ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਣੀ ਦੇ ਨਾਇਕ: ਜਿਨ੍ਹਾਂ ਪੰਜਾਬ ਦੀ ਪਿੱਠ ਨਾ ਲੱਗਣ ਦਿੱਤੀ

03:06 AM May 03, 2025 IST
featuredImage featuredImage

Advertisement

ਚਰਨਜੀਤ ਭੁੱਲਰ

ਚੰਡੀਗੜ੍ਹ, 2 ਮਈ

Advertisement

ਪੰਜਾਬ-ਹਰਿਆਣਾ ਦਰਮਿਆਨ ਵਾਧੂ ਪਾਣੀ ਨੂੰ ਲੈ ਕੇ ਛਿੜੀ ਜੰਗ ’ਚ ਪੰਜਾਬ ਦੇ ਅਫ਼ਸਰ ਨਾਇਕ ਵਜੋਂ ਉੱਭਰੇ ਹਨ। ਜਲ ਸਰੋਤ ਵਿਭਾਗ ਦਾ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਔਖ ਦੀ ਘੜੀ ’ਚ ਆਪਣੀ ਕਰਮ ਭੂਮੀ ਦੀ ਪਿੱਠ ’ਤੇ ਡਟਿਆ ਰਿਹਾ। ਬੀਬੀਐੱਮਬੀ ਦੀ ਬੋਰਡ ਮੀਟਿੰਗ ’ਚ ਕੁੱਲ ਨੌਂ ਮੈਂਬਰਾਂ ’ਚੋਂ ਅੱਠ ਮੈਂਬਰ ਪੰਜਾਬ ਖ਼ਿਲਾਫ਼ ਡਟ ਗਏ ਤਾਂ ਕ੍ਰਿਸ਼ਨ ਕੁਮਾਰ ਨੇ ਮੈਦਾਨ ਨਾ ਛੱਡਿਆ। ਬੋਰਡ ਨੇ ਹਾਲਾਂਕਿ ਹਰਿਆਣਾ ਨੂੰ ਵਾਧੂ ਪਾਣੀ ਦੇਣ ਦਾ ਫ਼ੈਸਲਾ ਕਰ ਲਿਆ ਸੀ ਪਰ ਇਸ ਅਧਿਕਾਰੀ ਨੇ ਅੱਧੇ ਘੰਟੇ ’ਚ ਖ਼ਤਮ ਹੋਣ ਵਾਲੀ ਮੀਟਿੰਗ ਨੂੰ ਕਰੀਬ ਸਾਢੇ ਪੰਜ ਘੰਟੇ ਤੱਕ ਖਿੱਚ ਕੇ ਬਾਕੀ ਮੈਂਬਰਾਂ ਦੇ ਪੈਰ ਨਾ ਲੱਗਣ ਦਿੱਤੇ।

