ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੀਯੂ ਵਿਦਿਆਰਥੀ ਹੱਤਿਆ ਕਾਂਡ: ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਲਈ ਡਟੇ ਵਿਦਿਆਰਥੀ

04:41 AM Apr 04, 2025 IST
filter: 0; fileterIntensity: 0.0; filterMask: 0; brp_mask:0; brp_del_th:null; brp_del_sen:null; delta:null; module: photo;hw-remosaic: false;touch: (-1.0, -1.0);sceneMode: 8;cct_value: 0;AI_Scene: (-1, -1);aec_lux: 0.0;aec_lux_index: 0;HdrStatus: auto;albedo: ;confidence: ;motionLevel: -1;weatherinfo: null;temperature: 43;

ਕੁਲਦੀਪ ਸਿੰਘ
ਚੰਡੀਗੜ੍ਹ, 3 ਅਪਰੈਲ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਬੀਤੇ ਦਿਨੀਂ ਹਰਿਆਣਵੀ ਗਾਇਕ ਮਾਸੂਮ ਸ਼ਰਮਾ ਦੇ ਲਾਈਵ ਸ਼ੋਅ ਦੌਰਾਨ ਵਿਦਿਆਰਥੀ ਆਦਿੱਤਿਆ ਠਾਕੁਰ ਦੇ ਕਤਲ ਕੇਸ ਵਿੱਚ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ਼ ਕਾਰਵਾਈ ਕਰਵਾਉਣ ਦੀ ਮੰਗ ਦਾ ਮਾਮਲਾ ਕਾਫ਼ੀ ਭਖ ਗਿਆ ਹੈ। ਭਾਵੇਂ ਅਥਾਰਿਟੀ ਨੇ ਅੱਜ ਆਦਿੱਤਿਆ ਦੇ ਨਾਂ ਇੱਕ ਪੱਤਰ ਜਾਰੀ ਕਰਕੇ ਮੁਆਵਜ਼ੇ ਦਾ ਐਲਾਨ ਕਰ ਦਿੱਤਾ ਹੈ ਪ੍ਰੰਤੂ ਵਿਦਿਆਰਥੀਆਂ ਵਿੱਚ ਅਧਿਕਾਰੀਆਂ ਖਿਲਾਫ਼ ਕਾਰਵਾਈ ਨਾ ਕੀਤੇ ਜਾਣ ਨੂੰ ਲੈ ਕੇ ਰੋਸ ਹੈ।
