ਪਾਵਰਕੌਮ ਦੇ ਸੀਨੀਅਰ ਪੈਨਸ਼ਨਰਾਂ ਦਾ ਸਨਮਾਨ
05:55 AM Jan 13, 2025 IST
ਤਰਨ ਤਾਰਨ: ਪਾਵਰਕੌਮ ਦੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਸਥਾਨਕ ਸਰਕਲ ਇਕਾਈ ਵਲੋਂ ਅੱਜ ਇਥੋਂ ਦੇ ਰਾਮਗੜ੍ਹੀਆ ਬੁੰਗਾ ਵਿੱਚ ਸਮਾਗਮ ਦੌਰਾਨ 75 ਸਾਲ ਤੋਂ ਵੱਧ ਉਮਰ ਵਾਲੇ ਪੈਨਸ਼ਨਰਾਂ ਦਾ ਸਨਮਾਨ ਕੀਤਾ ਗਿਆ। ਜਥੇਬੰਦੀ ਦੇ ਆਗੂ ਗੁਰਪ੍ਰੀਤ ਸਿੰਘ ਮੰਨਣ ਦੀ ਅਗਵਾਈ ਹੇਠ ਸਮਾਗਮ ’ਚ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਪਾਲ ਸਿੰਘ ਮੋਲੋਵਾਲੀ ਨੇ ਸੰਬੋਧਨ ਕਰਦਿਆਂ ਪੰਜਾਬ ਦੇ ਪੈਨਸ਼ਨਰਜ਼ ਨਾਲ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਖਿਲਾਫ਼ ਚਿੰਤਾ ਦਾ ਪ੍ਰਗਟਾਵਾ ਕੀਤਾ| ਇਸ ਮੌਕੇ ਜਥੇਬੰਦੀ ਦੇ ਆਗੂ ਬਲਵਿੰਦਰ ਸਿੰਘ ਪਲਾਸੋਰ, ਧਨਵੰਤ ਸਿੰਘ ਰੰਧਾਵਾ, ਸੋਹਨ ਸਿੰਘ ਰੱਖੜਾ, ਹਰਭਜਨ ਸਿੰਘ ਬੁਟਾਰੀ ਤੇ ਰਣਜੀਤ ਸਿੰਘ ਬੱਲ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement