ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਗਲਵਾੜਾ ਸ਼ਾਖਾ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ

06:49 AM Apr 02, 2025 IST
ਪੇਂਟਿੰਗ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਪ੍ਰਬੰਧਕਾਂ ਨਾਲ।
ਬੀਰਇੰਦਰ ਸਿੰਘ ਬਨਭੌਰੀ
Advertisement

ਸੰਗਰੂਰ, 1 ਅਪਰੈਲ

ਇਥੋਂ ਦੀ ਪਿੰਗਲਵਾੜਾ ਸ਼ਾਖਾ ਦੇ 25ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਹਰਜੀਤ ਸਿੰਘ ਅਰੋੜਾ ਕਨਵੀਨਰ ਅਤੇ ਮਾਸਟਰ ਸਤਪਾਲ ਸ਼ਰਮਾ ਦੀ ਦੇਖ ਰੇਖ ਹੇਠ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਸ਼ਹਿਰੀ, ਪੇਂਡੂ ਇਲਾਕੇ ਦੇ ਸਕੂਲ ਕਾਲਜ, ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਸਹਿਯੋਗ ਸਕੂਲ, ਵਿਸ਼ਵਾਸ ਆਟੀਜਮ ਸਕੂਲ ਅਤੇ ਭਗਤ ਪੂਰਨ ਸਿੰਘ ਆਦਰਸ਼ ਸਕੂਲ ਦੇ ਸਪੈਸ਼ਲ ਬੱਚਿਆਂ ਅਤੇ ਡੈੱਫ ਸਕੂਲ ਦੇ ਬੱਚਿਆਂ ਨੇ ਹਿੱਸਾ ਲਿਆ।

Advertisement

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਹੋਏ ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਵੱਲੋਂ ਵਾਤਾਵਰਣ ਦੀ ਸੰਭਾਲ, ਸਬੰਧੀ ਸੰਦੇਸ਼ਾਂ ਨੂੰ ਖੂਬਸੂਰਤ ਢੰਗ ਨਾਲ ਚਿੱਤਰਿਆ। ਇਸ ਮੌਕੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਡਾਕਟਰ ਇੰਦਰਜੀਤ ਕੌਰ ਅਤੇ ਤਰਲੋਚਨ ਸਿੰਘ ਚੀਮਾ ਮੁੱਖ ਪ੍ਰਬੰਧਕ ਅਤੇ ਸੁਰਿੰਦਰਪਾਲ ਸਿੰਘ ਸਿਦਕੀ ਨੇ ਵਿਦਿਆਰਥੀਆਂ ਦੀਆਂ ਪੇਂਟਿੰਗਾਂ ਨੂੰ ਗਹੁ ਨਾਲ ਵਾਚਿਆ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ। ਇਸ ਮੌਕੇ ਸਕੂਲ ਵਿਦਿਆਰਥੀਆਂ ਦੇ ਜੂਨੀਅਰ ਗਰੁੱਪ ਵਿੱਚੋਂ ਕੋਮਲਪ੍ਰੀਤ ਕੌਰ, ਅਵਨੀਤ ਕੌਰ ਤੇ ਮਨਤੇਜ ਕੌਰ ਨੇ ਪਹਿਲੇ ਤਿੰਨ ਸਥਾਨ ਜਦੋਂ ਕਿ ਅਰਮਾਨ ਮਟਾਨੀਆ-ਗੋਲਡਨ ਅਰਥ ਗਲੋਬਲ ਸਕੂਲ ਸੰਗਰੂਰ ਨੇ ਹੌਸਲਾ ਵਧਾਊ ਇਨਾਮ ਪ੍ਰਾਪਤ ਕੀਤਾ। ਸੀਨੀਅਰ ਗਰੁੱਪ ਵਿੱਚੋਂ ਇੰਦਰਜੀਤ ਕੌਰ, ਨਵਜੋਤ ਕੌਰ, ਕਿਰਨਪ੍ਰੀਤ ਕੌਰ, ਹੁਸਨਪ੍ਰੀਤ ਕੌਰ ਨੇ ਪਹਿਲੇ ਤਿੰਨ ਸਥਾਨ ਜਦੋਂ ਕਿ ਪਵਨਪ੍ਰੀਤ ਕੌਰ ਹੌਸਲਾ ਵਧਾਊ ਇਨਾਮ ਹਾਸਲ ਕੀਤਾ। ਕਾਲਜ ਵਿਦਿਆਰਥੀਆਂ ਦੇ ਗਰੁੱਪ ਵਿੱਚੋਂ ਪ੍ਰਨੀਤ ਕੌਰ, ਰਾਹੁਲ ਅਤੇ ਸਨੇਹਾ ਨੇ ਕ੍ਰਮਵਾਰ ਪਹਿਲੇ ਤਿੰਨ ਸਥਾਨ ਜਦੋਂ ਕਿ ਸੋਨੀਆ ਨੇ ਹੌਸਲਾ ਵਧਾਊ ਇਨਾਮ ਹਾਸਲ ਕੀਤਾ। ਸਪੈਸ਼ਲ ਸਕੂਲ ਦੇ ਗਰੁੱਪ ਵਿੱਚੋਂ ਕੁਲਵਿੰਦਰ ਸਿੰਘ ਤੇ ਜਸਪ੍ਰੀਤ ਸਿੰਘ ਭਗਤ ਪੂਰਨ ਸਿੰਘ ਆਦਰਸ਼ ਸਕੂਲ ਅੰਮ੍ਰਿਤਸਰ ਅਤੇ ਸਰਗੁਣ ਕੌਰ ਤੇ ਲਕਸ਼ਮੀ ਦੇਵੀ ਵਿਸ਼ਵਾਸ ਆਟੀਜ਼ਮ ਸਕੂਲ ਸੰਗਰੂਰ ਨੇ ਪਹਿਲੇ ਤਿੰਨ ਸਥਾਨ ਪ੍ਰਾਪਤ ਕੀਤੇ ਜਦੋਂ ਕਿ ਵਿਸ਼ਵਾਸ ਸਕੂਲ ਦੇ ਹੀ ਪ੍ਰਭਜੋਤ ਕੌਰ ਤੇ ਹਰਮਨਜੀਤ ਸਿੰਘ ਨੂੰ ਹੌਸਲਾ ਵਧਾਊ ਇਨਾਮ ਦਿੱਤੇ ਗਏ।

 

 

 

Advertisement