ਪੀਆਰਟੀਸੀ ਬੱਸਾਂ ’ਚ ਆਜ਼ਾਦੀ ਘੁਲਾਟੀਆਂ ਦੀਆਂ ਦੋ ਸੀਟਾਂ ਰਾਖਵੀਆਂ
05:57 AM Apr 24, 2025 IST
ਖੇਤਰੀ ਪ੍ਰਤੀਨਿਧ
ਪਟਿਆਲਾ 23 ਅਪਰੈਲ
ਪੰਜਾਬ ਸਰਕਾਰ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਪੀਆਰਟੀਸੀ ਦੀਆਂ ਸਧਾਰਨ ਅਤੇ ਐੱਚਵੀਏਸੀ ਬੱਸਾਂ ਵਿਚ ਦੋ ਸੀਟਾਂ (17 ਤੇ 18 ਨੰਬਰ) ਰਾਖਵੀਆਂ ਕੀਤੀਆਂ ਹਨ। ਸੁਤੰਤਰਤਾ ਸੰਗਰਾਮੀ ਉੱਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਨੇ ਸਰਕਾਰ ਦੇ ਧਿਆਨ ’ਚ ਲਿਆਂਦਾ ਸੀ ਕਿ ਭਾਵੇਂ ਪੀਆਰਟੀਸੀ ਦੀਆਂ ਬੱਸਾਂ ’ਚ ਆਜ਼ਾਦੀ ਘੁਲਾਟੀਆਂ ਅਤੇ ਪਰਿਵਾਰਾਂ ਨੂੰ ਸਨਮਾਨ ਵਜੋਂ ਸਫ਼ਰ ਦੀ ਸਹੂਲਤ ਪ੍ਰਦਾਨ ਕੀਤੀ ਗਈ ਸੀ ਪਰ ਸਵਾਰੀਆਂ ਵੱਧ ਹੋਣ ਕਾਰਨ ਉਨ੍ਹਾਂ ਨੂੰ ਸੀਟ ਉੱਪਲਬਧ ਨਹੀਂ ਹੁੰਦੀ।
ਇਸ ’ਤੇ ਕਾਰਵਾਈ ਕਰਦਿਆਂ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ ਲਈ 17 ਅਤੇ 18 ਨੰਬਰ ਸੀਟਾਂ ਰਾਖਵੀਆਂ ਕੀਤੀਆਂ ਗਈਆਂ ਹਨ। ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹੜਾਣਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਸੁਤੰਤਰਤਾ ਸੰਗਰਾਮੀ ਉੱਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਜਰਨਲ ਸਕੱਤਰ ਸੋਨੀ ਧਾਲੀਵਾਲ ਤੇ ਜ਼ਿਲ੍ਹਾ ਪ੍ਰਧਾਨ ਅਮਰਪਲ ਬੋਨੀ ਨੇ ਸਰਕਾਰ ਦੇ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ।
Advertisement
Advertisement