ਪਾਣੀ ਦੀ ਰਾਖੀ ਲਈ ਸਰਬ ਪਾਰਟੀ ਮੀਟਿੰਗ ਸੱਦਣ ਦੀ ਮੰਗ
05:11 AM May 02, 2025 IST
ਮੇਜਰ ਸਿੰਘ ਮੱਟਰਾਂ
Advertisement
ਭਵਾਨੀਗੜ੍ਹ, 1 ਮਈ
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫੈਸਲੇ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਮੁੱਖ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਨੇ ਕਿਹਾ ਭਗਵੰਤ ਮਾਨ ਸਰਕਾਰ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਸੰਜੀਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਪਾਣੀ ਦੀ ਇਕ ਬੂੰਦ ਵੀ ਫਾਲਤੂ ਨਹੀਂ ਹੈ। ਇਸ ਲਈ ਪੰਜਾਬ ਦਾ ਪਾਣੀ ਬਚਾਉਣ ਸਰਬਪਾਰਟੀ ਮੀਟਿੰਗ ਸੱਦੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਰਫ਼ ਬਿਆਨਬਾਜ਼ੀ ਤੱਕ ਸੀਮਤ ਹੋ ਕੇ ਰਾਜਸੀ ਪੈਂਤੜਿਆਂ ਨਾਲ ਸਮਾਂ ਬਤੀਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸੰਵੇਦਨਸ਼ੀਲ ਮੁੱਦੇ ਨੂੰ ਗੰਭੀਰਤਾ ਨਾਲ ਲੈਣ ਦੀ ਬਜਾਏ ਪੰਜਾਬ ਦਾ ਪੱਖ ਰੱਖਣ ਲਈ ਭੇਜੇ ਅਧਿਕਾਰੀ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੀ ਮੀਟਿੰਗ ਵਿੱਚ ਆਪਣੇ ਜਾਇਜ਼ ਕੇਸ ਨੂੰ ਠੋਸ ਢੰਗ ਨਾਲ ਨਹੀਂ ਰੱਖ ਸਕੇ ਜਿਸ ਕਾਰਨ ਸੂਬੇ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਪੈਦਾ ਹੋ ਸਕਦੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਸ ਮੁੱਦੇ ’ਤੇ ਸਰਬ ਪਾਰਟੀ ਮੀਟਿੰਗ ਸੱਦੀ ਜਾਵੇ।
Advertisement
Advertisement