ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਵਰਕੌਮ ਦੀ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਗੇਟ ਰੈਲੀ

05:43 AM May 10, 2025 IST
featuredImage featuredImage
ਧੂਰੀ ’ਚ ਗੇਟ ਰੈਲੀ ਕਰਦੇ ਹੋਏ ਪਾਵਰਕੌਮ ਦੇ ਪੈਨਸ਼ਨਰ।
ਪਵਨ ਕੁਮਾਰ ਵਰਮਾ
Advertisement

ਧੂਰੀ, 9 ਮਈ

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਧੂਰੀ ਦੀ ਮਹੀਨਾਵਾਰ ਮੀਟਿੰਗ ਤੇ ਗੇਟ ਰੈਲੀ ਕੀਤੀ ਗਈ, ਜਿਸ ਦੀ ਪ੍ਰਧਾਨਗੀ ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਖੁਰਮੀ ਨੇ ਕੀਤੀ। ਇਸ ਮੌਕੇ ਸਰਕਲ ਸੰਗਰੂਰ ਦੇ ਅਹੁਦੇਦਾਰ ਮੁਖਤਿਆਰ ਸਿੰਘ, ਭੂਪ ਸਿੰਘ, ਹਰਦੇਵ ਸਿੰਘ ਵੀ ਉਚੇਚੇ ਤੌਰ ’ਤੇ ਸ਼ਾਮਲ ਹੋਏ। ਰੈਲੀ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਇੰਦਰਜੀਤ ਸਿੰਘ, ਅਮਰਜੀਤ ਸਿੰਘ ਅਮਨ, ਮੁਰਾਰੀ ਲਾਲ ਸਿੰਗਲਾ, ਸੰਤੋਖ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ ਚਾਂਗਲੀ, ਦਲਜੀਤ ਸਿੰਘ, ਜੋਗਿੰਦਰ ਸਿੰਘ ਹਰਚੰਦਪੁਰੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੈਜਮੈਂਟ ਵੱਲੋਂ ਜਾਰੀ ਕੀਤੇ ਪੇਅ ਕਮਿਸ਼ਨ ਦੇ ਏਰੀਅਰ ਦੀ ਕਿਸ਼ਤ ਨਾ ਜਾਰੀ ਕਰਨ ’ਤੇ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 5 ਮਈ ਤੋਂ 15 ਮਈ ਤੱਕ ਮੰਡਲ ਦਫ਼ਤਰਾਂ ਅੱਗੇ ਰੋਸ ਰੈਲੀਆਂ ਕਰਨਦਾ ਸੰਘਰਸ਼ੀ ਪ੍ਰੋਗਰਾਮ ਸੀ। ਇਸੇ ਤਹਿਤ ਮੰਡਲ ਧੂਰੀ ਵਿੱਚ ਰੋਸ ਰੈਲੀ ਕੀਤੀ ਗਈ। ਵਧੀਕ ਨਿਗਰਾਨ ਇੰਜਨੀਅਰ ਧੂਰੀ ਨੂੰ ਅਪੀਲ ਕੀਤੀ ਗਈ ਕਿ ਮੰਡਲ ਧੂਰੀ ਦੇ ਪੈਨਸ਼ਨਰਾਂ ਨੂੰ ਏਰੀਅਰ ਦੀਆਂ ਦੋ ਕਿਸ਼ਤਾਂ ਅਤੇ 01.01.2016 ਤੋਂ ਬਾਅਦ ਸੇਵਾਮੁਕਤ ਹੋਏ ਪੈਨਸ਼ਨਰਾਂ ਨੂੰ ਲੀਵ ਇਨਕੈਸ਼ਮੈਂਟ ਦੀ ਇੱਕ ਕਿਸ਼ਤ ਮਈ 2025 ਦੀ ਪੈਨਸ਼ਨ ਨਾਲ ਅਦਾਇਗੀ ਕੀਤੀ ਜਾਵੇ। ਸਬੰਧਿਤ ਪੈਨਸ਼ਨ ਕਲਰਕ ਨਾਲ ਹੋਰ ਵਾਧੂ ਸਟਾਫ ਦੀ ਡਿਊਟੀ ਨਿਸ਼ਚਿਤ ਕੀਤੀ ਜਾਵੇ ਤਾਂ ਜੋ ਪੈਨਸ਼ਨਰਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਹੋ ਸਕਣ।

Advertisement

Advertisement