ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡ ਭੈਣੀ ਬਾਂਗਰ ਬੁਨਿਆਦੀ ਸਹੂਲਤਾਂ ਤੋਂ ਸੱਖਣਾ

05:39 AM Jun 13, 2025 IST
featuredImage featuredImage
ਪਿੰਡ ਭੈਣੀ ਬਾਂਗਰ ਦੇ ਵਸਨੀਕ ਜਾਣਕਾਰੀ ਦਿੰਦੇ ਹੋਏ। -ਫੋਟੋ: ਪਸਨਾਵਾਲ

ਸੁੱਚਾ ਸਿੰਘ ਪਸਨਾਵਾਲ
ਕਾਦੀਆਂ, 12 ਜੂਨ
ਦੇਸ ਦੀ ਆਜ਼ਾਦੀ ਲਈ ਜੰਗ ਵਿੱਚ ਵੱਡਾ ਯੋਗਦਾਨ ਪਾਉਣ ਵਾਲੇ ਸ਼ਹਿਰ ਕਾਦੀਆਂ ਲਾਗਲੇ ਪਿੰਡ ਭੈਣੀ ਬਾਂਗਰ ਸਰਕਾਰਾਂ ਦੀ ਅਣਦੇਖੀ ਕਾਰਨ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਹੈ। ਪਿੰਡ ਵਾਸੀਆਂ ਦੱਸਿਆ ਪਿਛਲੇ ਲੰਮੇ ਸਮੇਂ ਤੋਂ ਪਿੰਡ ਦੇ ਕੁਝ ਲੋਕਾਂ ਨੇ ਛੱਪੜ ’ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਸਫ਼ਾਈ ਨਾਲ ਹੋਣ ਕਾਰਨ ਬਾਕੀ ਛੱਪੜ ਨੇ ਜੰਗਲ ਦਾ ਰੂਪ ਧਾਰਿਆ ਹੋਇਆ ਹੈ। ਘਰਾਂ ਦੇ ਗੰਦੇ ਪਾਣੀ ਦਾ ਨਿਕਾਸੀ ਪ੍ਰਬੰਧ ਸਹੀ ਨਾ ਹੋਣ ਕਰਕੇ ਪਿੰਡ ਦੀਆਂ ਗਲੀਆਂ ਵਿੱਚ ਭਰਿਆ ਗੰਦਾ ਪਾਣੀ ਭਿਆਨਕ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ। ਇਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਿੰਡ ਵਾਸੀਆਂ ਨੇ ਦੱਸਿਆ ਛੱਪੜ ਤੋਂ ਨਾਜਾਇਜ ਕਬਜ਼ੇ ਹਟਾਉਣ ਅਤੇ ਹੋਰ ਸਮੱਸਿਆਵਾਂ ਬਾਰੇ ਸਮੇਂ ਸਮੇਂ ’ਤੇਸਬੰਧਤ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਕਈ ਵਾਰ ਲਿਖਤੀ ਸ਼ਿਕਾਇਤਾਂ ਕਰਨ ਦੇ ਬਾਵਜੂਦ ਵੀ ਹਾਲੇ ਤੱਕ ਕੋਈ ਹੱਲ ਨਹੀਂ ਹੋਇਆ। ਪਿੰਡ ਵਾਸੀਆਂ ਨੇ ਸਬੰਧਿਤ ਬੀਡੀਪੀਓ ਕਾਹਨੂੰਵਾਨ, ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਸਬੰਧਿਤ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਹੈ ਕਿ ਪਿੰਡ ਦੇ ਛੱਪੜ ਤੋਂ ਨਾਜਾਇਜ਼ ਕਬਜ਼ੇ ਤਰੁੰਤ ਹਟਾਏ ਜਾਣ, ਪਿੰਡ ਤੋਂ ਸ਼ਹਿਰ ਕਾਦੀਆਂ ਨੂੰ ਜੋੜਦੇ ਨਾਲੇ ਦੀ ਨਿਸ਼ਾਨਦੇਹੀ ਕਰਵਾ ਕੇ ਬਰਸਾਤਾਂ ਤੋਂ ਪਹਿਲਾਂ ਗੰਦੇ ਪਾਣੀ ਦਾ ਨਿਕਾਸੀ ਪ੍ਰਬੰਧ ਸਹੀ ਕੀਤਾ ਜਾਵੇ। ਇਸ ਮੌਕੇ ‘ਆਪ’ ਆਗੂ ਮਨਜੀਤ ਸਿੰਘ ਬੰਟੀ, ਸਰਪੰਚ ਦਿਲਬਾਜ ਸਿੰਘ ਘੁੰਮਣ, ਪੰਚ ਜਨਕ ਰਾਜ, ਪੰਚ ਗੁਰਚਰਨ ਸਿੰਘ, ਪੰਚ ਗੁਰਮੀਤ ਸਿੰਘ, ਰਾਜਵਿੰਦਰ ਕੁਮਾਰ, ਮਾਸਟਰ ਜਸਪਾਲ ਸਿੰਘ, ਸੁੱਚਾ ਸਿੰਘ, ਸੁਰਿੰਦਰਪਾਲ ਸਿੰਘ, ਸੁਭਾਸ਼ ਸਿੰਘ, ਹਰਬੰਸ ਸਿੰਘ ਆਦਿ ਪਿੰਡ ਵਾਸੀ ਹਾਜ਼ਰ ਸਨ। ਸਰਪੰਚ ਦਿਲਬਾਜ ਸਿੰਘ ਘੁੰਮਣ ਨੇ ਦੱਸਿਆ ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤ ਨੇ ਮਤਾ ਪਾ ਕੇ ਸਬੰਧਿਤ ਉੱਚ ਅਧਿਕਾਰੀਆਂ ਨੂੰ ਭੇਜ ਕੇ ਪਿੰਡ ਦੇ ਛੱਪੜ ਤੋਂ ਨਾਜਾਇਜ਼ ਕਬਜ਼ੇ ਹਟਾਉਣ ਅਤੇ ਸਮੱਸਿਆਵਾਂ ਦਾ ਹੱਲ ਜਲਦ ਕਰਨ ਦੀ ਮੰਗ ਕੀਤੀ ਹੈ।

Advertisement

Advertisement