ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੀਏਯੂ ਵਿੱਚ ‘ਇੱਕ ਸੁਰਮਈ ਸ਼ਾਮ-ਸੁਰਜੀਤ ਪਾਤਰ ਦੇ ਨਾਂ’ ਭਲਕੇ

08:09 AM May 07, 2025 IST
featuredImage featuredImage

ਖੇਤਰੀ ਪ੍ਰਤੀਨਿਧ
ਲੁਧਿਆਣਾ, 6 ਮਈ
ਪੀਏਯੂ ਨੇ ਖੇਤੀ ਪੱਤਰਕਾਰੀ, ਭਾਸ਼ਾਵਾਂ ਅਤੇ ਸਭਿਆਚਾਰ ਵਿਭਾਗ ਵਿਚ ‘ਡਾ ਸੁਰਜੀਤ ਪਾਤਰ ਚੇਅਰ’ ਸਥਾਪਿਤ ਕਰਨ ਦਾ ਮਾਣਮੱਤਾ ਉੱਦਮ ਕੀਤਾ ਹੈ। ਇਸ ਵਿਚ ਸਮੇਂ-ਸਮੇ, ਕਲਾ, ਸਾਹਿਤ ਅਤੇ ਸਭਿਆਚਾਰ ਨਾਲ ਸੰਬੰਧਿਤ ਪ੍ਰੋਗਰਾਮ ਕੀਤੇ ਜਾ ਰਹੇ ਹਨ। ਨੌਜਵਾਨਾਂ ਲਈ ਸਨਮਾਨ ਵੀ ਇਸ ਵਿਚ ਸ਼ਾਮਿਲ ਹੋਣਗੇ। ਅੱਠ ਮਈ ਨੂੰ ਡਾ. ਮਨਮੋਹਨ ਸਿੰਘ ਆਡੀਟੋਰੀਅ ਵਿਚ ਉਨ੍ਹਾਂ ਦੀ ਯਾਦ ਵਿਚ ਇੱਕ ਸੰਗੀਤਕ ਪ੍ਰੋਗਰਾਮ ਕੀਤਾ ਜਾ ਰਿਹਾ ਹੈ।ਚੇਅਰਪਰਸਨ ਡਾ. ਜਗਦੀਸ਼ ਕੌਰ ਨੇ ਦੱਸਿਆ ਕਿ ਡਾ. ਸੁਰਜੀਤ ਪਾਤਰ ਨੂੰ ਆਪਣੇ ਸ਼ਬਦਾਂ ਵਿਚ ਸਮਾਧੀ ਲਿਆਂ ਇੱਕ ਸਾਲ ਹੋ ਗਿਆ ਹੈ। ਡਾ ਸੁਰਜੀਤ ਪਾਤਰ ਚੇਅਰ ਵੱਲੋਂ ਪੋਇਟਰਿਜ਼ਮ ਅਤੇ ਕਾਰਜ ਸੰਸਥਾ ਦੇ ਸਹਿਯੋਗ ਨਾਲ ਉਨ੍ਹਾਂ ਦੀ ਯਾਦ ਵਿਚ 8 ਮਈ, ਸ਼ਾਮ 5 ਵਜੇ ਤੋਂ 7 ਵਜੇ ਤੱਕ ਡਾ. ਮਨਮੋਹਨ ਸਿੰਘ ਆਡੀਟੋਰੀਅਮ ਦੇ ਕਾਨਫਰੰਸ ਹਾਲ ਵਿੱਚ ਸਿਮਰਤੀ ਸਮਾਰੋਹ ਕੀਤਾ ਜਾ ਰਿਹਾ ਹੈ। ਇਹ ਇੱਕ ਸੁਰਮਈ ਸ਼ਾਮ ਹੋਵੇਗੀ ਸ਼ਹਿਰ ਦੇ ਪਤਵੰਤੇ ਸੱਜਣਾਂ ਦੇ ਨਾਲ-ਨਾਲ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਜ਼ਫ਼ਰ, ਕੈਮਲੂਪਸ ਯੂਨੀਵਰਸਿਟੀ, ਕੈਨੇਡਾ ਦੇ ਪ੍ਰੋਫ਼ੈਸਰ ਡਾ. ਸੁਰਿੰਦਰ ਧੰਜਲ, ਉੱਘੇ ਚਿੰਤਕ ਅਮਰਜੀਤ ਗਰੇਵਾਲ ਅਤੇ ਡਾ. ਸੁਰਜੀਤ ਪਾਤਰ ਦੇ ਪਰਿਵਾਰ ਦੇ ਮੈਂਬਰ ਵੀ ਇਸ ਵਿੱਚ ਸ਼ਾਮਿਲ ਹੋਣਗੇ। ਇਸ ਸਮਾਰੋਹ ਦੀ ਪ੍ਰਧਾਨਗੀ ਪੀਏਯੂ ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਕਰਨਗੇ।

Advertisement

Advertisement
Advertisement