਪਾਣੀ ਖੋਹਣ ਦੀ ਕੋਸ਼ਿਸ਼ ਕਦੇ ਕਾਮਯਾਬ ਨਹੀਂ ਹੋਣ ਦਿਆਂਗੇ’
05:45 AM May 04, 2025 IST
ਪੱਤਰ ਪ੍ਰੇਰਕਤਰਨ ਤਾਰਨ, 3 ਮਈ
Advertisement
ਕਾਂਗਰਸ ਪਾਰਟੀ ਵੱਲੋਂ ਅੱਜ ਇੱਥੇ ਵਰਕਰਾਂ ਨਾਲ ਕੀਤੀ ਇਕ ਮੀਟਿੰਗ ਵਿੱਚ ਦਰਿਆਈ ਪਾਣੀਆਂ ਦੇ ਮਾਮਲੇ ’ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਆਪਸੀ ਸਹਿਮਤੀ ਨਾਲ ਦੋਵਾਂ ਧਿਰਾਂ ਵਲੋਂ ਪੰਜਾਬ ਦੇ ਹਿੱਤਾਂ ਖਿਲਾਫ਼ ਭੁਗਤਨ ਤੋਂ ਸੂਬੇ ਦੇ ਲੋਕਾਂ ਨੂੰ ਸੁਚੇਤ ਰਹਿਣ ’ਤੇ ਜ਼ੋਰ ਦਿੱਤਾ। ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਰਾਜਬੀਰ ਸਿੰਘ ਭੁੱਲਰ ਨੇ ਚਿਤਾਵਨੀ ਦਿੱਤੀ ਕਿ ਉਹ ਸਾਜ਼ਿਸ਼ ਤਹਿਤ ਸੂਬੇ ਦੇ ਪਾਣੀ ਦੀ ਇਕ ਬੂੰਦ ਵੀ ਕਿਸੇ ਬਾਹਰਲੇ ਸੂਬੇ ਨੂੰ ਨਹੀਂ ਜਾਣ ਦੇਣਗੇ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਹਰ ਹਰਬਾ ਵਰਤ ਕੇ ਹਰਿਆਣਾ ਦੇ ਹਿਤਾਂ ਦੀ ਰਾਖੀ ਕਰਨ ਲਈ ਤਰਲੋ ਮੱਛੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਪਾਣੀ ਖੋਹਣ ਦੀ ਕੋਸ਼ਿਸ਼ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵਗੀ ਅਤੇ ਇਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ|
Advertisement
Advertisement