ਸਟੂਡੈਂਟਸ ਸੈਂਟਰ ਵਿਚ ਵੱਖ-ਵੱਖ ਜਥੇਬੰਦੀਆਂ ਦੀ ਜੁਆਇੰਟ ਐਕਸ਼ਨ ਕਮੇਟੀ ਨਾਲ ਸਬੰਧਿਤ ਵਿਦਿਆਰਥੀਆਂ ਨੇ ਯੂ.ਆਈ.ਐੱਲ.ਐੱਸ. ਵਿਭਾਗ ਵਿੱਚ ਜਾ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਵਿਭਾਗ ਵਿੱਚ ਚੱਲ ਰਹੇ ਸਾਰੇ ਲੈਕਚਰ ਬੰਦ ਕਰਵਾ ਕੇ ਵਿਦਿਆਰਥੀਆਂ ਨੂੰ ਬਾਹਰ ਲਿਆਂਦਾ। ਗੈਲਰੀ ਵਿੱਚ ਬੈਠ ਕੇ ਅਥਾਰਿਟੀ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਆਦਿਤਿਆ ਦੀ ਮੌਤ ਲਈ ਜ਼ਿੰਮੇਵਾਰ ਪੀ.ਯੂ. ਅਧਿਕਾਰੀਆਂ ਖਿਲਾਫ਼ ਬਣਦੀ ਕਾਰਵਾਈ ਦੀ ਮੰਗ ਕੀਤੀ ਗਈ।
ਅੱਜ ਵੀ ਵਿਦਿਆਰਥੀ ਜਥੇਬੰਦੀਆਂ ਵੱਲੋਂ ਧਰਨੇ ਦਿੱਤੇ ਗਏ ਜਿਨ੍ਹਾਂ ਵਿੱਚੋਂ ਇੱਕ ਧਰਨਾ ਵਾਈਸ ਚਾਂਸਲਰ ਦਫ਼ਤਰ ਅੱਗੇ ਚੱਲ ਰਿਹਾ ਸੀ ਅਤੇ ਦੂਸਰਾ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਸਟੂਡੈਂਟਸ ਸੈਂਟਰ ਵਿਖੇ ਦਿੱਤਾ ਗਿਆ। ਵਿਦਿਆਰਥੀ ਆਗੂਆਂ ਅਵਤਾਰ ਸਿੰਘ, ਪਰਵਿੰਦਰ ਨੇਗੀ ਅਤੇ ਹੋਰਨਾਂ ਨੇ ਕਿਹਾ ਕਿ ਆਦਿਤਿਆ ਦੇ ਕਤਲ ਨੂੰ 6 ਦਿਨ ਬੀਤ ਜਾਣ ਦੇ ਬਾਵਜੂਦ ਵੀ ਅਥਾਰਿਟੀ ਵੱਲੋਂ ਨਾ ਤਾਂ ਡੀ.ਐੱਸ.ਡਬਲਿਯੂ. (ਲੜਕੇ), ਡੀ.ਐੱਸ.ਡਬਲਿਯੂ. (ਵੁਮੈਨ), ਐਸੋਸੀਏਟ ਡੀ.ਐੱਸ.ਡਬਲਿਯੂ. ਅਤੇ ਚੀਫ਼ ਸਕਿਓਰਿਟੀ ਅਫ਼ਸਰ ਤੋਂ ਅਸਤੀਫ਼ੇ ਲਏ ਗਏ ਹਨ ਅਤੇ ਨਾ ਹੀ ਕੋਈ ਹੋਰ ਵਿਭਾਗੀ ਕਾਰਵਾਈ ਕੀਤੀ ਗਈ ਹੈ। 6 ਦਿਨਾਂ ਤੋਂ ਡੀ.ਐੱਸ.ਡਬਲਿਯੂ. ਦਫ਼ਤਰ ਬੰਦ ਪਿਆ ਹੈ। ਇਸ ਦੇ ਉਲਟ ਅੱਜ ਯੂਨੀਵਰਸਿਟੀ ਦੇ ਫੰਡਾਂ ਵਿੱਚੋਂ ਕਰੀਬ 11 ਲੱਖ ਰੁਪਏ ਦੀ ਰਾਸ਼ੀ ਦਾ ਐਲਾਨ ਕਰਨ ਦਾ ਪੱਤਰ ਲੈ ਕੇ ਧਰਨੇ ਵਿੱਚ ਪਹੁੰਚ ਗਏ। ਕਮੇਟੀ ਨੇ ਐਲਾਨ ਕੀਤਾ ਕਿ ਭਲਕੇ 4 ਮਾਰਚ ਨੂੰ ਸਟੂਡੈਂਟਸ ਸੈਂਟਰ ਵਿਖੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਇਨਸਾਫ਼ ਮਿਲਣ ਤੱਕ ਜਾਰੀ ਰਹੇਗੀ।

