ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੀਏਯੂ ਦੇ ਖੋਜ ਤੇ ਪਸਾਰ ਮਾਹਿਰਾਂ ਦੀ ਮੀਟਿੰਗ

07:50 AM May 10, 2025 IST
featuredImage featuredImage
ਖੋਜ ਅਤੇ ਪਸਾਰ ਮਾਹਿਰਾਂ ਦੀ ਮੀਟਿੰਗ ਦੀ ਝਲਕ।

ਖੇਤਰੀ ਪ੍ਰਤੀਨਿਧ
ਲੁਧਿਆਣਾ, 9 ਮਈ
ਪੀਏਯੂ ਦੇ ਡਾ. ਖੇਮ ਸਿੰਘ ਗਿੱਲ ਖੇਤੀ ਸਲਾਹ ਸੇਵਾ ਕੇਂਦਰ ਵਿੱਚ ਖੋਜ ਅਤੇ ਪਸਾਰ ਮਾਹਿਰਾਂ ਦੀ ਮੀਟਿੰਗ ਹੋਈ ਜਿਸ ਵਿੱਚ ਝੋਨੇ ਅਤੇ ਨਰਮੇ ਦੀ ਬਿਜਾਈ ਤੋਂ ਬਿਨਾਂ ਕੀੜਿਆਂ ਅਤੇ ਬਿਮਾਰੀਆਂ ਬਾਰੇ ਚਰਚਾ ਹੋਈ। ਇਸ ਮੌਕੇ ਪੀਏਯੂ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਦੇ ਮੁਖੀ, ਕਈ ਵਿਸ਼ਿਆਂ ਦੇ ਵਿਗਿਆਨੀ, ਕ੍ਰਿਸ਼ੀ ਵਿਗਿਆਨ ਕੇਂਦਰਾਂ, ਕਿਸਾਨ ਸਲਾਹ ਸੇਵਾ ਕੇਂਦਰਾਂ ਅਤੇ ਖੇਤਰੀ ਖੋਜ ਕੇਂਦਰਾਂ ਦੇ ਖੋਜ ਅਤੇ ਪਸਾਰ ਮਾਹਿਰ ਸ਼ਾਮਿਲ ਹੋਏ। ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕਿਹਾ ਕਿ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਆਉਂਦੇ ਸੀਜ਼ਨ ਦੌਰਾਨ ਵੱਧ ਤੋਂ ਵੱਧ ਰਕਬਾ ਸਿੱਧੀ ਬਿਜਾਈ ਅਤੇ ਤਰ ਵੱਤਰ ਸਿੱਧੀ ਬਿਜਾਈ ਹੇਠ ਲਿਆਉਣ ਲਈ ਪਸਾਰ ਮਾਹਿਰਾਂ ਨੂੰ ਕਿਸਾਨਾਂ ਤੱਕ ਪਹੁੰਚ ਬਨਾਉਣੀ ਚਾਹੀਦੀ ਹੈ। ਡਾ. ਭੁੱਲਰ ਨੇ ਕਿਹਾ ਕਿ ਪੀ.ਏ.ਯੂ. ਦੀਆਂ ਸਿਫ਼ਾਰਸ਼ ਕੀਤੀਆਂ ਘੱਟ ਮਿਆਦ ਵਿਚ ਪੱਕਣ ਵਾਲੀਆਂ ਕਿਸਮਾਂ ਹੇਠ ਰਕਬਾ ਬੀਤੇ ਸਾਲਾਂ ਵਿਚ ਵਧਿਆ ਹੈ ਅਤੇ ਇਹਨਾਂ ਕਿਸਮਾਂ ਨੂੰ ਹੋਰ ਇਲਾਕਿਆਂ ਤੱਕ ਪਸਾਰਨਾ ਸਾਡਾ ਅਹਿਮ ਫਰਜ਼ ਹੈ। ਉਨ੍ਹਾਂ ਨੇ ਪੀ.ਏ.ਯੂ. ਦੀਆਂ ਸਿਫ਼ਾਰਸ਼ਾਂ ਮੁਤਾਬਿਕ ਝੋਨੇ ਦੀ ਫਸਲ ਲਈ ਪਾਣੀ ਦੀ ਵਰਤੋਂ ਕਰਨ ਅਤੇ ਸਾਉਣੀ ਮੱਕੀ ਹੇਠ ਖਿੱਤਾ ਵਧਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਨਰਮੇ ਦੀ ਬਿਜਾਈ ਲਈ ਪੀ.ਏ.ਯੂ. ਵੱਲੋਂ ਸਿਫ਼ਾਰਸ਼ ਕੀਤੀਆਂ ਕਿਸਮਾਂ ਅਤੇ ਕੀਟਨਾਸ਼ਕਾਂ ਨੂੰ ਹੀ ਵਰਤਣ ਦੀ ਸਲਾਹ ਦਿੱਤੀ। ਡਾ. ਢੱਟ ਨੇ ਚਿੱਟੀ ਮੱਖੀ ਦੀ ਰੋਕਥਾਮ ਲਈ ਯੂਨੀਵਰਸਿਟੀ ਲਈ ਦਰਸਾਏ ਜਾਂਦੇ ਤਰੀਕਿਆਂ ਨੂੰ ਅਪਨਾਉਣ ਲਈ ਵੀ ਕਿਸਾਨਾਂ ਨੂੰ ਅਪੀਲ ਕੀਤੀ। ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜੀ ਪੀ ਐੱਸ ਸੋਢੀ ਨੇ ਹਾਜ਼ਰ ਖੋਜ ਅਤੇ ਪਸਾਰ ਮਾਹਿਰਾਂ ਦਾ ਸਵਾਗਤ ਕੀਤਾ।

Advertisement

Advertisement
Advertisement