ਖੰਨਾ: ਇਥੋਂ ਦੇ ਪ੍ਰੇਮ ਭੰਡਾਰੀ ਪਾਰਕ ਵਿੱਚ ਪਾਰਵਕੌਮ ਐਂਡ ਟ੍ਰਾਂਸਕੋ ਪੈਨਸ਼ਨਰਜ਼ ਯੂਨੀਅਨ ਦੇ ਮੈਂਬਰਾਂ ਦੀ ਇੱਕਤਰਤਾ ਅਜਮੀਲ ਖਾਨ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਹਰ ਸਾਲ ਵਾਂਗ ਯੂਨੀਅਨ ਦੇ ਸਟੇਟ ਆਗੂ ਪਾਲ ਸਿੰਘ ਮੂੰਡੀ ਵੱਲੋਂ ਕੈਲੰਡਰ ਰਿਲੀਜ਼ ਕੀਤਾ ਗਿਆ। ਮੀਟਿੰਗ ਵਿੱਚ ਯੂਨੀਅਨ ਦੇ ਅਹਿਮ ਪ੍ਰੋਗਰਾਮਾਂ ਸਬੰਧੀ ਗੱਲਬਾਤ ਕੀਤੀ ਗਈ। ਉਨ੍ਹਾਂ ਮੈਨੇਜਮੈਂਟ ਅਤੇ ਸਰਕਾਰ ਵੱਲੋਂ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆਂ ਕੀਤੇ ਜਾਣ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਸੇਵਾ ਮੁਕਤ ਕਾਮਿਆਂ ਨਾਲ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਤੱਕ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਹਰ ਵਰਗ ਨੂੰ ਆਪਣੀਆਂ ਜਾਇਜ਼ ਮੰਗਾਂ ਸਬੰਧੀ ਇਕਜੁੱਟ ਹੋ ਕੇ ਸੰਘਰਸ਼ ਕਰਨ ਦੀ ਅਪੀਲ ਕੀਤੀ। ਇਸ ਮੌਕੇ ਮੁਕੇਸ਼ ਕੁਮਾਰ, ਮਲਕੀਤ ਸਿੰਘ, ਰਾਮ ਗੋਪਾਲ, ਹਰਜੀਤ ਸਿੰਘ, ਸਨੇਹਇੰਦਰ ਸਿੰਘ ਮੀਲੂ, ਬੂਟਾ ਸਿੰਘ, ਰਾਜਵੀਰ ਸਿੰਘ, ਕ੍ਰਿਸ਼ਨ ਲਾਲ, ਸਰਬਜੀਤ ਸਿੰਘ, ਸੁਰਿੰਦਰ ਕੁਮਾਰ, ਕੁਲਦੀਪ ਚੰਦ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