ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡਾਂ ਦਾ ਵਿਕਾਸ ਕਰਾਂਗੇ: ਧੰਜੂ
05:18 AM Jan 15, 2025 IST
ਪੱਤਰ ਪ੍ਰੇਰਕ
Advertisement
ਦੇਵੀਗੜ੍ਹ, 14 ਜਨਵਰੀ
ਨਗਰ ਪੰਚਾਇਤ ਦੇਵੀਗੜ੍ਹ ਦੀ ਨਵ-ਨਿਯੁਕਤ ਪ੍ਰਧਾਨ ਸ਼ਿਵੰਦਰ ਕੌਰ ਧੰਜੂ ਨੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਸਮੂਹ ਕੌਂਸਲਰਾਂ ਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਅਧੀਨ ਆਉਂਦੇ ਸਾਰੇ ਪਿੰਡਾਂ ਦਾ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਰਿਕਾਰਡ ਤੋੜ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਧਾਇਕ ਪਠਾਣਮਾਜਰਾ ਨੇ ਇਸ ਨਗਰ ਪੰਚਾਇਤ ਨੂੰ ਬਣਾਉਣ ਲਈ ਭਾਰੀ ਮਿਹਨਤ ਕੀਤੀ ਜਿਨ੍ਹਾਂ ਦੀ ਮਿਹਨਤ ਸਦਕਾ ਇਸ ਨਗਰ ਪੰਚਾਇਤ ਨੂੰ ਬਣਾਉਣ ਦੀ ਪ੍ਰਕਿਰਿਆ ਨੇਪਰੇ ਚੜ੍ਹੀ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਸਾਰੇ ਪਿੰਡਾਂ ਵਿੱਚ ਸੀਵਰੇਜ ਦਾ ਕੰਮ ਮੁਕੰਮਲ ਕੀਤਾ ਜਾਵੇਗਾ।
Advertisement
Advertisement