ਪਿੰਡ ਜੰਦਰਈ ਵਿੱਚ ‘ਕਿਸਾਨ ਜਾਗਰੂਕਤਾ’ ਸਮਾਗਮ
ਪੱਤਰ ਪ੍ਰੇਰਕ
ਪਠਾਨਕੋਟ, 17 ਅਪਰੈਲ
ਖੇਤੀਬਾੜੀ ਵਿਕਾਸ ਅਫ਼ਸਰ ਸੁਭਾਸ਼ ਚੰਦਰ ਦੀ ਅਗਵਾਈ ਹੇਠ ਸਰਪੰਚ ਬਲਵਿੰਦਰ ਸਿੰਘ ਮੱਖਣ ਦੀ ਪ੍ਰਧਾਨਗੀ ਹੇਠ ਪਿੰਡ ਜੰਦਰਈ ਵਿੱਚ ‘ਕਿਸਾਨ ਜਾਗਰੂਕਤਾ’ ਸਮਾਗਮ ਕਰਵਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਤ ਨਵੀਆਂ ਤਕਨੀਕਾਂ ਅਤੇ ਯੋਜਨਾਵਾਂ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਪੂਰਨ ਚੰਦ, ਰਾਕੇਸ਼ ਕੁਮਾਰ, ਸੰਤੋਸ਼ ਸਿੰਘ, ਜੋਗਿੰਦਰ ਸਿੰਘ, ਗੁਰਮੀਤ ਸਿੰਘ, ਸਾਬਕਾ ਪੰਚ ਕੁਲਦੀਪ ਸਿੰਘ, ਤ੍ਰਿਲੋਕ ਸਿੰਘ, ਦੀਵਾਨ ਚੰਦ, ਅਮਨ, ਕੁਲਦੀਪ ਸਿੰਘ, ਮਿੰਟੂ, ਚੂੰਨੀ ਲਾਲ, ਮਹਿੰਦਰ ਪਾਲ ਤੇ ਜਗੀਰ ਸਿੰਘ ਆਦਿ ਹਾਜ਼ਰ ਸਨ।
ਖੇਤੀਬਾੜੀ ਵਿਕਾਸ ਅਫ਼ਸਰ ਸੁਭਾਸ਼ ਚੰਦਰ ਨੇ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਨਵੀਆਂ ਤਕਨੀਕਾਂ ਦੀ ਜਾਣਕਾਰੀ ਦਿੱਤੀ ਅਤੇ ਅਪੀਲ ਕੀਤੀ ਕਿ ਉਹ ਹਾਈਬ੍ਰਿਡ ਝੋਨੇ ਦੇ ਬੀਜ ਅਤੇ ਪੂਸਾ 44 ਨਾ ਬੀਜਣ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਤਹਿਤ ਈ-ਕੇਵਾਈਸੀ, ਜ਼ਮੀਨ ਦੀ ਬਿਜਾਈ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਸਾਰੇ ਕਿਸਾਨਾਂ ਨੂੰ ‘ਕਣਕ ਕਨੈਕਟ’ ਨੂੰ ਅੱਗ ਨਾ ਲਗਾਉਣ ਦੀ ਅਪੀਲ ਵੀ ਕੀਤੀ ਤਾਂ ਜੋ ਕਿਸਾਨਾਂ ਦੀਆਂ ਫਸਲਾਂ ਅਤੇ ਭਵਿੱਖ ਸੁਰੱਖਿਅਤ ਰਹਿ ਸਕੇ।