ਪੱਤਰ ਪ੍ਰੇਰਕਪਾਇਲ 26 ਦਸੰਬਰਗੁਰਦੁਆਰਾ ਕਲਗੀਧਰ ਸਾਹਿਬ ਗੁਰੀਆ ਪੱਤੀ ਪਿੰਡ ਮਕਸੂਦੜਾ ਵਿੱਚ ਪੋਹ ਮਹੀਨੇ ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਦਸਤਾਰ ਸਿਖਲਾਈ ਕੈਂਪ ਅਤੇ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ, ਜਿਸ ਵਿੱਚ 10 ਸਾਲ ਤੋਂ 18 ਸਾਲ ਦੇ ਨੌਜਵਾਨਾਂ ਨੇ ਬੜੇ ਉਤਸਾਹ ਨਾਲ ਭਾਗ ਲਿਆ। ਮੁੱਖ ਪ੍ਰਬੰਧਕ ਰੋਵਨਵੀਰ ਸਿੰਘ ਸਿੱਧੂ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ, ਮਾਤਾ ਗੁਜਰੀ ਜੀ ਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਇਹ ਮੁਕਾਬਲੇ ਕਰਵਾਏ ਗਏ। ਇਸ ਮੌਕੇ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ, ਸੀਨੀਅਰ ਕੋਮੀ ਜਰਨਲ ਸਕੱਤਰ ਇੰਜਨੀਅਰ ਜਗਦੇਵ ਸਿੰਘ ਬੋਪਾਰਾਏ, ਕਮੇਟੀ ਮੈਂਬਰ ਹਰਪਾਲ ਸਿੰਘ ਜੱਲਾ, ਸਰਪੰਚ ਭਾਗ ਸਿੰਘ ਅਤੇ ਜਥੇਦਾਰ ਕੁਲਦੀਪ ਸਿੰਘ ਮਕਸੂਦੜਾ ਨੇ ਆਖਿਆ ਕਿ ਨਵੀਂ ਪੀੜ੍ਹੀ ਨੂੰ ਪਤਿਤਪਣੇ ਤੋਂ ਬਚਾਉਣਾ, ਸਿੱਖੀ ਨਾਲ ਜੋੜਨਾ, ਸਿੱਖ ਸਿਧਾਂਤਾਂ ਅਤੇ ਉਪਦੇਸ਼ਾਂ ’ਤੇ ਪਹਿਰਾ ਦੇ ਕੇ ਸਿੱਖੀ ਸਰੂਪ ਅਤੇ ਸੱਚੇ ਜੀਵਨ ਦੀ ਜਾਂਚ ਸਿਖਾਉਣਾ ਇਸ ਕੈਂਪ ਦਾ ਉਦੇਸ਼ ਹੈ।ਇਸ ਮੌਕੇ ਦਸਤਾਰ ਕੋਚ ਸੰਦੀਪ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਦੀ ਸਿੱਖਾਂ ਨੂੰ ਬਖਸ਼ਿਸ਼ ਦਸਤਾਰ ਸਿੱਖ ਦੀ ਦੁਨੀਆਂ ਵਿੱਚ ਇੱਕ ਵੱਖਰੀ ਪਛਾਣ ਹੈ। ਇਸ ਸਮੇਂ ਪ੍ਰਬੰਧਕ ਕਮੇਟੀ ਵੱਲੋਂ ਦਸਤਾਰ ਮੁਕਾਬਲੇ ਵਿੱਚ ਪਹਿਲੀਆਂ ਤਿੰਨ ਪੁਜੀਸ਼ਨਾਂ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਮੈਡਲ ਤੇ ਸਨਮਾਨ ਚਿਨ੍ਹ ਦੇ ਕੇ ਸਨਮਾਨਿਆ ਗਿਆ।