ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡ ਘੁੱਕਿਆਂਵਾਲੀ ’ਚ ਲੋਕ ਪੀਣ ਵਾਲੇ ਪਾਣੀ ਨੂੰ ਤਰਸੇ

05:57 AM Apr 24, 2025 IST
featuredImage featuredImage
ਪਿੰਡ ਘੁੱਕਿਆਂਵਾਲੀ ਦੇ ਜਲ ਘਰ ਦੀ ਸੁੱਕੀ ਪਈ ਟੈਂਕੀ।

ਭੁਪਿੰਦਰ ਪੰਨੀਵਾਲੀਆ
ਕਾਲਾਂਵਾਲੀ, 23 ਅਪਰੈਲ
ਪਿੰਡ ਘੁੱਕਿਆਂਵਾਲੀ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਹੈ। ਪਿਛਲੇ ਕਈ ਦਿਨਾਂ ਤੋਂ ਨਹਿਰਾਂ ਵਿੱਚ ਪੀਣ ਵਾਲਾ ਪਾਣੀ ਲੋੜੀਂਦੀ ਮਾਤਰਾ ਵਿੱਚ ਨਹੀਂ ਪਹੁੰਚ ਰਿਹਾ, ਜਿਸ ਕਾਰਨ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਿਸਾਨਾਂ ਨੂੰ ਸਿੰਜਾਈ ਲਈ ਵੀ ਮੁਸ਼ਕਲ ਆ ਰਹੀ ਹੈ। ਨਹਿਰਾਂ ਵਿੱਚ ਪਾਣੀ ਦੀ ਕਮੀ ਦੇ ਕਾਰਨ ਪਿੰਡ ਦੇ ਵਾਟਰ ਵਰਕਰ ਦੇ ਸਾਰੇ ਟੈਂਕ ਸੁੱਕ ਚੁੱਕੇ ਹਨ ਜਿਸ ਕਰਕੇ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਲਈ ਸਭ ਤੋਂ ਵੱਧ ਭਟਕਣਾ ਪੈਂਦਾ ਹੈ।  ਪਿੰਡ ਵਾਸੀ ਭੂਪ ਸਿੰਘ, ਬਲਜੀਤ ਸਿੰਘ, ਨਿਰਮਲ ਸਿੰਘ, ਤਰਸੇਮ ਸਿੰਘ, ਜਗਜੀਤ ਸਿੰਘ, ਵਿਨੋਦ ਕੁਮਾਰ ਆਦਿ ਨੇ ਦੱਸਿਆ ਹੈ ਕਿ ਪਿੰਡ ਦੇ ਵਾਟਰ ਵਰਕਸ ਵਿੱਚ 3 ਟੈਂਕ ਹਨ ਅਤੇ ਉਹ ਸਾਰੇ ਲੀਕ ਹੋ ਰਹੇ ਹਨ ਜਿਨ੍ਹਾਂ ਵਿੱਚੋਂ 2 ਟੈਂਕ ਪੂਰੀ ਤਰ੍ਹਾਂ ਨਕਾਰਾ ਹੋ ਚੁੱਕੇ ਹਨ ਅਤੇ ਹੇਠਾਂ ਤੋਂ ਲੀਕੇਜ ਹੋ ਰਹੀ ਹੈ। ਤਿੰਨ ਟੈਂਕੀਆਂ ਵਿੱਚੋਂ ਇੱਕ ਪਾਣੀ ਨਾਲ ਭਰੀ ਰਹਿੰਦੀ ਹੈ, ਜੋ ਕੁਝ ਦਿਨਾਂ ਦੀ ਸਪਲਾਈ ਤੋਂ ਬਾਅਦ ਖਾਲੀ ਹੋ ਜਾਂਦੀ ਹੈ। ਫਿਰ ਪਿੰਡ ਵਾਸੀਆਂ ਨੂੰ ਬੋਰ ਦਾ ਖਾਰਾ ਪਾਣੀ ਪੀਣ ਲਈ ਮਜਬੂਰ ਹੋਣਾ ਪੈਂਦਾ ਹੈ ਜਿਸ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਤਿੰਨਾਂ ਟੈਂਕੀਆਂ ਦੀ ਸਫਾਈ ਲੰਬੇ ਸਮੇਂ ਤੋਂ ਨਹੀਂ ਕੀਤੀ ਗਈ ਹੈ ਅਤੇ ਉਨ੍ਹਾਂ ਵਿੱਚ ਇੰਨੀ ਗੰਦਗੀ ਹੈ ਕਿ ਉਨ੍ਹਾਂ ’ਚੋਂ ਬਦਬੂ ਆਉਂਦੀ ਹੈ। ਪਿੰਡ ਵਾਸੀਆਂ ਦੀ ਮੰਗ ਹੈ ਕਿ ਪਾਣੀ ਆਉਣ ਤੋਂ ਪਹਿਲਾਂ ਟੈਂਕੀ ਨੂੰ ਤੁਰੰਤ ਸਾਫ਼ ਕੀਤਾ ਜਾਵੇ ਤਾਂ ਜੋ ਸਾਫ਼ ਪਾਣੀ ਇਸ ਵਿੱਚ ਪਾਇਆ ਜਾ ਸਕੇ।  ਸਰਪੰਚ ਦੇ ਨੁਮਾਇੰਦੇ ਬਲਜੀਤ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਕੱਲ੍ਹ ਤੋਂ ਮਨਰੇਗਾ ਸਕੀਮ ਤਹਿਤ ਇੱਕ ਵੱਡੀ ਟੈਂਕੀ ਦੀ ਸਫਾਈ ਸ਼ੁਰੂ ਕੀਤੀ ਜਾਵੇਗੀ ਅਤੇ ਟੈਂਕੀ ਦੇ ਹੇਠਾਂ ਮੋਟਾ ਪਲਾਸਟਿਕ ਵਿਛਾਇਆ ਜਾਵੇਗਾ ਤਾਂ ਜੋ ਪਾਣੀ ਦੀ ਲੀਕੇਜ ਨਾ ਹੋਵੇ।

