ਪੁਣਛ ਵਿੱਚ ਕੰਟਰੋਲ ਰੇਖਾ ਨੇੜਿਓਂ ਪਾਕਿਸਤਾਨੀ ਘੁਸਪੈਠੀਆ ਗ੍ਰਿਫ਼ਤਾਰ
05:17 AM May 07, 2025 IST
ਜੰਮੂ, 6 ਮਈ
ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਨੇੜਿਓਂ ਅੱਜ 26 ਸਾਲਾ ਪਾਕਿਸਤਾਨੀ ਘੁਸਪੈਠੀਆ ਗ੍ਰਿਫ਼ਤਾਰ ਕੀਤਾ ਗਿਆ। ਇਹ ਗ੍ਰਿਫ਼ਤਾਰੀ ਪਹਿਲਗਾਮ ਦਹਿਸ਼ਤੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਕੂਟਨੀਤਕ ਤਣਾਅ ਅਤੇ ਸਰਹੱਦਾਂ ’ਤੇ ਲਗਪਗ ਰੋਜ਼ਾਨਾ ਹੋ ਰਹੀ ਗੋਲੀਬੰਦੀ ਦੀ ਉਲੰਘਣਾ ਵਿਚਾਲੇ ਹੋਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮਕਬੂਜ਼ਾ ਕਸ਼ਮੀਰ (ਪੀਓਕੇ) ਦੇ ਤਰਖਲ ਪਿੰਡ ਦੇ ਵਸਨੀਕ ਵਕਾਸ ਨੂੰ ਭਾਰਤੀ ਫ਼ੌਜ ਦੇ ਜਵਾਨਾਂ ਨੇ ਕੰਟਰੋਲ ਰੇਖਾ ਪਾਰ ਕਰਨ ਅਤੇ ਭਾਰਤੀ ਖੇਤਰ ਵਿੱਚ ਦਾਖਲ ਹੋਣ ਤੋਂ ਤੁਰੰਤ ਬਾਅਦ ਚੱਕਾਂ-ਦਾ-ਬਾਗ ਖੇਤਰ ਦੇ ਇੱਕ ਪਿੰਡ ’ਚੋਂ ਹਿਰਾਸਤ ’ਚ ਲੈ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਮੁੱਢਲੀ ਪੁੱਛ-ਪੜਤਾਲ ਤੋਂ ਪਤਾ ਲੱਗਾ ਹੈ ਕਿ ਵਕਾਸ ਨੇ ਅਣਜਾਣੇ ’ਚ ਕੰਟਰੋਲ ਰੇਖਾ ਪਾਰ ਕਰ ਲਈ। ਘੁਸਪੈਠੀਏ ਕੋਲੋਂ ਕੋਈ ਅਪਰਾਧਕ ਸਮੱਗਰੀ ਬਰਾਮਦ ਨਹੀਂ ਹੋਈ। -ਪੀਟੀਆਈ
Advertisement
Advertisement