ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿਓ ਦੀ ਕੁੱਟਮਾਰ ਦੇ ਦੋਸ਼ਾਂ ਹੇਠ ਨੂੰਹ ਤੇ ਪੁੱਤਰ ਖ਼ਿਲਾਫ਼ ਕੇਸ

05:20 AM Nov 28, 2024 IST

ਪੱਤਰ ਪ੍ਰੇਰਕ
ਬਨੂੜ, 27 ਨਵੰਬਰ
ਥਾਣਾ ਬਨੂੜ ਦੀ ਪੁਲੀਸ ਵੱਲੋਂ ਪਿੰਡ ਖਾਨਪੁਰ ਖੱਦਰ (ਝਿਊਰਮਾਜਰਾ) ਦੇ ਵਸਨੀਕ ਸਰਦਾਰਾ ਸਿੰਘ ਦੇ ਬਿਆਨਾਂ ਉੱਤੇ ਉਸ ਦੇ ਪੁੱਤਰ ਅਤੇ ਨੂੰਹ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਆਪਣੇ ਬਿਆਨਾਂ ਵਿੱਚ ਉਨ੍ਹਾਂ ਆਪਣੇ ਪੁੱਤਰ ਕੁਲਦੀਪ ਸਿੰਘ ਅਤੇ ਨੂੰਹ ਸੰਦੀਪ ਕੌਰ ’ਤੇ ਬੀਤੇ ਦਿਨੀਂ ਉਸ ਦੇ ਘਰ ਵਿੱਚ ਵੜ ਕੇ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਦੋਸ਼ ਲਾਇਆ। ਸਰਦਾਰਾ ਸਿੰਘ ਨੇ ਆਪਣੇ ਬਿਆਨਾਂ ਵਿੱਚ ਇਹ ਵੀ ਦੱਸਿਆ ਕਿ ਇਸ ਕਾਰਨ ਉਨ੍ਹਾਂ ਨੂੰ ਸੱਟਾਂ ਲੱਗੀਆਂ ਤੇ ਬਨੂੜ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਥਾਣਾ ਮੁਖੀ ਨੇ ਦੱਸਿਆ ਕਿ ਕੁਲਦੀਪ ਸਿੰਘ ਅਤੇ ਸੰਦੀਪ ਕੌਰ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Advertisement

Advertisement