Advertisement

ਨਹਿਰ ਬੰਦੀ ਕਾਰਨ ਲੋਕਾਂ ’ਚ ਹਾਹਾਕਾਰ: ਔਲਖ

ਸਿਰਸਾ (ਪ੍ਰਭੂ ਦਿਆਲ): ਭਾਰਤੀ ਕਿਸਾਨ ਏਕਤਾ (ਬੀਕੇਈ) ਦੇ ਸੂਬਾਈ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਪਿਛਲੇ ਇੱਕ ਮਹੀਨੇ ਤੋਂ ਜ਼ਿਲ੍ਹੇ ਵਿੱਚ ਪੀਣ ਵਾਲੇ ਪਾਣੀ ਨੂੰ ਲੈ ਕੇ ਹਾਹਾਕਾਰ ਮੱਚੀ ਹੋਈ ਹੈ। ਨਹਿਰ ਬੰਦ ਹੋਣ ਕਾਰਨ ਲੋਕਾਂ ਨੂੰ ਪੀਣ ਦੇ ਪਾਣੀ ਲਈ ਮਹਿੰਗੇ ਭਾਅ ’ਤੇ ਟੈਂਕਰ ਲੈਣ ਲਈ ਮਜਬੂਰ ਹੋਣਾ ਪੈ ਰਿਹਾ ਹੈ, ਪਰ ਇਸ ਸਭ ਦੇ ਬਾਵਜੂਦ ਮੌਜੂਦਾ ਸਰਕਾਰ ਕੁੰਭਕਰਨ ਦੀ ਨੀਂਦ ਸੁੱਤੀ ਹੋਈ ਹੈ। ਇਸ ਮੌਕੇ ’ਤੇ ਉਹਨਾਂ ਦੇ ਨਾਲ ਪਿੰਡ ਰਘੂਆਣਾ ਢਾਣੀਆਂ ਤੋਂ ਸੁਖਪ੍ਰੀਤ ਸਿੰਘ, ਪ੍ਰਿਤਪਾਲ ਸਿੰਘ, ਵਿਕਰਮ ਸਿੰਘ, ਕੁਲਵਿੰਦਰ ਸਿੰਘ, ਰਾਜਿੰਦਰ ਕੁਮਾਰ ਮਹਿਣਾਖੇੜਾ, ਵਿਨੋਦ ਕੁਮਾਰ ਖੈਰਕਾਂ ਆਦਿ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਮਹੀਨੇ ਤੋਂ ਨਹਿਰਾਂ ਬੰਦ ਹੋਣ ਕਾਰਨ ਪੀਣ ਵਾਲੇ ਪੂਰੇ ਜ਼ਿਲ੍ਹੇ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਵੱਧ ਗਈ ਹੈ। ਖਾਸ ਕਰਕੇ ਝੁੱਗੀਆਂ-ਝੌਂਪੜੀਆਂ ਵਿੱਚ ਅਤੇ ਪਿੰਡਾਂ ਦੀਆਂ ਢਾਣੀਆਂ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਬਹੁਤ ਜ਼ਿਆਦਾ ਹੈ ਕਿਉਂਕਿ ਉੱਥੇ ਪੀਣ ਵਾਲੇ ਪਾਣੀ ਦਾ ਕੋਈ ਕੁਨੈਕਸ਼ਨ ਨਹੀਂ ਹੈ। ਲੋਕ ਹਜ਼ਾਰ ਰੁਪਏ ਵਿੱਚ ਟੈਂਕਰ ਮੰਗਵਾ ਕੇ ਗੁਜ਼ਾਰਾ ਕਰਨ ਲਈ ਮਜਬੂਰ ਹਨ।

Advertisement

 

Advertisement