ਪਿੰਡ ਸੂਸਾਂ ਦਾ ਜੋੜ ਮੇਲਾ ਸਮਾਪਤ
05:55 AM May 16, 2025 IST
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਸਨਮਾਨ ਕਰਦੇ ਹੋਏ ਗਿਆਨੀ ਹਰਨਾਮ ਸਿੰਘ ਖਾਲਸਾ ਅਤੇ ਹੋਰ। ਫੋਟੋ: ਭੰਗੂ
ਭੋਗਪੁਰ: ਡੇਰਾ ਬਾਬਾ ਜਵਾਹਰ ਦਾਸ ਜੀ ਚੈਰੀਟੇਬਲ ਟਰੱਸਟ ਪਿੰਡ ਸੂਸਾਂ ਤੇ ਬ੍ਰਾਂਚ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਰਹਿਨੁਮਾਈ ਹੇਠ ਡੇਰਾ ਬਾਬਾ ਜਵਾਹਰ ਦਾਸ ਜੀ ਵਿਖੇ ਬਾਬਾ ਜੀ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਸਮਾਪਤ ਹੋ ਗਿਆ। ਡੇਰੇ ਨੂੰ ਚਾਰ ਚੁਫੇਰੇ ਤੋਂ ਜੋੜਦੀਆਂ ਲਿੰਕ ਸੜਕਾਂ ਦੇ ਦੋਵੇਂ ਪਾਸੇ ਇੱਕ ਕਿਲੋਮੀਟਰ ਤੱਕ ਸ਼ਰਧਾਲੂਆਂ ਵੱਲੋਂ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਤੋਂ ਇਲਾਵਾ ਲੰਗਰ ਲਗਾਏ ਗਏ। ਤਿੰਨ ਦਿਨ- ਰਾਤ ਰਾਗੀ-ਢਾਡੀ ਜਥਿਆਂ ਅਤੇ ਕਥਾਵਾਚਕਾਂ ਨੇ ਸ਼ਬਦ ਕੀਰਤਨ ਅਤੇ ਗੁਰ ਇਤਿਹਾਸ ਸੰਗਤ ਨੂੰ ਸਰਵਣ ਕਰਾਇਆ। ਐੱਸਜੀਪੀਸੀ ਅਮਿ੍ੰਤਸਰ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਪਹੁੰਚੇ । ਗਿਆਨੀ ਹਰਨਾਮ ਸਿੰਘ ਖਾਲਸਾ ਨੇ ਮੇਲੇ ਵਿੱਚ ਪਹੁੰਚੀਆਂ ਸਿੱਖ ਪੰਥ ਦੀਆਂ ਸਮੂਹ ਨਾਮਵਰ ਸ਼ਖ਼ਸੀਅਤਾਂ ਅਤੇ ਸ਼ਰਧਾਲੂਆਂ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ
Advertisement
Advertisement
Advertisement