For the best experience, open
https://m.punjabitribuneonline.com
on your mobile browser.
Advertisement

ਪੀਡਬਲੂਡੀ ਅਧਿਕਾਰੀਆਂ ਵੱਲੋਂ ਠੇਕੇਦਾਰ ਖ਼ਿਲਾਫ਼ ਪ੍ਰਦਰਸ਼ਨ

05:38 AM Nov 30, 2024 IST
ਪੀਡਬਲੂਡੀ ਅਧਿਕਾਰੀਆਂ ਵੱਲੋਂ ਠੇਕੇਦਾਰ ਖ਼ਿਲਾਫ਼ ਪ੍ਰਦਰਸ਼ਨ
ਲੋਕ ਨਿਰਮਾਣ ਵਿਭਾਗ ਦੇ ਬਾਹਰ ਧਰਨਾ ਦਿੰਦੇ ਹੋਏ ਪੀਡਬਲਿਊਡੀ ਅਧਿਕਾਰੀ।
Advertisement
ਟ੍ਰਿਬਿਊਨ ਨਿਊਜ਼ ਸਰਵਿਸਲੁਧਿਆਣਾ, 29 ਨਵੰਬਰ
Advertisement

ਲੁਧਿਆਣਾ ਵਿੱਚ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਸੜਕ ਬਣਾਉਣ ਵਾਲੇ ਠੇਕੇਦਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਦਫ਼ਤਰ ਦੇ ਬਾਹਰ ਠੇਕੇਦਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਅਧਿਕਾਰੀਆਂ ਨੇ ਆਪਣਾ ਕੰਮ ਬੰਦ ਕਰ ਦਿੱਤਾ। ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੇ ਦੋਸ਼ ਲਗਾਇਆ ਕਿ ਠੇਕੇਦਾਰ ਉਨ੍ਹਾਂ ਦੇ ਸਾਥੀ ਜੂਨੀਅਰ ਇੰਜਨੀਅਰ ਸਰੂਪ ਸਿੰਘ ’ਤੇ ਵੱਧ ਬਿੱਲ ਬਣਾਉਣ ਲਈ ਦਬਾਅ ਪਾ ਕੇ ਉਸ ਖ਼ਿਲਾਫ਼ ਸਰਕਾਰੀ ਪੋਰਟਲ ’ਤੇ ਝੂਠੀ ਸ਼ਿਕਾਇਤ ਦਰਜ ਕਰਵਾ ਰਿਹਾ ਹੈ।

Advertisement

ਅਧਿਕਾਰੀਆਂ ਨੂੰ ਬਲੈਕਮੇਲ ਕਰਨ ਵਾਲੇ ਠੇਕੇਦਾਰ ਖ਼ਿਲਾਫ਼ ਪ੍ਰਸ਼ਾਸਨ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਇਸ ਠੇਕੇਦਾਰ ਨੂੰ ਬਲੈਕ ਲਿਸਟ ਕੀਤਾ ਜਾਵੇ। ਜਾਣਕਾਰੀ ਦਿੰਦਿਆਂ ਇੰਜੀਨੀਅਰ ਸਰੂਪ ਸਿੰਘ ਨੇ ਦੱਸਿਆ ਕਿ ਧਨਾਨਸੂ ਰੋਡ ’ਤੇ ਸਾਈਕਲ ਵੈਲੀ ਬਣਾਉਣ ਲਈ 320 ਫੁੱਟ ਸੜਕ ਬਣਾਉਣ ਲਈ ਠੇਕੇਦਾਰ ਨੂੰ ਠੇਕਾ ਦਿੱਤਾ ਗਿਆ ਹੈ। ਉਸ ਨੇ ਹਾਲੇ ਤੱਕ 200 ਮੀਟਰ ਸੜਕ ਹੀ ਤਿਆਰ ਕੀਤੀ ਹੈ। ਜਿਸ ਮੁਤਾਬਕ ਬਿੱਲ ਤਿਆਰ ਕਰਕੇ ਉਸ ਨੂੰ ਦਿੱਤਾ ਗਿਆ ਸੀ ਪਰ ਉਹ ਕਰੀਬ 20 ਲੱਖ ਰੁਪਏ ਦਾ ਬਿੱਲ ਬਣਵਾਉਣ ਲਈ ਦਬਾਅ ਪਾ ਰਿਹਾ ਹੈ। ਸਰੂਪ ਸਿੰਘ ਨੇ ਕਿਹਾ ਕਿ ਕੰਮ ਪੂਰਾ ਹੋਣ ਤੱਕ ਉਹ 320 ਮੀਟਰ ਦਾ ਬਿੱਲ ਕਿਵੇਂ ਬਣਾ ਸਕਦਾ ਹੈ। ਜਿਸ ਦਿਨ ਉਨ੍ਹਾਂ ਦੀ ਠੇਕੇਦਾਰ ਨਾਲ ਬਿੱਲ ਸਬੰਧੀ ਗੱਲਬਾਤ ਹੋਈ ਤਾਂ ਉਨ੍ਹਾਂ ਨੇ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਵੀ ਲਿਆਂਦਾ ਸੀ।

ਸਰੂਪ ਸਿੰਘ ਨੇ ਦੱਸਿਆ ਕਿ ਠੇਕੇਦਾਰ ਨੇ ਸਰਕਾਰੀ ਪੋਰਟਲ ’ਤੇ ਝੂਠੀ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਤੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ। ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਬਲੈਕਮੇਲ ਕੀਤਾ ਜਾ ਰਿਹਾ ਹੈ, ਜਿਸ ਨੂੰ ਉਹ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਈ ਠੇਕੇਦਾਰ ਕੰਮ ਕਰ ਚੁੱਕੇ ਹਨ, ਪਰ ਕਿਸੇ ਨਾਲ ਕੋਈ ਵਿਵਾਦ ਨਹੀਂ ਹੋਇਆ। ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਇਸ ਠੇਕੇਦਾਰ ਨੂੰ ਬਲੈਕ ਲਿਸਟ ਨਾ ਕੀਤਾ ਤਾਂ ਸੋਮਵਾਰ ਨੂੰ ਲੋਕ ਨਿਰਮਾਣ ਵਿਭਾਗ ਦੇ ਦਫ਼ਤਰ ਤੋਂ ਡੀਸੀ ਦਫ਼ਤਰ ਤੱਕ ਨਾਅਰੇਬਾਜ਼ੀ ਕਰਦਿਆਂ ਪੈਦਲ ਮਾਰਚ ਕੱਢਿਆ ਜਾਵੇਗਾ।

Advertisement
Author Image

Inderjit Kaur

View all posts

Advertisement