ਪਿੰਡ ਖੋਸਾ ਰਣਧੀਰ ਦੇ ਅਕਾਲੀ ਪਰਿਵਾਰ ਕਾਂਗਰਸ ਵਿੱਚ ਸ਼ਾਮਲ
ਧਰਮਕੋਟ, 26 ਦਸੰਬਰ
ਹਲਕੇ ਦੇ ਪਿੰਡ ਖੋਸਾ ਰਣਧੀਰ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਰਜੰਟ ਸਿੰਘ ਦੀ ਪ੍ਰੇਰਨਾ ਨਾਲ ਪਿੰਡ ਦੇ ਕਈ ਅਕਾਲੀ ਸਮਰਥਕ ਪਰਿਵਾਰ ਹਲਕੇ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕਾਕਾ ਸੁਖਜੀਤ ਸਿੰਘ ਲੋਹਗੜ੍ਹ ਦੀ ਅਗਵਾਈ ਹੇਠ ਕਾਂਗਰਸ ਪਾਰਟੀ ’ਚ ਸ਼ਾਮਲ ਹੋ ਗਏ। ਸਾਬਕਾ ਵਿਧਾਇਕ ਲੋਹਗੜ੍ਹ ਨੇ ਪਿੰਡ ਵਿੱਚ ਵਰਕਰਾਂ ਦੀ ਬੈਠਕ ਦੌਰਾਨ ਸਾਬਕਾ ਪੰਚ ਭੁਪਿੰਦਰ ਸਿੰਘ ਭਿੰਦਾ, ਵਰਿੰਦਰ ਸਿੰਘ ਅਤੇ ਹਰਵਿੰਦਰ ਸਿੰਘ ਨੂੰ ਉਨ੍ਹਾਂ ਦੇ ਵੱਡੀ ਗਿਣਤੀ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਲ ਕਰਵਾਇਆ। ਇਸ ਮੌਕੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੋਹਨ ਸਿੰਘ ਖੇਲਾ, ਸਾਬਕਾ ਚੇਅਰਮੈਨ ਸ਼ਵਾਜ ਸਿੰਘ ਭੋਲਾ ਮਸਤੇਵਾਲਾ, ਸਾਬਕਾ ਪ੍ਰਧਾਨ ਅਮਨਦੀਪ ਸਿੰਘ ਗਿੱਲ ਅਤੇ ਰਾਜ ਕਾਦਰਵਾਲਾ ਆਦਿ ਆਗੂ ਹਾਜ਼ਰ ਸਨ। ਸਾਬਕਾ ਵਿਧਾਇਕ ਕਾਕਾ ਲੋਹਗੜ੍ਹ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਸੂਬੇ ਦੇ ਲੋਕਾਂ ਨੂੰ ਸਥਿਰ ਸਰਕਾਰ ਅਤੇ ਵਧੀਆ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਸਮਰੱਥ ਹੈ।