ਪਿੰਡ ਥਲਾ ’ਚ ਮੈਡੀਕਲ ਕੈਂਪ ਲਗਾਇਆ
06:11 AM Mar 18, 2025 IST
ਫਿਲੌਰ: ਪਿੰਡ ਥਲਾ ਦੇ ਗੁਰਦੁਆਰਾ ਸ਼ਹੀਦਾਂ ਸਿੰਘਾਂ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ। ਪਰਵਾਸੀ ਭਾਰਤੀਆਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਇਹ ਕੈਂਪ ਸੀਐੱਮਸੀ ਦੇ ਡਾਕਟਰਾਂ ਵੱਲੋਂ ਲਗਾਇਆ ਗਿਆ। ਕੈਂਪ ’ਚ ਅੱਖਾਂ, ਮੈਡੀਸਨ, ਹੱਡੀਆਂ, ਚਮੜੀ ਤੇ ਕੰਨਾਂ ਦੇ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਤੇ ਐਨਕਾਂ ਦਿੱਤੀਆਂ। ਕੈਂਪ ਦਾ ਉਦਘਾਟਨ ਗੁਰਦੁਆਰਾ ਸ਼ਹੀਦਾਂ ਸਿੰਘਾਂ ਦੇ ਮੁੱਖ ਸੇਵਾਦਾਰ ਨਿਰਮਲਾ ਸੰਤ ਮੰਡਲ ਪੰਜਾਬ ਦੇ ਪ੍ਰਧਾਨ ਬਾਬਾ ਸੰਤੋਖ ਸਿੰਘ, ਵਸਾਖਾ ਸਿੰਘ, ਸਰਬਜੀਤ ਸਿੰਘ, ਸੁਖਵਿੰਦਰ ਸਿੰਘ ਕਾਲਾ ਅਤੇ ਹੋਰ ਵਿਸ਼ੇਸ਼ ਸ਼ਖਸੀਅਤਾਂ ਨੇ ਕੀਤਾ। ਇਸ ਮੌਕੇ ਬਾਬਾ ਸੰਤੋਖ ਸਿੰਘ ਨੇ ਐਨਆਰਆਈਜ਼ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ
Advertisement
Advertisement
Advertisement