ਪਿੰਡ ਖੇੜੀ ਜੱਟਾਂ ਦੀ ਫੈਕਟਰੀ ’ਚ ਕਬਾੜ ਨੂੰ ਅੱਗ ਲੱਗੀ
05:21 AM Dec 03, 2024 IST
ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 2 ਦਸੰਬਰ
ਇਥੋਂ ਦੇ ਨੇੜਲੇ ਪਿੰਡ ਖੇੜੀ ਜੱਟਾਂ ’ਚ ਅੱਜ ਸਵੇਰੇ ਇਕ ਫੈਕਟਰੀ ’ਚ ਅੱਗ ਲੱਗ ਗਈ। ਇਸ ਦੌਰਾਨ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਫੈਕਟਰੀ ਮਾਲਕ ਪਰਮਵੀਰ ਸਿੰਘ ਨੇ ਦੱਸਿਆ ਕਿ ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਹੈ। ਅੱਗ ਨੇ ਥੋੜ੍ਹੀ ਦੇਰ ’ਚ ਭਿਆਨਕ ਰੂਪ ਧਾਰ ਲਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਬੜੀ ਮਸ਼ੱਕਤ ਨਾਲ ਅੱਗ ’ਤੇ ਕਾਬੂ ਪਾ ਲਿਆ। ਉਨ੍ਹਾਂ ਦੱਸਿਆ ਕਿ ਨੁਕਸਾਨ ਦਾ ਸਹੀ ਅੰਦਾਜ਼ਾ ਆਉਣੇ ਵਾਲੇ ਦੋ ਦਿਨ ’ਚ ਪਤਾ ਲੱਗ ਸਕੇਗਾ।
Advertisement
Advertisement