ਪੀਯੂ ਵਿਦਿਆਰਥੀ ਹੱਤਿਆ ਮਾਮਲੇ ’ਚ ਸੰਘਰਸ਼ ਜਾਰੀ ਰੱਖਣ ਦਾ ਐਲਾਨ
05:56 AM Apr 09, 2025 IST
ਪੱਤਰ ਪ੍ਰੇਰਕ
ਚੰਡੀਗੜ੍ਹ, 8 ਅਪਰੈਲ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਵਿਦਿਆਰਥੀ ਆਦਿੱਤਿਆ ਠਾਕੁਰ ਕਤਲ ਕੇਸ ਵਿੱਚ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਵਾਉਣ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਨੇ ਅਥਾਰਿਟੀ ਖਿਲਾਫ਼ ਲੜਾਈ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਸਟੂਡੈਂਟਸ ਸੈਂਟਰ ’ਤੇ ਸਾਂਝੀ ਵਿਦਿਆਰਥੀ ਸੰਘਰਸ਼ ਕਮੇਟੀ ਵੱਲੋਂ ਲਗਾਤਾਰ ਭੁੱਖ ਹੜਤਾਲ ਅੱਜ ਵੀ ਜਾਰੀ ਰਹੀ। ਵਿਦਿਆਰਥੀ ਆਗੂਆਂ ਨੇ ਬੀਤੀ ਦੇਰ ਰਾਤ ਲੜਕਿਆਂ ਦੇ ਹੋਸਟਲ ਨੰਬਰ-4 ਵਿੱਚ ਹੋਏ ਸ਼ੋਰ-ਸ਼ਰਾਬੇ ਦੀ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਸਾਂਝੀ ਵਿਦਿਆਰਥੀ ਸੰਘਰਸ਼ ਕਮੇਟੀ ਦਾ ਉਕਤ ਘਟਨਾ ਨਾਲ ਕੋਈ ਸਬੰਧੀ ਨਹੀਂ ਹੈ। ਉਨ੍ਹਾਂ ਕਿਹਾ ਕਿ ਆਦਿੱਤਿਆ ਕਤਲ ਤੋਂ ਬਾਅਦ ਹੁਣ ਪੰਜਾਬ ਯੂਨੀਵਰਸਿਟੀ ਕੈਂਪਸ ਪੂਰੀ ਤਰ੍ਹਾਂ ਪੁਲੀਸ ਛਾਉਣੀ ਵਿੱਚ ਤਬਦੀਲ ਹੋ ਚੁੱਕਾ ਹੈ।
Advertisement
Advertisement