ਪਿਸ਼ੌਰ ਬਣੇ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ
05:05 AM Jun 10, 2025 IST
ਪੱਤਰ ਪ੍ਰੇਰਕ
Advertisement
ਲਹਿਰਾਗਾਗਾ, 9 ਜੂਨ
ਕਿਸਾਨ ਆਗੂ ਧਰਮਿੰਦਰ ਪਸ਼ੌਰ ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਦੇ ਪ੍ਰਧਾਨ ਬਣ ਗਏ ਹਨ। ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਸੰਗਰੂਰ ਦੀ ਵਿਸ਼ੇਸ਼ ਮੀਟਿੰਗ ਸਭਾ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਅਜਨਾਲਾ ਦੀ ਦੇਖ-ਰੇਖ ਹੇਠ ਪਰਜਾਪਤ ਧਰਮਸ਼ਾਲਾ ਵਿੱਚ ਹੋਈ। ਇਸ ਮੌਕੇ ਮੀਤ ਪ੍ਰਧਾਨ ਪੰਜਾਬ ਪ੍ਰਗਟ ਸਿੰਘ ਜਾਮਾਰਾਏ ਵੀ ਮੌਜੂਦ ਸਨ। ਮੀਟਿੰਗ ਵਿੱਚ ਕਿਸਾਨ ਆਗੂ ਧਰਮਿੰਦਰ ਸਿੰਘ ਪਸ਼ੌਰ ਨੂੰ ਜ਼ਿਲ੍ਹਾ ਸੰਗਰੂਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਉਨ੍ਹਾਂ ਨਾਲ ਗੁਰਵਿੰਦਰ ਸਿੰਘ ਮੰਗਵਾਲ, ਗੁਰਵਿੰਦਰ ਸਿੰਘ ਬੁਡਰੁੱਖਾਂ ਅਤੇ ਰਾਮਪਾਲ ਸ਼ਰਮਾ ਸੁਨਾਮ ਨੂੰ ਵੀ ਜ਼ਿਲ੍ਹਾ ਟੀਮ ਵਿੱਚ ਨਿਯੁਕਤ ਕੀਤਾ ਗਿਆ ਹੈ। ਜਮੂਹਰੀ ਕਿਸਾਨ ਸਭਾ ਜ਼ਿਲ੍ਹਾ ਸੰਗਰੂਰ ਦੀ ਰਸਮੀ ਤੌਰ ਉੱਪਰ ਕਮਾਨ ਸੰਭਾਲਣ ਉਪਰੰਤ ਕਿਸਾਨ ਆਗੂ ਧਰਮਿੰਦਰ ਪਸ਼ੌਰ ਨੇ ਕਿਹਾ ਕਿ ਇਸ ਜਥੇਬੰਦੀ ਲਈ ਉਹ ਆਪਣੀ ਸਮੁੱਚੀ ਟੀਮ ਨੂੰ ਨਾਲ ਲੈ ਕੇ ਪਹਿਲਾਂ ਤੋਂ ਵੀ ਵੱਧ ਸਰਗਰਮੀ ਨਾਲ ਕੰਮ ਕਰਨਗੇ। ਇਸ ਮੌਕੇ ਵੱਖ-ਵੱਖ ਬਲਾਕਾਂ ਦੇ ਕਿਸਾਨ ਵੱਡੀ ਗਿਣਤੀ ਵਿੱਚ ਮੌਜੂਦ ਸਨ।
Advertisement
Advertisement