ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੀਟੀਆਈ ਤੇ ਆਰਟ ਕਰਾਫ਼ਟ ਅਧਿਆਪਕਾਂ ਵੱਲੋਂ ਰੋਸ ਮਾਰਚ

05:43 AM Jan 15, 2025 IST
ਸੁਨਾਮ ਵਿੱਚ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਦਿੰਦੇ ਹੋਏ ਅਧਿਆਪਕ।

ਬੀਰ ਇੰਦਰ ਸਿੰਘ ਬਨਭੌਰੀ

Advertisement

ਸੁਨਾਮ ਊਧਮ ਸਿੰਘ ਵਾਲਾ, 14 ਜਨਵਰੀ
ਸੰਗਰੂਰ, ਮਾਨਸਾ, ਬਰਨਾਲਾ ਅਤੇ ਪਟਿਆਲਾ ਜ਼ਿਲ੍ਹਿਆਂ ਦੇ ਪੀਟੀਆਈ ਅਤੇ ਆਰਟ ਕਰਾਫ਼ਟ ਅਧਿਆਪਕਾਂ ਨੇ ਸਥਾਨਕ ਮਾਤਾ ਮੋਦੀ ਪਾਰਕ ਵਿੱਚ ਇਕੱਠ ਮਗਰੋਂ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਪਟਿਆਲਾ ਦੀ ਅਗਵਾਈ ਹੇਠ ਰੋਸ ਮਾਰਚ ਕੀਤਾ। ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਮਗਰੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਧਰਨਾ ਦੇ ਕੇ ਤਨਖਾਹ ਕਟੌਤੀ ਬੰਦ ਕਰਨ ਦੀ ਮੰਗ ਨੂੰ ਲੈ ਕੇ ਯਾਦ ਪੱਤਰ ਦਿੱਤਾ।
ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਕੰਡਰੀ) ਪੰਜਾਬ ਵਲੋਂ ਬੀਤੀ 8 ਨਵੰਬਰ ਨੂੰ ਇਕ ਪੱਤਰ ਰਾਹੀਂ ਪੀਟੀਆਈ ਅਤੇ ਆਰਟ ਕਰਾਫਟ ਅਧਿਆਪਕਾਂ ਦੀ ਤਨਖ਼ਾਹ ਰਵਿਜ਼ਨ ਅਤੇ ਰਿਕਵਰੀ ਕਰਨ ਦਾ ਫੁਰਮਾਨ ਜਾਰੀ ਕੀਤਾ ਗਿਆ ਹੈ ਜਿਸ ਨੂੰ ਲੈਕੇ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀਟੀਐਫ) ਵੱਲੋਂ ਲਗਾਤਾਰ ਸੰਘਰਸ਼ ਵਿੱਢਿਆ ਹੋਇਆ ਹੈ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ 16 ਦਸੰਬਰ ਨੂੰ ਜਥੇਬੰਦੀ ਦੇ ਆਗੂਆਂ ਦੀ ਮੀਟਿੰਗ ਉਪਰੰਤ ਸਿੱਖਿਆ ਮੰਤਰੀ ਵਲੋਂ ਇਸ ਫੈਸਲੇ ’ਤੇ ਰੋਕ ਲਗਾਉਣ ਦਾ ਭਰੋਸਾ ਦਿੱਤਾ ਸੀ।
ਇਸ ਤੋਂ ਬਾਅਦ 8 ਜਨਵਰੀ ਨੂੰ ਡੀਟੀਐਫ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਬਣੀ ਕੈਬਨਿਟ ਸਬ ਕਮੇਟੀ ਨਾਲ ਹੋਈ ਮੀਟਿੰਗ ਵਿੱਚ ਵੀ ਇਹ ਮਾਮਲਾ ਵਿਚਾਰਨ ਉਪਰੰਤ ਵਿੱਤ ਮੰਤਰੀ ਚੀਮਾ ਨੇ ਮੀਟਿੰਗ ਵਿਚ ਮੌਜੂਦ ਸਕੂਲ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੂੰ ਇਸ ਮਾਮਲੇ ਵਿਚ ਜਿੱਥੇ ਕਿਸੇ ਤਰ੍ਹਾਂ ਦੀ ਰਿਕਵਰੀ ਜਾਂ ਤਨਖ਼ਾਹ ਰਵਿਜ਼ਨ ਕਰਨ ਤੋਂ ਰੁਕਣ ਹਦਾਇਤ ਕੀਤੀ ਸੀ। ਉੱਥੇ ਹੀ ਸਿੱਖਿਆ ਵਿਭਾਗ ਨੂੰ ਆਪਣੇ ਪੱਧਰ ’ਤੇ ਤੁਰੰਤ ਰੋਕ ਲਗਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਸਨ, ਪਰ ਸਿੱਖਿਆ ਵਿਭਾਗ ਵੱਲੋਂ ਇਸ ਦੇ ਬਾਵਜੂਦ ਵੀ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਪੀਟੀਆਈ ਅਤੇ ਆਰਟ ਕਰਾਫਟ ਅਧਿਆਪਕਾਂ ਤੋਂ ਰਿਕਵਰੀਆਂ ਜਾਂ ਤਨਖ਼ਾਹ ਰਵਿਜ਼ਨ ਕਰਕੇ ਕਟੌਤੀ ਦੇ ਪੱਤਰ ਭੇਜੇ ਜਾ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਇਸ ਮੌਕੇ ਸੂਬਾ ਸਰਕਾਰ ਨੂੰ ਸ਼ਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਸਮਾਂ ਰਹਿੰਦੇਂ ਧਿਆਨ ਨਾ ਦਿੱਤਾ ਗਿਆ ਤਾਂ ਉਹ ਤਿੱਖਾ ਸੰਘਰਸ਼ ਵਿੱਢਣ ਤੋਂ ਗੁਰੇਜ਼ ਨਹੀਂ ਕਰਨਗੇ। ਇਸ ਮੌਕੇ ਮਹਿੰਦਰ ਸਿੰਘ ਕੌੜਿਆਂਵਾਲੀ, ਰਘਵੀਰ ਸਿੰਘ ਭਵਾਨੀਗੜ੍ਹ, ਸ਼ਿੰਦਰਪਾਲ ਸਿੰਘ ਬਰਨਾਲਾ, ਜਸਵਿੰਦਰ ਸਿੰਘ, ਜੁਗਰਾਜ ਸਿੰਘ, ਲਵਲੀਨ ਸਿੰਘ, ਰਜਿੰਦਰ ਸਿੰਘ, ਸੁਖਵਿੰਦਰ ਗਿਰ,ਅਮਰ ਕੌਰ, ਪਰਮਜੀਤ ਕੌਰ ਅਤੇ ਰਵਿੰਦਰ ਕੌਰ ਆਦਿ ਮੌਜੂਦ ਸਨ।

Advertisement
Advertisement