ਪੀਜੀਆਈ ਵਿੱਚ ਆਯੂਸ਼ਮਾਨ ਤੇ ਹਿਮਕੇਅਰ ਫੰਡ ਘੁਟਾਲੇ ਦੀ ਸੀਬੀਆਈ ਜਾਂਚ ਮੰਗੀ
05:41 AM Apr 06, 2025 IST
ਪੱਤਰ ਪ੍ਰੇਰਕ
ਚੰਡੀਗੜ੍ਹ, 5 ਅਪਰੈਲ
ਕੰਟਰੈਕਟ ਵਰਕਰਜ਼ ਯੂਨੀਅਨ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਮੁੰਜਾਲ ਨੇ ਪੀਜੀਆਈ ਚੰਡੀਗੜ੍ਹ ਵਿੱਚ ਕਥਿਤ ਆਯੂਸ਼ਮਾਨ ਅਤੇ ਹਿਮਕੇਅਰ ਫੰਡ ਘੁਟਾਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਮੁੰਜਾਲ ਨੇ ਕਿਹਾ ਕਿ ਪੀਜੀਆਈ ਪ੍ਰਸ਼ਾਸਨ ਕੋਲ ਇਸ ਗੱਲ ਦਾ ਕੋਈ ਜਵਾਬ ਨਹੀਂ ਹੈ ਕਿ ਸਾਲ-2023 ਜਾਂ ਉਸ ਤੋਂ ਪਹਿਲਾਂ ਆਯੂਸ਼ਮਾਨ ਸਕੀਮ ਵਿੱਚ ਧੋਖਾਧੜੀ ਦੀ ਸ਼ਿਕਾਇਤ ਉਤੇ ਕਾਰਵਾਈ ਕਿਉਂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਆਯੂਸ਼ਮਾਨ ਅਤੇ ਹਿਮਕੇਅਰ ਫੰਡਾਂ ਵਿੱਚ ਧੋਖਾਧੜੀ ਹੁੰਦੀ ਰਹੀ ਅਤੇ ਪੀਜੀਆਈ ਪ੍ਰਸ਼ਾਸਨ ਮੂਕ ਦਰਸ਼ਕ ਬਣਿਆ ਰਿਹਾ। ਜਦੋਂ 7 ਫਰਵਰੀ ਨੂੰ ਜੁਆਇੰਟ ਐਕਸ਼ਨ ਕਮੇਟੀ ਨੇ ਆਰਟੀਆਈ ਤਹਿਤ ਘੁਟਾਲੇ ਦੀ ਵਿਜੀਲੈਂਸ ਜਾਂਚ ਦੀ ਮੰਗ ਕੀਤੀ ਤਾਂ ਅਚਾਨਕ 18 ਫਰਵਰੀ ਨੂੰ ਇੱਕ ਕਥਿਤ ਘੁਟਾਲੇਬਾਜ਼ ਫੜਿਆ ਗਿਆ।
Advertisement
Advertisement