ਪਾਵਰਕੌਮ ਦੇ ਐਕਸੀਅਨ ਨਾਲ ਮੁਲਾਕਾਤ ਕੀਤੀ
05:09 AM May 09, 2025 IST
ਧੂਰੀ: ਸੰਗਰੂਰ ਇੰਡਸਟਰੀਅਲ ਚੈਂਬਰ ਦੇ ਆਗੂਆਂ ਨੇ ਪ੍ਰਧਾਨ ਬਲਜੀਤ ਸਿੰਘ ਧਨੋਵਾਲਿਆ ਦੀ ਅਗਵਾਈ ਹੇਠ ਪਾਵਰਕੌਮ ਧੂਰੀ ਦੇ ਐਕਸੀਅਨ ਮਨੋਜ ਕੁਮਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੰਗਰੂਰ ਇੰਡਸਟਰੀਅਲ ਚੈਂਬਰ ਧੂਰੀ ਦੇ ਪ੍ਰਧਾਨ ਬਲਜੀਤ ਸਿੰਘ ਧਨੋਵਾਲਿਆ ਨੇ ਕਿਹਾ ਕਿ ਪਾਵਰਕੌਮ ਦੇ ਐਕਸੀਅਨ ਮਨੋਜ ਕੁਮਾਰ ਨੂੰ ਇੰਡਸਟਰੀ ਲਿਸਟਾਂ ਨੂੰ ਬਿਜਲੀ ਸਪਲਾਈ ਸਬੰਧੀ ਆ ਰਹੀ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਐਕਸੀਅਨ ਮਨੋਜ ਕੁਮਾਰ ਨੇ ਵਿਸ਼ਵਾਸ ਦਿਵਾਇਆ ਹੈ ਕਿ ਉਹ ਇੰਡਸਟਰੀ ਲਿਸਟਾਂ ਨੂੰ ਬਿਜਲੀ ਸਪਲਾਈ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦੇਣਗੇ। ਇਸ ਮੌਕੇ ਸੈਕਟਰੀ ਸਰਵਜੀਤ ਸਿੰਘ, ਕੁਲਦੀਪ ਸਿੰਘ ਬੁੱਟਰ, ਦੀਪਕ ਕੁਮਾਰ ਗਰਗ, ਗੁਰਚਰਨ ਸ਼ਰਮਾ, ਜੈ ਕ੍ਰਿਸ਼ਨ ਕਾਲਾ ਚੀਮਾ ਅਤੇ ਸਮੂਹ ਮੈਂਬਰ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement