ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੀਣ ਵਾਲੇ ਪਾਣੀ ਦੀ ਕਿੱਲਤ ਖ਼ਿਲਾਫ਼ ਲੋਕਾਂ ਨੇ ਆਵਾਜਾਈ ਰੋਕੀ

05:34 AM Jan 05, 2025 IST
ਸਿਰਸਾ ’ਚ ਪੀਣ ਦੇ ਪਾਣੀ ਦੀ ਕਿੱਲਤ ਖ਼ਿਲਾਫ਼ ਸੜਕ ਜਾਮ ਕਰਦੇ ਹੋਏ ਲੋਕ।

ਪ੍ਰਭੂ ਦਿਆਲ
ਸਿਰਸਾ, 4 ਜਨਵਰੀ
ਇਥੋਂ ਦੇ ਖੈਰਪੁਰ ਸਥਿਤ ਗੋਬਿੰਦ ਨਗਰ ਵਾਸੀਆਂ ਨੇ ਪੀਣ ਵਾਲੇ ਪਾਣੀ ਦੀ ਕਿੱਲਤ ਤੋਂ ਦੁਖੀ ਹੋ ਹਿਸਾਰ-ਸਿਰਸਾ ਰੋਡ ’ਤੇ ਕਰੀਬ ਇੱਕ ਘੰਟਾ ਆਵਾਜਾਈ ਠੱਪ ਰੱਖੀ। ਲੋਕਾਂ ਦੇ ਧਰਨਾ ਕਾਰਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਲੋਕਾਂ ਨੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰੋਡ ਜਾਮ ਕੀਤੇ ਜਾਣ ਦਾ ਪਤਾ ਲੱਗਣ ’ਤੇ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਮ ਖੁੱਲ੍ਹਵਾਉਣ ਦੀ ਕੋਸ਼ਿਸ਼ ਕੀਤੀ ਪਰ ਲੋਕ ਆਪਣੀ ਮੰਗ ’ਤੇ ਅੜੇ ਰਹੇ। ਬਾਅਦ ਵਿੱਚ ਪਬਲਿਕ ਹੈਲਥ ਵਿਭਾਗ ਦੇ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਲੋਕਾਂ ਨੂੰ ਭਰੋਸਾ ਦਿਵਾਇਆ ਜਿਸ ਮਗਰੋਂ ਲੋਕਾਂ ਨੇ ਜਾਮ ਖੋਲ੍ਹ ਦਿੱਤਾ।
ਲੋਕਾਂ ਨੇ ਦੱਸਿਆ ਕਿ ਪਿਛਲੇ ਲੰਮੇਂ ਸਮੇਂ ਤੋਂ ਉਨ੍ਹਾਂ ਦੀ ਕਲੋਨੀ ’ਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਪਾਣੀ ਜਾਂ ਤਾਂ ਆਉਂਦਾ ਨਹੀਂ ਜੇ ਆਉਂਦਾ ਹੈ ਤਾਂ ਪਾਣੀ ਪ੍ਰਦੂਸ਼ਿਤ ਹੁੰਦਾ ਹੈ ਜੋ ਪੀਣ ਦੇ ਲਾਈਕ ਨਹੀਂ ਹੁੰਦਾ। ਉਨ੍ਹਾਂ ਨੇ ਦੱਸਿਆ ਕਿ ਇਸ ਸਮੱਸਿਆ ਨੂੰ ਲੈ ਕੇ ਕਈ ਵਾਰ ਸਬੰਧ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਲਿਖਤੀ ਤੇ ਜ਼ੁਬਾਨੀ ਦੱਸਿਆ ਗਿਆ ਪਰ ਅਧਿਕਾਰੀਆਂ ਨੇ ਕੋਈ ਸੁਣਵਾਈ ਨਹੀਂ ਕੀਤੀ ਜਿਸ ਕਾਰਨ ਉਨ੍ਹਾਂ ਨੂੰ ਜਾਮ ਲਾਉਣਾ ਪਿਆ। ਲੋਕਾਂ ਨੇ ਕਿਹਾ ਕਿ ਜੇਕਰ ਵਿਭਾਗ ਵੱਲੋਂ ਸਰਦੀ ਦੇ ਮੌਸਮ ਵਿੱਚ ਵੀ ਆਮ ਲੋਕਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਨਹੀਂ ਕਰਵਾਇਆ ਜਾ ਸਕਦਾ ਤਾਂ ਗਰਮੀਆਂ ਵਿੱਚ ਕੀ ਹਾਲ ਹੋਵੇਗਾ?

Advertisement

Advertisement
Advertisement