ਪਾਵਰਕੌਮ ਠੇਕਾ ਮੁਲਾਜ਼ਮਾਂ ਵੱਲੋਂ ਸੌਂਦ ਦੀ ਕੋਠੀ ਅੱਗੇ ਧਰਨਾ
ਜੋਗਿੰਦਰ ਸਿੰਘ ਓਬਰਾਏ
ਖੰਨਾ, 3 ਮਈ
ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਖੰਨਾ ਤੇ ਵਿਭਾਗ ਵਿੱਚ ਠੇਕਾ ਆਧਾਰ ’ਤੇ ਕੰਮ ਕਰਦੇ ਗੁਰਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਸਮੇਤ ਭਰਾਤਰੀ ਜਥੇਬੰਦੀਆਂ ਵੱਲੋਂ ਬਿਜਲੀ ਕਾਮੇ ਦੀ ਮੌਤ ਹੋਣ ’ਤੇ ਪਰਿਵਾਰ ਨੂੰ ਮੁਆਵਜ਼ਾ, ਨੌਕਰੀ ਤੇ ਪੈਨਸ਼ਨ ਦੀ ਗਰੰਟੀ ਸਬੰਧੀ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਜਮੀਰ ਮੁਹੰਮਦ, ਜਸਵਿੰਦਰ ਸਿੰਘ, ਜੰਗ ਸਿੰਘ ਅਤੇ ਮ੍ਰਿਤਕ ਦੀ ਪਤਨੀ ਅਮਨਦੀਪ ਕੌਰ ਤੇ ਪਿਤਾ ਬਲਜੀਤ ਸਿੰਘ ਪਿੰਡ ਮਾਣਕੀ ਨੇ ਦੱਸਿਆ ਕਿ ਡਿਊਟੀ ਦੌਰਾਨ ਬਿਜਲੀ ਦੀ ਕੰਪਲੇਂਟ ਕਰਕੇ ਆ ਰਹੇ ਠੇਕਾ ਕਾਮੇ ਗੁਰਪ੍ਰੀਤ ਸਿੰਘ ਮਾਣਕੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਉਨ੍ਹਾਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰ ਨੂੰ ਮੁਆਵਜ਼ਾ, ਪੈਨਸ਼ਨ ਅਤੇ ਨੌਕਰੀ ਦੀ ਗਰੰਟੀ ਦਿੱਤੀ ਜਾਵੇ। ਇਸ ਮੌਕੇ ਲੋਕ ਸੰਘਰਸ਼ ਕਮੇਟੀ ਦੇ ਕਨਵੀਨਰ ਮਲਕੀਤ ਸਿੰਘ, ਗੁਰਸੇਵਕ ਸਿੰਘ ਮੋਹੀ, ਜਗਦੇਵ ਸਿੰਘ, ਜਸਬੀਰ ਸਿੰਘ, ਬੁੱਧ ਸਿੰਘ, ਮਲਕੀਤ ਸਿੰਘ, ਹਰਜਿੰਦਰ ਸਿੰਘ, ਅਵਤਾਰ ਸਿੰਘ, ਇੰਦਰਪਾਲ ਸਿੰਘ, ਹਰਵਿੰਦਰ ਸਿੰਘ, ਜੋਗਿੰਦਰ ਸਿੰਘ ਨੇ ਪਰਿਵਾਰਕ ਵਾਰਿਸ ਨੂੰ ਮੁਆਵਜਾ, ਨੌਕਰੀ ਅਤੇ ਪੈਨਸ਼ਨ ਦੀ ਮੰਗ ਲਈ ਲਗਾਤਾਰ ਧਰਨਾ ਜਾਰੀ ਰੱਖਿਆ ਜਾਵੇਗਾ।