ਭਾਜਪਾ ਸ਼ਾਸਿਤ ਸੂਬਿਆਂ ਤੇ ਕੇਂਦਰੀ ਪ੍ਰਤੀਨਿਧਾਂ ਨੇ ਜਦੋਂ ਪੰਜਾਬ ਖ਼ਿਲਾਫ਼ ਵੋਟ ਪਾਈ ਤਾਂ ਇਸ ਅਧਿਕਾਰੀ ਦੇ ਤੱਥਾਂ ਨੇ ਉਨ੍ਹਾਂ ਨੂੰ ਨਿਰਉੱਤਰ ਕਰ ਦਿੱਤਾ। ਬੀਬੀਐੱਮਬੀ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੇ ਮੀਟਿੰਗ ’ਚ ਕਿਹਾ ਕਿ ਉਹ ਪੰਜਾਬ ਨੂੰ ਮੀਟਿੰਗ ਦੇ ਮਿੰਟਸ ਭੇਜ ਦੇਣਗੇ ਅਤੇ ਪੰਜਾਬ ਈ-ਮੇਲ ਜ਼ਰੀਏ ਇਤਰਾਜ਼ ਦਾਇਰ ਕਰ ਦੇਵੇ। ਕ੍ਰਿਸ਼ਨ ਕੁਮਾਰ ਨੇ ਮੀਟਿੰਗ ’ਚ ਖ਼ੁਦ ਹੀ ਟਾਈਪ ਕਰਕੇ ਪੰਜਾਬ ਦੇ ਇਤਰਾਜ਼ ਲਿਖੇ। ਮੀਟਿੰਗ ਦੀ ਸਮੁੱਚੀ ਕਾਰਵਾਈ ਦਾ ਡੇਢ ਪੰਨਾ ਸੀ ਜਦਕਿ ਇਸ ਅਧਿਕਾਰੀ ਵੱਲੋਂ ਇਤਰਾਜ਼ ਤਿੰਨ ਪੰਨਿਆਂ ਦਾ ਦਿੱਤਾ ਗਿਆ। ਇਸ ਅਧਿਕਾਰੀ ਦੇ ਜ਼ਿਆਦਾ ਬੋਲੇ ਜਾਣ ’ਤੇ ਹਰਿਆਣਾ ਇਤਰਾਜ਼ ਵੀ ਕਰਦਾ ਰਿਹਾ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਪ੍ਰਮੁੱਖ ਸਕੱਤਰ ਨੂੰ ਥਾਪੜਾ ਦਿੱਤਾ ਹੋਇਆ ਹੈ ਅਤੇ ਮੁੱਖ ਮੰਤਰੀ ਦੀ ਨੰਗਲ ਫੇਰੀ ਨੇ ਵੀ ਜਲ ਸਰੋਤ ਵਿਭਾਗ ਦੇ ਅਫ਼ਸਰਾਂ ਦੇ ਹੌਸਲੇ ਵਧਾ ਦਿੱਤੇ ਹਨ। ਪੰਜਾਬ ਭਲੀ ਭਾਂਤ ਜਾਣੂ ਹੈ ਕਿ ਟੇਲਾਂ ’ਤੇ ਪਾਣੀ ਪੁੱਜਦਾ ਕਰਨ ’ਚ ਇਸ ਅਧਿਕਾਰੀ ਦਾ ਵੱਡਾ ਹੱਥ ਹੈ।

ਆਕਾਸ਼ਦੀਪ ਸਿੰਘ

 

ਚਰਨਪ੍ਰੀਤ ਸਿੰਘ

ਇਸ ਜੰਗ ’ਚ ਦੂਜਾ ਨਾਇਕ ਭਾਖੜਾ ਡੈਮ ਦਾ ਮੁੱਖ ਇੰਜਨੀਅਰ ਚਰਨਪ੍ਰੀਤ ਸਿੰਘ ਹੈ, ਜਿਸ ਨੇ ਬੀਬੀਐੱਮਬੀ ਵੱਲੋਂ ਹਰਿਆਣਾ ਦੇ ਨਵੇਂ ਤਾਇਨਾਤ ਕੀਤੇ ਡਾਇਰੈਕਟਰ (ਵਾਟਰ ਰੈਗੂਲੇਸ਼ਨ) ਸੰਜੀਵ ਕੁਮਾਰ ’ਤੇ ਇਤਰਾਜ਼ ਕੀਤਾ ਕਿ ਉਸ ਕੋਲ ਇਸ ਅਹੁਦੇ ਦਾ ਕੋਈ ਤਜਰਬਾ ਨਹੀਂ ਹੈ। ਚਰਨਪ੍ਰੀਤ ਸਿੰਘ ਨੇ ਡੈਮ ਦੇ ਗੇਟ ਖੋਲ੍ਹਣ ਲਈ ਸੰਜੀਵ ਕੁਮਾਰ ਵੱਲੋਂ ਦਿੱਤੇ ਹੁਕਮ ਇਹ ਆਖ ਕੇ ਠੁਕਰਾ ਦਿੱਤੇ ਕਿ ਸੰਜੀਵ ਕੁਮਾਰ ਨੇ ਤਾਂ ਉਨ੍ਹਾਂ ਕੋਲ ਢੁੱਕਵੀਂ ਪ੍ਰਕਿਰਿਆ ਤਹਿਤ ਜੁਆਇਨ ਹੀ ਨਹੀਂ ਕੀਤਾ। ਇਸ ਰੌਂਅ ਮਗਰੋਂ ਬੀਬੀਐੱਮਬੀ ਨੇ ਆਪਣੇ ਹੁਕਮ ਹੀ ਬਾਈਪਾਸ ਕਰ ਦਿੱਤੇ।

