ਪਿੰਡ ’ਚ ਛੱਪੜਾਂ ਦੀ ਸਫਾਈ ਤੇ ਸੁੰਦਰੀਕਰਨ ਦਾ ਕੰਮ ਸ਼ੁਰੂ
04:08 AM Mar 29, 2025 IST
ਪੱਤਰ ਪ੍ਰੇਰਕ
ਫਗਵਾੜਾ, 28 ਮਾਰਚ
ਪਿੰਡ ਦਰਵੇਸ਼ ਵਿੱਚ 8 ਲੱਖ ਰੁਪਏ ਦੀ ਲਾਗਤ ਨਾਲ ਛੱਪੜਾਂ ਦੀ ਸਫਾਈ ਅਤੇ ਸੁੰਦਰੀਕਰਨ ਦੇ ਕੰਮ ਦੀ ਸ਼ੁਰੂਆਤ ‘ਆਪ’ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਵੱਲੋਂ ਕਰਵਾਈ ਗਈ। ਇਸ ਮੌਕੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਰਾਮ ਪਾਲ ਰਾਣਾ ਸਮੇਤ ਬੀਡੀਪੀਓ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਮਾਨ ਨੇ ਕਿਹਾ ਕਿ ਦਰਵੇਸ਼ ਪਿੰਡ ਅਗਾਂਹ ਵਧੂ ਪਿੰਡ ਹੈ, ਜਿੱਥੇ ਗ੍ਰਾਮ ਪੰਚਾਇਤ ਵੱਲੋਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ। ਉਨ੍ਹਾਂ ਪੰਚਾਇਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਾਡਲ ਪਿੰਡ ਬਣਾਉਣ ਲਈ, ਜੋ ਯਤਨ ਕੀਤੇ ਜਾ ਰਹੇ ਹਨ, ਉਹ ਹਰ ਹਾਲ ਸਫ਼ਲ ਕੀਤੇ ਜਾਣਗੇ।
Advertisement
Advertisement