ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡ ਖੀਵਾ ਕਲਾਂ, ਖੀਵਾ ਖੁਰਦ ਤੇ ਖੀਵਾ ਦਿਆਲੂ ਵਾਲਾ ’ਚ ਨਸ਼ਿਆਂ ਖ਼ਿਲਾਫ਼ ਸਮਾਗਮ

05:19 AM May 31, 2025 IST
featuredImage featuredImage
ਪਿੰਡ ਖੀਵਾ ਕਲਾਂ ਵਿੱਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਵਿਜੈ ਸਿੰਗਲਾ।

ਜੋਗਿੰਦਰ ਸਿੰਘ ਮਾਨ
ਮਾਨਸਾ, 30 ਮਈ
‘ਆਪ’ ਵਿਧਾਇਕ ਡਾ. ਵਿਜੈ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਲਗਾਤਾਰਤਾ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜਨ ਸਭਾਵਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਦਾ ਵੱਡੇ ਪੱਧਰ ਤੇ ਸਾਥ ਇਸ ਮੁਹਿੰਮ ਦੀ ਸਫ਼ਲਤਾ ਦੀ ਗਵਾਹੀ ਭਰਦਾ ਹੈ ਅਤੇ ਲੋਕ ਇਸ ਮੁਹਿੰਮ ਵਿੱਚ ਵੱਧ-ਚੜ੍ਹਕੇ ਹਿੱਸਾ ਲੈ ਰਹੇ ਹਨ। ਉਨ੍ਹਾਂ ਹਲਕੇ ਦੇ ਪਿੰਡ ਖੀਵਾ ਕਲਾਂ, ਖੀਵਾ ਖੁਰਦ ਤੇ ਖੀਵਾ ਦਿਆਲੂ ਵਾਲਾ ’ਚ ਨਸ਼ਾ ਮੁਕਤੀ ਯਾਤਰਾਵਾਂ ਤਹਿਤ ਸੰਬੋਧਨ ਕੀਤਾ।
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਲੋਕਾਂ ਦੇ ਸਹਿਯੋਗ ਨਾਲ ਬਹੁਤ ਵਧੀਆ ਢੰਗ ਨਾਲ ਚੱਲ ਰਹੀ ਹੈ ਅਤੇ ਨਸ਼ਿਆਂ ਦੇ ਅੰਤ ਤੱਕ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਨਸ਼ੇ ਸਮਾਜ ਨੂੰ ਅੰਦਰੋਂ ਖੋਖਲਾ ਕਰ ਦਿੰਦੇ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਕੁਰਾਹੇ ਪਾ ਦਿੰਦੇ ਹਨ, ਜਿਸ ਲਈ ਸਮਾਜ ਦੀ ਭਲਾਈ ਲਈ ਨਸ਼ਿਆਂ ਦਾ ਖ਼ਾਤਮਾ ਅਤਿਅੰਤ ਜ਼ਰੂਰੀ ਹੋ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਤੇ ਨਸ਼ਾ ਤਸਕਰਾਂ ਨੂੰ ਜੜ੍ਹੋਂ ਖਤਮ ਕਰਨ ਲਈ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਇਸ ਮੌਕੇ ਉਨ੍ਹਾਂ ਸਮੂਹ ਹਾਜਰੀਨ ਨੂੰ ਨਸ਼ਾ ਨਾ ਕਰਨ, ਨਸ਼ਿਆਂ ਤੋਂ ਬਚਣ ਲਈ ਜਾਗਰੂਕਤਾ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਾਉਣ ਵਿੱਚ ਸਹਾਇਤਾ ਕਰਨ ਦੀ ਸਹੁੰ ਵੀ ਚੁਕਵਾਈ।

Advertisement

Advertisement