ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡ ਢੰਡੋਰੀ ਕਲਾਂ ਦੇ ਵਸਨੀਕ ਪੀਣ ਵਾਲੇ ਪਾਣੀ ਨੂੰ ਤਰਸੇ

05:31 AM Dec 29, 2024 IST
ਪਿੰਡ ਢੰਡੋਲੀ ਕਲਾਂ ਵਿੱਚ ਬੰਦ ਵਾਟਰ ਵਰਕਸ ਬਾਰੇ ਦੱਸਦੇ ਹੋਏ ਪੰਚਾਇਤ ਮੈਂਬਰ ਲੱਖਾ ਸਿੰਘ।
ਰਣਜੀਤ ਸਿੰਘ ਸ਼ੀਤਲ
Advertisement

ਦਿੜ੍ਹਬਾ ਮੰਡੀ, 28 ਦਸੰਬਰ

ਪਿੰਡ ਢੰਡੋਰੀ ਕਲਾਂ ਦਾ ਵਾਟਰ ਵਰਕਸ 12 ਸਾਲਾਂ ਤੋਂ ਬੰਦ ਹੋਣ ਕਾਰਨ ਲੋਕ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ। ਦੂਜੇ ਪਾਸੇ ਪੁਰਾਣੇ ਬੋਰਵੈਲ ਵਿੱਚ ਨਿਕਾਸੀ ਨਾਲੀਆਂ ਦਾ ਪਾਣੀ ਪੈਣ ਨਾਲ ਧਰਤੀ ਹੇਠਲਾ ਪਾਣੀ ਪ੍ਰਦੂਸ਼ਿਤ ਹੋ ਰਿਹਾ ਹੈ। ਪਿੰਡ ਦੇ ਪੰਚਾਇਤ ਮੈਂਬਰ ਲੱਖਾ ਸਿੰਘ ਨੇ ਦੱਸਿਆ ਕਿ ਬਾਰ੍ਹਾਂ ਸਾਲਾਂ ਤੋਂ ਬੰਦ ਪਏ ਪਿੰਡ ਦੇ ਵਾਟਰ ਵਰਕਸ ਦੇ ਕਮਰਿਆਂ ਦੀ ਹਾਲਤ ਬਹੁਤ ਖਸਤਾ ਹੈ ਅਤੇ ਨੇੜੇ ਰੂੜੀਆਂ ਦੇ ਢੇਰ ਲੱਗੇ ਹੋਣ ਕਾਰਨ ਵਾਟਰ ਵਰਕਸ ਆਵਾਰਾ ਪਸ਼ੂਆਂ ਦਾ ਰਹਿਣ ਬਸੇਰਾ ਬਣ ਗਿਆ ਹੈ। ਉਨ੍ਹਾਂ ਦੱਸਿਆ ਕਿ ਭਾਵੇਂ ਬਹੁਤੇ ਲੋਕਾਂ ਨੇ ਘਰਾਂ ਵਿੱਚ ਸਬਮਰਸਿਬਲ ਮੋਟਰਾਂ ਲਗਵਾ ਲਈਆਂ ਹਨ ਪਰ ਗਰੀਬ ਲੋਕਾਂ ਵਿੱਚ ਸਬਮਰਸਿਬਲ ਮੋਟਰਾਂ ਲਾਉਣ ਦੀ ਸਮਰੱਥਾ ਨਾ ਹੋਣ ਕਾਰਨ ਪੀਣ ਵਾਲਾ ਪਾਣੀ ਆਂਢ-ਗੁਆਢ ਦੇ ਘਰਾਂ ’ਚੋਂ ਭਰ ਕੇ ਲਿਆਉਣਾ ਪੈਂਦਾ ਹੈ ਜਿਸ ਕਰਕੇ ਭਾਰੀ ਮੁਸ਼ਕਲ ਆਉਂਦੀ ਹੈ। ਉਨ੍ਹਾਂ ਦੱਸਿਆ ਕਿ ਜਦ ਮਹਿਕਮੇ ਦੇ ਅਧਿਕਾਰੀ ਨਾਲ ਗੱਲ ਕੀਤੀ ਜਾਂਦੀ ਹੈ ਤਾਂ ਉਹ ਚਾਰ ਸਾਲਾਂ ਤੋਂ ਐਸਟੀਮੇਟ ਬਣਾ ਕੇ ਭੇਜਿਆ ਹੋਇਆ ਦਾ ਬਹਾਨਾ ਲਾ ਦਿੰਦੇ ਹਨ। ਉਨ੍ਹਾਂ ਦੱਸਿਆ ਕਿ ਉਹ ਮਾਮਲੇ ਹਲਕੇ ਦੇ ਵਿਧਾਇਕ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਵੀ ਧਿਆਨ ਵਿੱਚ ਲਿਆ ਚੁੱਕੇ ਹਨ ਪਰ ਅਜੇ ਤੱਕ ਪਿੰਡ ਵਾਸੀਆਂ ਦੀ ਸਮੱਸਿਆ ਜਿਉਂ ਦੀ ਤਿਉਂ ਹੈ। ਲੱਖਾ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਨੂੰ ਵੀ ਮੰਗ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਵਾਟਰ ਸਪਲਾਈ ਵਿਭਾਗ ਅਤੇ ਪੰਜਾਬ ਸਰਕਾਰ ਤੋਂ ਵਾਟਰ ਵਰਕਸ ਜਲਦੀ ਚਾਲੂ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਦਿੜ੍ਹਬਾ ਹਲਕੇ ਦੇ ਵਿਧਾਇਕ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਕਈ ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ। ਵਾਟਰ ਸਪਲਾਈ ਵਿਭਾਗ ਦੇ ਐਸਡੀਓ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਪਹਿਲਾਂ ਇਹ ਵਾਟਰ ਵਰਕਸ ਪਿੰਡ ਦੀ ਪੰਚਾਇਤ ਦੇ ਸਪੁੱਰਦ ਕੀਤਾ ਹੋਇਆ ਸੀ ਪਰ ਉਨ੍ਹਾਂ ਤੋਂ ਚੱਲਿਆ ਨਹੀਂ। ਹੁਣ ਇਸ ਵਾਟਰ ਵਰਕਸ ਨੂੰ ਨਵੇਂ ਸਿਰੇ ਤੋਂ ਬਣਾਉਣ ਲਈ ਵਿਭਾਗ ਨੂੰ ਪਿਛਲੇ ਹਫਤੇ ਐਸਟੀਮੇਟ ਬਣਾ ਕੇ ਭੇਜਿਆ ਹੈ।

Advertisement

 

Advertisement