ਪਾਵਰਲਿਫਟਿੰਗ: ਗੁਰਲੀਨ ਨੇ ਸੋਨ ਤਗ਼ਮਾ ਜਿੱਤਿਆ
05:30 AM May 11, 2025 IST
ਖਰੜ (ਸ਼ਸ਼ੀ ਪਾਲ ਜੈਨ): ਰਿਆਤ ਬਾਹਰਾ ਯੂਨੀਵਰਸਿਟੀ ਦੇ ਸਕੂਲ ਆਫ ਕੰਪਿਊਟਿੰਗ ਦੇ ਕੰਪਿਊਟਰ ਐਪਲੀਕੇਸ਼ਨ ਵਿਭਾਗ ਵਿੱਚ ਐੱਮਸੀਏ (ਏਆਈ ਐਂਡ ਐੱਮਐੱਲ) ਪ੍ਰੋਗਰਾਮ ਦੀ ਵਿਦਿਆਰਥਣ ਗੁਰਲੀਨ ਨੇ ਚੰਡੀਗੜ ਸਟੇਟ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗ਼ਮਾ ਜਿੱਤਿਆ ਹੈ। ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਗੁਰਲੀਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸ ਦਾ ਸਮਰਪਣ ਸੱਚਮੁੱਚ ਪ੍ਰੇਰਨਾਦਾਇਕ ਸੀ ਕਿਉਂਕਿ ਉਹ ਪੜ੍ਹਾਈ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ। ਕਾਰਜਕਾਰੀ ਨਿਰਦੇਸ਼ਕ ਡਾ. ਸਾਹਿਲ ਵਰਮਾ ਨੇ ਵੀ ਗੁਰਲੀਨ ਨੂੰ ਇਸ ਪ੍ਰਾਪਤੀ ’ਤੇ ਵਧਾਈ ਦਿੱਤੀ। ਕੰਪਿਊਟਰ ਐਪਲੀਕੇਸ਼ਨ ਵਿਭਾਗ ਦੀ ਮੁਖੀ ਡਾ. ਅਨੀਤਾ ਗੋਇਲ ਨੇ ਕਿਹਾ ਕਿ ਵਿਭਾਗ ਵਿਦਿਆਰਥਣ ਦੀ ਨਿਰੰਤਰ ਸਫਲਤਾ ਦੀ ਕਾਮਨਾ ਕਰਦਾ ਹੈ।
Advertisement
Advertisement