ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡ ਰਾਏਚੱਕ ਦੇ 25 ਪਰਿਵਾਰ ਕਾਂਗਰਸ ਵਿੱਚ ਸ਼ਾਮਲ

05:45 AM Jan 13, 2025 IST
ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਪ੍ਰਤਾਪ ਸਿੰਘ ਬਾਜਵਾ। -ਫੋਟੋ: ਪਸਨਾਵਾਲ

ਪੱਤਰ ਪ੍ਰੇਰਕ

Advertisement

ਧਾਰੀਵਾਲ, 12 ਜਨਵਰੀ
ਵਿਧਾਨ ਸਭਾ ਹਲਕਾ ਕਾਦੀਆਂ ਦੇ ਬਲਾਕ ਧਾਰੀਵਾਲ ਦੇ ਪਿੰਡ ਰਾਏਚੱਕ ਦੇ ਲਗਪਗ 25 ਪਰਿਵਾਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਹਲਕਾ ਵਿਧਾਇਕ ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਹਾਜ਼ਰੀ ਵਿੱਚ ਕਾਂਗਰਸ ’ਚ ਸ਼ਾਮਲ ਹੋ ਗਏ। ਪਿੰਡ ਰਾਏਚੱਕ ਵਿੱਚ ਗਗਨਦੀਪ ਸਿੰਘ ਖਾਲਸਾ ਦੇ ਪ੍ਰਬੰਧਾਂ ਅਤੇ ਕਾਂਗਰਸ ਦੇ ਬਲਾਕ ਧਾਰੀਵਾਲ ਪ੍ਰਧਾਨ ਗੁਰਨਾਮ ਸਿੰਘ ਚਾਹਲ ਦੀ ਅਗਵਾਈ ਹੇਠ ਹੋਈ ਅਹਿਮ ਮੀਟਿੰਗ ਵਿਸ਼ੇਸ਼ ਤੌਰ ’ਤੇ ਪਹੁੰਚੇ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਸਨਮਾਨ ਕੀਤਾ। ਇਸ ਦੌਰਾਨ ਬਾਜਵਾ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ ਤੇ ਲਾਰਿਆਂ ਤੋਂ ਤੰਗ ਆ ਚੁੱਕੇ ਹਨ। ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ’ਚ ਸੂਬੇਦਾਰ ਕੁਲਵੰਤ ਸਿੰਘ, ਸਾਬਕਾ ਸਰਪੰਚ ਦਲੀਪ ਸਿੰਘ, ਸਾਬਕਾ ਪੰਚ ਬੇਅੰਤ ਸਿੰਘ, ਸਾਬਕਾ ਪੰਚ ਲਖਵਿੰਦਰ ਸਿੰਘ ਲਾਡੀ, ਸਾਬ ਪੰਚ ਮਨਜੀਤ ਸਿੰਘ, ਗਗਨਦੀਪ ਸਿੰਘ ਹੈਪੀ, ਲਖਬੀਰ ਸਿੰਘ ਫੌਜੀ, ਬਲਵਿੰਦਰ ਕੌਰ ਥਾਣੇਦਾਰਨੀ, ਮਲਕੀਤ ਸਿੰਘ, ਦਲਬੀਰ ਸਿੰਘ, ਕੁਲਵੰਤ ਸਿੰਘ, ਚਰਨਜੀਤ ਸਿੰਘ ਬਿੱਟੂ ਤੇ ਬੱਗਾ ਸਿੰਘ ਆਦਿ ਹਨ। ਪ੍ਰਤਾਪ ਬਾਜਵਾ ਨੇ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਮਾਣ ਸਤਿਕਾਰ ਦਿੱਤਾ ਜਾਵੇਗਾ।

Advertisement
Advertisement