ਤੀਜਾ ਨਾਇਕ ਭਾਖੜਾ ਡੈਮ ਦਾ ਡਾਇਰੈਕਟਰ (ਵਾਟਰ ਰੈਗੂਲੇਸ਼ਨ) ਆਕਾਸ਼ਦੀਪ ਸਿੰਘ ਹੈ ਜਿਸ ਨੇ ਜਦੋਂ ਡੈਮ ਦੇ ਗੇਟ ਖੋਲ੍ਹਣ ਤੋਂ ਨਾਂਹ ਕਰ ਦਿੱਤੀ ਤਾਂ ਰਾਤ ਨੂੰ ਹੀ ਬੀਬੀਐੱਮਬੀ ਨੇ ਉਸ ਦਾ ਤਬਾਦਲਾ ਕਰ ਦਿੱਤਾ। ਆਕਾਸ਼ਦੀਪ ਸਿੰਘ ਨੇ ਕਿਹਾ ਕਿ ਜੇ ਪੰਜਾਬ ਵਾਧੂ ਪਾਣੀ ਲਈ ਇਨਡੈਂਟ ਦੇਵੇਗਾ ਤਾਂ ਹੀ ਉਹ ਪਾਣੀ ਛੱਡੇਗਾ। ਬੀਬੀਐੱਮਬੀ ਨੇ ਤਰਕ ਦਿੱਤਾ ਸੀ ਕਿ ਆਕਾਸ਼ਦੀਪ ਸਿੰਘ ਦੀ ਬੇਨਤੀ ਦੇ ਆਧਾਰ ’ਤੇ ਉਸ ਦਾ ਤਬਾਦਲਾ ਕੀਤਾ ਗਿਆ ਪਰ ਆਕਾਸ਼ਦੀਪ ਸਿੰਘ ਨੇ ਰਾਤ ਨੂੰ ਪੌਣੇ ਬਾਰਾਂ ਵਜੇ ਈ-ਮੇਲ ਕਰਕੇ ਇਨਕਾਰ ਕੀਤਾ ਕਿ ਉਸ ਨੇ ਬੀਬੀਐੱਮਬੀ ਨੂੰ ਅਜਿਹੀ ਕੋਈ ਬੇਨਤੀ ਕੀਤੀ ਹੀ ਨਹੀਂ । ਆਕਾਸ਼ਦੀਪ ਦੇ ਤਬਾਦਲੇ ਮਗਰੋਂ ਹੀ ਪੰਜਾਬ ਦੇ ਆਮ ਲੋਕਾਂ ’ਚ ਰੋਸ ਭਰ ਗਿਆ ਸੀ, ਜਦੋਂ 50 ਘੰਟਿਆਂ ਮਗਰੋਂ ਵੀ ਹਰਿਆਣਾ ਨੂੰ ਵਾਧੂ ਪਾਣੀ ਨਹੀਂ ਛੱਡਿਆ ਜਾ ਸਕਿਆ ਤਾਂ ਬੀਬੀਐੱਮਬੀ ਨੇ ਭਾਖੜਾ ਡੈਮ ’ਤੇ ਤਾਇਨਾਤ ਪੰਜਾਬ ਦੇ ਐਕਸੀਅਨ ਅਮਿਤ ਸਹੋਤਾ ਨੂੰ ਦਬਕੇ ਮਾਰਨੇ ਸ਼ੁਰੂ ਕਰ ਦਿੱਤੇ। ਅਮਿਤ ਸਹੋਤਾ ਅੱਜ ਪੂਰਾ ਦਿਨ ਅੜਿਆ ਰਿਹਾ ਤੇ ਉਸ ਨੇ ਡੈਮ ਦੇ ਗੇਟ ਖੋਲ੍ਹਣ ਦਾ ਇਨਕਾਰ ਕਰ ਦਿੱਤਾ। ਇਹ ਤਿੰਨੋਂ ਅਧਿਕਾਰੀ ਡੈਪੂਟੇਸ਼ਨ ’ਤੇ ਹਨ।

 

Advertisement