Advertisement

ਮ੍ਰਿਤਕ ਵਿਦਿਆਰਥੀ ਦੇ ਮਾਪਿਆਂ ਨੂੰ ਮੁਆਵਜ਼ੇ ਦਾ ਐਲਾਨ

ਡੀ.ਐੱਸ.ਡਬਲਿਯੂ. (ਲੜਕੇ) ਪ੍ਰੋ. ਅਮਿਤ ਚੌਹਾਨ ਨੇ ਅੱਜ ਵਾਈਸ ਚਾਂਸਲਰ ਦਫ਼ਤਰ ਦੇ ਬਾਹਰ ਚੱਲ ਰਹੇ ਧਰਨੇ ਵਿੱਚ ਪਹੁੰਚ ਕੇ ਮ੍ਰਿਤਕ ਆਦਿਤਿਆ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੇ ਇੱਕ ਪੱਤਰ ਵੀ ਸੌਂਪਿਆ ਜਿਸ ਵਿੱਚ 11 ਲੱਖ ਰੁਪਏ ਪੀ.ਯੂ. ਦੇ ਵੱਖ ਵੱਖ ਫੰਡਾਂ ਵਿੱਚੋਂ ਮੁਆਵਜ਼ਾ ਦੇਣ ਦੀ ਗੱਲ ਆਖੀ ਗਈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਮੁਆਵਜ਼ੇ ਦੀ ਰਾਸ਼ੀ 5 ਲੱਖ ਰੁਪਏ ‘ਗਰੀਬ ਵਿਦਿਆਰਥੀ ਭਲਾਈ ਫੰਡ’ ਵਿੱਚੋਂ ਅਤੇ 6 ਲੱਖ ਰੁਪਏ ਅਮਲਾਗਮੇਟਿਡ ਫੰਡ ਵਿੱਚੋਂ ਜਾਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਡੀਨ ਸਟੂਡੈਂਟਸ ਵੈੱਲਫ਼ੇਅਰ ਅਤੇ ਐਸੋਸੀਏਟ ਡੀਨ ਸਟੂਡੈਂਟਸ ਵੈੱਲਫ਼ੇਅਰ ਵੱਲੋਂ ਆਪਣੇ 1-1 ਸਾਲ ਦਾ ਮਾਣਭੱਤਾ ਵੀ ਦਿੱਤਾ ਜਾਵੇਗਾ। ਇਹ ਪੱਤਰ ਜਾਰੀ ਕਰਨ ਉਪਰੰਤ ਵਾਈਸ ਚਾਂਸਲਰ ਦਫ਼ਤਰ ਅੱਗੇ ਵਿਦਿਆਰਥੀ ਕੌਂਸਲ ਦੇ ਪ੍ਰਧਾਨ ਅਨੁਰਾਗ ਦਲਾਲ ਦੀ ਅਗਵਾਈ ਹੇਠ ਚੱਲ ਰਿਹਾ ਧਰਨਾ ਅੱਜ ਸਮਾਪਤ ਹੋ ਗਿਆ ਜਦਕਿ ਸਟੂਡੈਂਟਸ ਸੈਂਟਰ ਵਿਖੇ ਜੁਆਇੰਟ ਐਕਸ਼ਨ ਕਮੇਟੀ ਦਾ ਧਰਨਾ ਲਗਾਤਾਰ ਜਾਰੀ ਹੈ।

ਆਦਿੱਤਿਆ ਦੀ ਭੈਣ ਵਾਸਤੇ ਪੀਯੂ ਵਿੱਚ ਮੁਫ਼ਤ ਪੜ੍ਹਾਈ ਦਾ ਵੀ ਭਰੋਸਾ

ਡੀਨ ਵਿਦਿਆਰਥੀ ਭਲਾਈ (ਲੜਕੇ) ਪ੍ਰੋ. ਅਮਿਤ ਚੌਹਾਨ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪੇ ਗਏ ਮੁਆਵਜ਼ੇ ਵਾਲੇ ਪੱਤਰ ਵਿੱਚ ਇਹ ਵੀ ਭਰੋਸਾ ਦਿੱਤਾ ਗਿਆ ਹੈ ਕਿ ਜੇਕਰ ਭਵਿੱਖ ਵਿੱਚ ਆਦਿੱਤਿਆ ਠਾਕੁਰ ਦੀ ਇਕਲੌਤੀ ਭੈਣ ਪੰਜਾਬ ਯੂਨੀਵਰਸਿਟੀ ਵਿੱਚ ਅੰਡਰ ਗਰੈਜੂਏਟ ਜਾਂ ਪੋਸਟ ਗਰੈਜੂਏਟ ਦੀ ਪੜ੍ਹਾਈ ਕਰਨਾ ਚਾਹੁੰਦੀ ਹੋਵੇ ਤਾਂ ਉਸ ਦੀ ਪੜ੍ਹਾਈ ਬਿਲਕੁਲ ਮੁਫ਼ਤ ਕਰਵਾਈ ਜਾਵੇਗੀ। ਉਸ ਦੇ ਕੈਂਪਸ ਸਥਿਤ ਗਰਲਜ਼ ਹੋਸਟਲ ਵਿੱਚ ਰਹਿਣ ਦਾ ਵੀ ਕੋਈ ਖਰਚਾ ਨਹੀਂ ਲਿਆ ਜਾਵੇਗਾ।

Advertisement

 

Advertisement