ਪੀਆਰਟੀਸੀ ਮੁਲਾਜ਼ਮਾਂ ਦੀ ਤਨਖ਼ਾਹ ਜਾਰੀ ਕਰਨ ਦੀ ਮੰਗ
04:26 AM Jun 12, 2025 IST
ਪਟਿਆਲਾ: ਏਟਕ, ਇੰਟਕ, ਕਰਮਚਾਰੀ ਦਲ, ਐੱਸ.ਸੀ.ਬੀ.ਸੀ. ਅਤੇ ਰਿਟਾਇਰਡ ਵਰਕਰਜ਼ ਯੂਨੀਅਨ ’ਤੇ ਆਧਾਰਿਤ ਪੀ.ਆਰ.ਟੀ.ਸੀ. ਵਰਕਰਜ਼ ਐਕਸ਼ਨ ਕਮੇਟੀ ਦੇ ਕਨਵੀਨਰ ਨਿਰਮਲ ਸਿੰਘ ਧਾਲੀਵਾਲ, ਮੈਂਬਰਾਨ ਬਲਦੇਵ ਰਾਜ ਬੱਤਾ, ਹਰਪ੍ਰੀਤ ਖੱਟੜਾ, ਰਾਕੇਸ਼ ਦਾਤਾਰਪੁਰੀ ਅਤੇ ਮੁਹੰਮਦ ਖਲੀਲ ਨੇ ਦੱਸਿਆ ਕਿ ਅੱਜ 11 ਜੂਨ ਹੋ ਜਾਣ ਦੇ ਬਾਵਜੂਦ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਤਨਖ਼ਾਹ ਅਤੇ ਪੈਨਸ਼ਨ ਨਸੀਬ ਨਹੀਂ ਹੋਈ। ਉਨ੍ਹਾਂ ਇਸ ਗੱਲ ਲਈ ਸੂਬਾ ਸਰਕਾਰ ਅਤੇ ਪੀ.ਆਰ.ਟੀ.ਸੀ. ਮੈਨੇਜਮੈਂਟ ਦੀ ਨਿਖੇਧੀ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਮੁਲਾਜ਼ਮ ਵਰਗ ਲਈ ਮਹੀਨੇ ਦੇ ਇਹ ਮੁੱਢਲੇ ਦਿਨ ਅਹਿਮ ਹੁੰਦੇ ਹਨ ਪਰ ਇਸ ਦੇ ਬਾਵਜੂਦ ਅਦਾਰੇ ਵੱਲੋਂ ਉਨ੍ਹਾਂ ਦੀ ਬੇਵਸੀ ਨਹੀਂ ਸਮਝੀ ਜਾਂਦੀ। ਉਨ੍ਹਾਂ ਮੰਗ ਕੀਤੀ ਕਿ ਤੁਰੰਤ ਤਨਖਾਹਾਂ ਅਤੇ ਪੈਨਸ਼ਨਾਂ ਜਾਰੀ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਪੇਅ ਕਮਿਸ਼ਨ ਦੇ ਬਕਾਇਆਂ, ਮੈਡੀਕਲ ਬਿੱਲਾਂ ਤੇ ਸੇਵਾਮੁਕਤ ਕਰਮਚਾਰੀਆਂ ਦੇ ਸਾਲਾਂਬੱਧੀ ਤੋਂ ਨਾ ਦਿੱਤੇ ਜਾ ਰਹੇ ਬਕਾਇਆਂ ਆਦਿ ਦੀ ਮੈਨੇਜਮੈਂਟ ਵੱਲੋਂ ਕੋਈ ਜ਼ਿੰਮੇਵਾਰੀ ਨਹੀਂ ਸਮਝੀ ਜਾ ਰਹੀ, ਜੋ 170 ਕਰੋੜ ਤੋਂ ਵੀ ਵੱਧ ਬਣਦੇ ਹਨ ਜਦਕਿ ਇੰਨੀ ਵੱਡੀ ਰਕਮ ਬਿਨਾਂ ਵਿਆਜ ਵਰਤੀ ਜਾ ਰਹੀ ਹੈ। -ਖੇਤਰੀ ਪ੍ਰਤੀਨਿਧ
Advertisement
Advertisement
Advertisement