ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡ ਭਜੌਲੀ ’ਚ ਕਾਂਗਰਸੀ ਵਰਕਰਾਂ ਦੀ ਮੀਟਿੰਗ

06:58 AM May 09, 2025 IST
featuredImage featuredImage
ਮੀਟਿੰਗ ਦੌਰਾਨ ਪਾਰਟੀ ਵਰਕਰਾਂ ਨਾਲ ਰਣਜੀਤ ਸਿੰਘ ਜੀਤੀ ਪਡਿਆਲਾ। -ਫੋਟੋ: ਜੈਨ

 ਖਰੜ: ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵੱਲੋਂ ਪਿੰਡ ਭਜੌਲੀ ਵਿੱਚ ਕਾਂਗਰਸੀ ਵਰਕਰਾਂ ਦੀ ਮੀਟਿੰਗ ਕੀਤੀ ਗਈ। ਇਸ ਦੌਰਾਨ ਪਿੰਡ ਦੀਆਂ ਸਮੱਸਿਆਵਾਂ, ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੇ ਭਵਿੱਖ ਦੀ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਖਰੜ ਹਲਕੇ ਦੇ ਪਿੰਡਾਂ ’ਚ ਵਿਕਾਸ ਦੇ ਨਾਂ ’ਤੇ ਕੋਈ ਵੀ ਕੰਮ ਨਹੀਂ ਹੋਇਆ। ਇਸ ਮੌਕੇ ਸੁਖਦੀਪ ਸਿੰਘ, ਕੁਲਵੰਤ ਸਿੰਘ, ਨਿਰਮਲ ਸਿੰਘ, ਸੁਖਦੇਵ ਸਿੰਘ, ਭਾਈ ਰਾਮ ਸਿੰਘ, ਕੁਲਜਿੰਦਰ ਸਿੰਘ, ਹਰਮੀਤ ਸਿੰਘ, ਪਰਮਿੰਦਰ ਸਿੰਘ, ਬਲਕਾਰ ਸਿੰਘ, ਗੁਰਨਾਮ ਸਿੰਘ, ਸਾਬਕਾ ਸਰਪੰਚ ਸੇਰ ਸਿੰਘ, ਅਮਨਪ੍ਰੀਤ ਸਿੰਘ, ਪਰਮਿੰਦਰ ਸਿੰਘ, ਨਰਿੰਦਰ ਸਿੰਘ, ਹਰਜਿੰਦਰ ਸਿੰਘ, ਜਸਪਾਲ ਸਿੰਘ ਅਤੇ ਸੇਰ ਸਿੰਘ ਹਾਜ਼ਰ ਸਨ।-ਪੱਤਰ ਪ੍ਰੇਰਕ 

Advertisement

Advertisement