ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੀਏਯੂ ਅਧਿਆਪਕਾਂ ਵੱਲੋਂ ਕਿਸਾਨ ਮੇਲੇ ਮੌਕੇ ਪ੍ਰਦਰਸ਼ਨ ਦਾ ਐਲਾਨ

08:48 AM Sep 13, 2024 IST
ਪੀਏਯੂ ਵਿੱਚ ਰੋਸ ਰੈਲੀ ਕਰਦੇ ਹੋਏ ਅਧਿਆਪਕ।

ਸਤਵਿੰਦਰ ਬਸਰਾ
ਲੁਧਿਆਣਾ, 12 ਸਤੰਬਰ
ਪੀਏਯੂ ਦੇ ਥਾਪਰ ਹਾਲ ਅੱਗੇ ਪਿਛਲੇ ਕਈ ਦਿਨਾਂ ਤੋਂ ਧਰਨੇ ’ਤੇ ਬੈਠੇ ’ਵਰਸਿਟੀ ਦੇ ਅਧਿਆਪਕਾਂ ਨੇ ਅੱਜ ਰੋਸ ਧਰਨੇ ਤੋਂ ਬਾਅਦ ਰੋਸ ਰੈਲੀ ਕੱਢੀ। ਇਸ ਦੌਰਾਨ 13 ਅਤੇ 14 ਸਤੰਬਰ ਨੂੰ ਪੀਏਯੂ ਵਿੱਚ ਲੱਗਣ ਵਾਲੇ ਕਿਸਾਨ ਮੇਲੇ ਦੌਰਾਨ ਵੀ ਰੋਸ ਪ੍ਰਗਟਾਉਣ ਦਾ ਫੈਸਲਾ ਕੀਤਾ ਗਿਆ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਮੰਗਾਂ ਮੰਨੇ ਜਾਣ ਤੱਕ ਧਰਨਾ ਜਾਰੀ ਰਹੇਗਾ।
ਧਰਨੇ ਨੂੰ ਸੰਬੋਧਨ ਕਰਦਿਆਂ ਪੀਏਯੂ ਟੀਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਮਨਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਯੂਨੀਵਰਸਿਟੀ ਇੱਕੋ ਇੱਕ ਅਜਿਹੀ ਯੂਨੀਵਰਸਿਟੀ ਹੈ ਜਿੱਥੇ ਅਧਿਆਪਕਾਂ ਨੂੰ ਅਜੇ ਤੱਕ ਸੋਧੇ ਹੋਏ ਭੱਤੇ ਨਹੀਂ ਦਿੱਤੇ ਗਏ ਜਿਨ੍ਹਾਂ ਵਿੱਚ ਹਾਊਸ ਰੈਂਟ ਭੱਤਾ, ਡਾਕਟਰੀ ਭੱਤਾ ਅਤੇ ਗ੍ਰੈਚੁਟੀ ਆਦਿ ਸ਼ਾਮਲ ਹਨ। ਇਸ ਮੌਕੇ ਐਲਾਨ ਕੀਤਾ ਕਿ 13 ਅਤੇ 14 ਸਤੰਬਰ ਨੂੰ ਪੀਏਯੂ ਵਿੱਚ ਲੱਗਣ ਜਾ ਰਹੇ ਕਿਸਾਨ ਮੇਲੇ ਦੌਰਾਨ ਵੀ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਜਾਵੇਗਾ। ਅੱਜ ਪਹਿਲਾਂ ਥਾਪਰ ਹਾਲ ਅੱਗੇ ਰੋਸ ਧਰਨਾ ਲਾਇਆ ਗਿਆ ਅਤੇ ਬਾਅਦ ਵਿੱਚ ਇੱਕ ਰੋਸ ਰੈਲੀ ਕੱਢੀ ਗਈ। ਇਹ ਰੋਸ ਰੈਲੀ ਵੱਖ ਵੱਖ ਵਿਭਾਗਾਂ ਅੱਗੇ ਗਈ ਜਿੱਥੇ ਵੱਡੀ ਗਿਣਤੀ ਅਧਿਆਪਕਾਂ ਵੱਲੋਂ ਸਮਰਥਨ ਦਿੱਤਾ ਗਿਆ। ਇਸ ਦੌਰਾਨ ’ਵਰਸਿਟੀ ਪ੍ਰਸਾਸ਼ਨ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਐਸੋਸੀਏਸ਼ਨ ਦੇ ਜਨਰਲ ਸਕੱਤਰ ਨੇ ਇਸ ਰੋਸ ਪ੍ਰਦਰਸ਼ਨ ਨੂੰ ਸਮਰਥਨ ਲਈ ’ਵਰਸਿਟੀ ਦੇ ਹੋਰਨਾਂ ਥਾਵਾਂ ’ਤੇ ਚੱਲ ਰਹੇ ਕੇਂਦਰਾਂ ਦੇ ਅਧਿਆਪਕਾਂ ਦਾ ਧੰਨਵਾਦ ਵੀ ਕੀਤਾ ਗਿਆ।

Advertisement

Advertisement